ਨੇਪਾਲ ''ਚ ਇਕ ਦਿਨ ''ਚ ਕੋਰੋਨਾ ਦੇ 3481 ਨਵੇਂ ਮਾਮਲੇ ਆਏ ਸਾਹਮਣੇ, 30 ਦੀ ਮੌਤ
Thursday, Aug 12, 2021 - 12:10 AM (IST)
            
            ਕਾਠਮੰਡੂ-ਨੇਪਾਲ 'ਚ ਬੁੱਧਵਾਰ ਨੂੰ ਕੋਰੋਨਾ ਵਾਇਰਸ ਇਨਫੈਕਸ਼ਨ ਦੇ 3,481 ਨਵੇਂ ਮਾਮਲੇ ਸਾਹਮਣੇ ਆਏ ਜਿਸ ਤੋਂ ਬਾਅਦ ਦੇਸ਼ ਭਰ 'ਚ ਇਨਫੈਕਟਿਡਾਂ ਦੀ ਗਿਣਤੀ ਵਧ ਕੇ 7,95,391 ਹੋ ਗਈ ਹੈ। ਸਿਹਤ ਮੰਤਰਾਲਾ ਨੇ ਇਸ ਦੀ ਜਾਣਕਾਰੀ ਦਿੱਤੀ। ਮੰਤਰਾਲਾ ਨੇ ਦੱਸਿਆ ਕਿ ਦੇਸ਼ 'ਚ 30 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 10,180 ਹੋ ਗਈ ਹੈ।
ਇਹ ਵੀ ਪੜ੍ਹੋ :ਭਾਰਤ ਬਾਇਓਟੈੱਕ ਦੇ ਟੀਕੇ ਨੂੰ ਸਤੰਬਰ ਮੱਧ ਤੱਕ WHO ਦੀ ਮਨਜ਼ੂਰੀ ਮਿਲਣ ਦੀ ਉਮੀਦ
ਮੰਤਰਾਲਾ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਬੁੱਧਵਾਰ ਨੂੰ 16,565 ਨਮੂਨਿਆਂ ਦੀ ਜਾਂਚ ਕੀਤੀ ਗਈ ਹੈ। ਇਸ 'ਚ ਕਿਹਾ ਗਿਆ ਹੈ ਕਿ 1885 ਮਰੀਜ਼ ਇਨਫੈਕਸ਼ਨ ਮੁਕਤ ਹੋਏ ਹਨ ਅਤੇ ਇਸ ਤੋਂ ਬਾਅਦ ਦੇਸ਼ 'ਚ ਠੀਕ ਹੋਣ ਵਾਲਿਆਂ ਦੀ ਗਿਣਤੀ 6,75,083 ਹੋ ਗਈ ਹੈ। ਅੰਕੜਿਆਂ ਮੁਤਾਬਕ ਦੇਸ਼ 'ਚ 38,033 ਮਾਮਲੇ ਇਲਾਜ ਅਧੀਨ ਹਨ।
ਇਹ ਵੀ ਪੜ੍ਹੋ : ਸੈਮਸੰਗ ਨੇ ਲਾਂਚ ਕੀਤੀਆਂ ਦੋ ਨਵੀਆਂ ਸਮਾਰਟਵਾਚ, ਜਾਣੋ ਕੀਮਤ ਤੇ ਫੀਚਰਸ
ਸਿਹਤ ਮੰਤਰਾਲਾ ਦੇ ਬੁਲਾਰੇ ਡਾ. ਕ੍ਰਿਸ਼ਨਾ ਪੌਡੇਲ ਨੇ ਦੱਸਿਆ ਕਿ ਨੇਪਾਲ 'ਚ ਹਰ ਚਾਰ ਲੋਕਾਂ 'ਚੋਂ ਇਕ ਵਿਅਕਤੀ ਜਾਂਚ 'ਚ ਇਨਫੈਕਟਿਡ ਪਾਇਆ ਜਾ ਰਿਹਾ ਹੈ। ਇਸ ਦਰਮਿਆਨ ਨੇਪਾਲ ਸਰਕਾਰ ਨੇ ਕੋਵਿਡ-19 ਟੀਕਿਆਂ ਦੀ ਖਰੀਦ ਲਈ ਮਨੀਲਾ ਸਥਤਿ ਏਸ਼ੀਆਈ ਵਿਕਾਸ ਬੈਂਕ ਨਾਲ 19.58 ਅਰਬ ਰੁਪਏ ਦੇ ਰਿਆਇਤੀ ਕਰਜ਼ ਦੇ ਕਰਾਰ 'ਤੇ ਦਸਤਖਤ ਕੀਤੇ ਹਨ। ਇਸ ਫੰਡ ਨਾਲ ਨੇਪਾਲ ਨੂੰ ਕੋਰੋਨਾ ਵਾਇਰਸ ਟੀਕਿਆਂ ਦੀਆਂ 1.59 ਕਰੋੜ ਖੁਰਾਕਾਂ ਖਰੀਦਣ 'ਚ ਮਦਦ ਮਿਲੇਗੀ ਜਿਸ ਨਾਲ ਦੇਸ਼ ਦੇ 68 ਲੱਖ ਲੋਕਾਂ ਨੂੰ ਲਾਭ ਹੋਵੇਗਾ।
ਇਹ ਵੀ ਪੜ੍ਹੋ :ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੈਣ ਤੋਂ ਬਾਅਦ ਵੀ ਕੇਰਲ 'ਚ 40 ਹਜ਼ਾਰ ਤੋਂ ਵਧੇਰੇ ਲੋਕ ਕੋਰੋਨਾ ਇਨਫੈਕਟਿਡ
