ਮਿਆਂਮਾਰ 'ਚ ਸੁਰੱਖਿਆ ਬਲਾਂ ਦੀ ਕਾਰਵਾਈ 'ਚ 33 ਪ੍ਰਦਰਸ਼ਨਕਾਰੀਆਂ ਦੀ ਮੌਤ

03/04/2021 12:22:55 AM

ਯੰਗੂਨ-ਮਿਆਂਮਾਰ 'ਚ ਪਿਛਲੇ ਮਹੀਨੇ ਫੌਜ ਵੱਲ਼ੋਂ ਕੀਤੇ ਗਏ ਤਖਤਾਪਲਟ ਵਿਰੁੱਧ ਪ੍ਰਦਰਸ਼ਨ ਕਰ ਰਹੇ ਲੋਕਾਂ 'ਤੇ ਸੁਰੱਖਿਆ ਬਲਾਂ ਦੀ ਕਾਰਵਾਈ 'ਚ 33 ਲੋਕਾਂ ਦੀ ਮੌਤ ਹੋ ਗਈ। ਸੋਸ਼ਲ ਮੀਡੀਆ ਅਤੇ ਸਥਾਨਕ ਖਬਰਾਂ 'ਚ ਮ੍ਰਿਤਕਾਂ ਦੀ ਗਿਣਤੀ ਦੇ ਬਾਰੇ 'ਚ ਦੱਸਿਆ ਗਿਆ ਹੈ। ਇਕ ਨਿਊਜ਼ ਚੈਨਲ ਮੁਤਾਬਕ ਮੋਨਯਾਵਾ ਸ਼ਹਿਰ 'ਚ ਤਖਤਾਪਲਟ ਵਿਰੁੱਧ ਵੱਡੀ ਗਿਣਤੀ 'ਚ ਲੋਕ ਪ੍ਰਦਰਸ਼ਨ ਲਈ ਸੜਕਾਂ 'ਤੇ ਉਤਰੇ। ਸੁਰੱਖਿਆ ਬਲਾਂ ਦੀ ਕਾਰਵਾਈ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ -ਚੀਨ 'ਚ ਕੋਰੋਨਾ ਜਾਂਚ ਲਈ ਏਨਲ ਸਵਾਬ ਟੈਸਟ 'ਤੇ ਭੜਕਿਆ ਜਾਪਾਨ, ਦਿੱਤੀ ਚਿਤਾਵਨੀ

ਸੋਸ਼ਲ ਮੀਡੀਆ 'ਚ ਆਈਆਂ ਖਬਰਾਂ ਮੁਤਾਬਕ ਦੋ ਲੋਕਾਂ ਨੂੰ ਗੋਲੀ ਮਾਰ ਦਿੱਤੀ ਗਈ। ਮਿੰਗਯਾਨ 'ਚ ਪ੍ਰਦਰਸ਼ਨ 'ਚ 14 ਸਾਲਾਂ ਲੜਕੇ ਦੀ ਮੌਤ ਦੀ ਖਬਰ ਮਿਲੀ ਹੈ। ਬਾਅਦ 'ਚ ਗੋਲੀਬਾਰੀ 'ਚ ਇਕ ਹੋਰ ਵਿਅਕਤੀ ਦੀ ਮੌਤ ਹੋ ਗਈ। ਮਿਆਂਮਾਰ 'ਚ ਇਕ ਫਰਵਰੀ ਨੂੰ ਤਖਤਾਪਲਟ ਤੋਂ ਬਾਅਦ ਪ੍ਰਦਰਸ਼ਨਕਾਰੀ ਲਗਾਤਾਰ ਸੜਕਾਂ 'ਤੇ ਉਤਰ ਰਹੇ ਹਨ। ਲੋਕ ਆਂਗ ਸਾਨ ਸੂ ਚੀ ਸਮੇਤ ਹੋਰ ਨੇਤਾਵਾਂ ਨੂੰ ਰਿਹਾ ਕੀਤੇ ਜਾਣ ਦੀ ਮੰਗ ਕਰ ਰਹੇ ਹਨ।

ਇਹ ਵੀ ਪੜ੍ਹੋ -ਚੀਨ ਦੀ ਆਸਟ੍ਰੇਲੀਆ ਨੂੰ ਚਿਤਾਵਨੀ- ਹਾਂਗਕਾਂਗ ਮਾਮਲੇ 'ਚ ਦਖਲਅੰਦਾਜ਼ੀ ਕਰਨ ਤੋਂ ਕਰੇ ਗੁਰੇਜ਼

ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕਮੈਂਟ ਕਰ ਕੇ ਦਿਓ ਜਵਾਬ।

Karan Kumar

This news is Content Editor Karan Kumar