ਸੋਮਵਾਰ ਨੂੰ ਹੋਰਮੁਜ਼ ਤੋਂ ਲੰਘੇ 34 ਜਹਾਜ਼ ! ਟਰੰਪ ਨੇ ਕੀਤਾ ਵੱਡਾ ਦਾਅਵਾ, ਇਰਾਨ ਬਾਰੇ ਵੀ ਕਹੀ ਵੱਡੀ ਗੱਲ

Tuesday, Apr 14, 2026 - 11:42 AM (IST)

ਸੋਮਵਾਰ ਨੂੰ ਹੋਰਮੁਜ਼ ਤੋਂ ਲੰਘੇ 34 ਜਹਾਜ਼ ! ਟਰੰਪ ਨੇ ਕੀਤਾ ਵੱਡਾ ਦਾਅਵਾ, ਇਰਾਨ ਬਾਰੇ ਵੀ ਕਹੀ ਵੱਡੀ ਗੱਲ

ਇੰਟਰਨੈਸ਼ਨਲ ਡੈਸਕ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦਾਅਵਾ ਕੀਤਾ ਹੈ ਕਿ ਸੋਮਵਾਰ ਨੂੰ ਹੋਰਮੁਜ਼ ਖਾੜੀ ਤੋਂ 34 ਜਹਾਜ਼ ਲੰਘੇ ਹਨ, ਜੋ ਕਿ ਨਾਕਾਬੰਦੀ ਸ਼ੁਰੂ ਹੋਣ ਤੋਂ ਬਾਅਦ ਦੀ ਸਭ ਤੋਂ ਵੱਡੀ ਗਿਣਤੀ ਹੈ। ਟਰੰਪ ਨੇ ਜ਼ੋਰ ਦੇ ਕੇ ਕਿਹਾ ਕਿ ਇਰਾਨ ਸੈਨਿਕ ਅਤੇ ਆਰਥਿਕ ਤੌਰ 'ਤੇ ਪੂਰੀ ਤਰ੍ਹਾਂ ਤਬਾਹ ਹੋ ਚੁੱਕਾ ਹੈ।

ਟਰੰਪ ਨੇ ਦਾਅਵਾ ਕੀਤਾ ਕਿ ਇਰਾਨ ਦੀ ਜਲ ਸੈਨਾ ਸਮੁੰਦਰ 'ਚ ਪਈ ਹੈ ਅਤੇ ਪੂਰੀ ਤਰ੍ਹਾਂ ਨਸ਼ਟ ਹੋ ਚੁੱਕੀ ਹੈ। ਉਨ੍ਹਾਂ ਮੁਤਾਬਕ ਹੁਣ ਤੱਕ 158 ਜਹਾਜ਼ ਨਸ਼ਟ ਕੀਤੇ ਜਾ ਚੁੱਕੇ ਹਨ। ਰਾਸ਼ਟਰਪਤੀ ਨੇ ਕਿਹਾ ਕਿ ਉਨ੍ਹਾਂ ਨੇ ਇਰਾਨ ਦੀਆਂ ਛੋਟੀਆਂ ਕਿਸ਼ਤੀਆਂ ਨੂੰ ਨਿਸ਼ਾਨਾ ਨਹੀਂ ਬਣਾਇਆ ਕਿਉਂਕਿ ਉਹ ਕੋਈ ਵੱਡਾ ਖ਼ਤਰਾ ਨਹੀਂ ਸਨ। ਪਰ ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਹ ਅਮਰੀਕੀ ਨਾਕਾਬੰਦੀ ਦੇ ਨੇੜੇ ਆਈਆਂ, ਤਾਂ ਉਨ੍ਹਾਂ ਨੂੰ ਤੁਰੰਤ ਤਬਾਹ ਕਰ ਦਿੱਤਾ ਜਾਵੇਗਾ। ਟਰੰਪ ਨੇ ਕਿਹਾ ਕਿ ਅਮਰੀਕਾ ਇਨ੍ਹਾਂ ਕਿਸ਼ਤੀਆਂ ਵਿਰੁੱਧ ਉਹੀ 'ਕਿੱਲ ਸਿਸਟਮ' ਵਰਤੇਗਾ ਜੋ ਸਮੁੰਦਰ ਵਿੱਚ ਡਰੱਗ ਡੀਲਰਾਂ ਦੇ ਖ਼ਿਲਾਫ਼ ਵਰਤਿਆ ਜਾਂਦਾ ਹੈ। 

ਇਹ ਵੀ ਪੜ੍ਹੋ- ਬਦਲ ਗਿਆ 125 ਸਾਲਾਂ ਦਾ ਇਤਿਹਾਸ ! ਆਸਟ੍ਰੇਲੀਆ 'ਚ ਪਹਿਲੀ ਵਾਰ ਔਰਤ ਸੰਭਾਲੇਗੀ ਫੌਜ ਦੀ ਕਮਾਨ

ਜ਼ਿਕਰਯੋਗ ਹੈ ਕਿ ਹੋਰਮੁਜ਼ ਦੁਨੀਆ ਦਾ ਸਭ ਤੋਂ ਮਹੱਤਵਪੂਰਨ ਤੇਲ ਮਾਰਗ ਹੈ। ਦੁਨੀਆ ਦਾ ਲਗਭਗ 20-30 ਫ਼ੀਸਦੀ ਕੱਚਾ ਤੇਲ ਇਸੇ ਤੰਗ ਰਸਤੇ ਰਾਹੀਂ ਗੁਜ਼ਰਦਾ ਹੈ। ਟਰੰਪ ਵੱਲੋਂ ਇੱਥੇ ਕੀਤੀ ਗਈ ਨਾਕਾਬੰਦੀ ਨੇ ਵਿਸ਼ਵ ਭਰ ਵਿੱਚ ਤੇਲ ਦੀ ਸਪਲਾਈ ਅਤੇ ਕੀਮਤਾਂ ਨੂੰ ਲੈ ਕੇ ਚਿੰਤਾ ਵਧਾ ਦਿੱਤੀ ਹੈ, ਜਿਸ ਮਗਰੋਂ ਦੁਨੀਆ ਭਰ 'ਚ ਤੇਲ ਗੈਸ ਦਾ ਸੰਕਟ ਹੋਰ ਡੂੰਘਾ ਹੋ ਸਕਦਾ ਹੈ। 

ਇਹ ਵੀ ਪੜ੍ਹੋ- ਇਰਾਨ ਦੀ 'ਸ਼ਰਤ' ਅੱਗੇ ਝੁਕ ਗਿਆ ਅਮਰੀਕਾ ! ਇਜ਼ਰਾਈਲ-ਲਿਬਨਾਨ ਵਿਚਾਲੇ ਗੱਲਬਾਤ ਲਈ ਸੱਦ ਲਈ ਮੀਟਿੰਗ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News