34ਵੀਆਂ ਸਾਲਾਨਾ ਆਸਟ੍ਰੇਲੀਆਈ ਸਿੱਖ ਖੇਡਾਂ 15 ਅਪ੍ਰੈਲ਼ ਤੋਂ ਕਾਫਸ ਹਾਰਬਰ ਵਿੱਚ
Tuesday, Mar 22, 2022 - 02:17 PM (IST)

ਮੈਲਬੌਰਨ/ਸਿਡਨੀ (ਮਨਦੀਪ ਸਿੰਘ ਸੈਣੀ, ਸਨੀ ਚਾਂਦਪੁਰੀ)- 15 ਅਪ੍ਰੈਲ ਤੋਂ ਨਿਊ ਸਾਊਥ ਵੇਲਜ਼ ਸੂਬੇ ਦੇ ਸ਼ਹਿਰ ਕਾਫਸ ਹਾਰਬਰ ਵਿੱਚ ਹੋਣ ਵਾਲੀਆਂ 34 ਵੀਆਂ ਸਾਲਾਨਾ ਆਸਟ੍ਰੇਲੀਆਈ ਸਿੱਖ ਖੇਡਾਂ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ।ਆਸਟ੍ਰੇਲੀਆ ਦੇ ਪੰਜਾਬੀ ਭਾਈਚਾਰੇ ਵਲੋਂ ਕੌਮੀ ਪੱਧਰ 'ਤੇ ਆਯੋਜਿਤ ਹੋਣ ਵਾਲੀਆਂ 34ਵੀਆਂ ਸਾਲਾਨਾ ਸਿੱਖ ਖੇਡਾਂ 15-17 ਅਪ੍ਰੈਲ ਤੱਕ ਨਿਊ ਸਾਊਥ ਵੇਲਜ਼ ਸੂਬੇ ਦੇ ਸ਼ਹਿਰ ਕਾਫਸ ਹਾਰਬਰ (ਵੂਲਗੂਲਗਾ) ਵਿੱਚ ਪੂਰੇ ਉਤਸ਼ਾਹ ਨਾਲ ਕਰਵਾਈਆਂ ਜਾ ਰਹੀਆਂ ਹਨ।
ਇਹ ਖ਼ਬਰ ਪੜ੍ਹੋ- ਬਾਈਡੇਨ ਨੇ ਅਮਰੀਕੀ ਕੰਪਨੀਆਂ 'ਤੇ ਰੂਸੀ ਸਾਈਬਰ ਹਮਲਿਆਂ ਦੀ ਦਿੱਤੀ ਚਿਤਾਵਨੀ
ਆਸਟ੍ਰੇਲੀਆਈ ਖੇਡ ਕਮੇਟੀ ਦੇ ਪ੍ਰਧਾਨ ਸਰਬਜੋਤ ਸਿੰਘ ਢਿੱਲੋਂ ਅਤੇ ਸਮੂਹ ਕਮੇਟੀ ਮੈਂਬਰਾਨ ਨੇ ਦੱਸਿਆ ਕਿ ਪਿਛਲੇ ਮਹੀਨਿਆਂ ਹੋ ਰਹੀ ਵਿਉਂਤਬੰਦੀ ਅਨੁਸਾਰ ਖੇਡਾਂ ਨੂੰ ਸਫਲ ਬਣਾਉਣ ਲਈ ਕੀਤੇ ਗਏ ਜ਼ਰੂਰੀ ਇੰਤਜ਼ਾਮਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਇਹਨਾਂ ਖੇਡਾਂ ਨੂੰ ਯਾਦਗਾਰੀ ਬਣਾਉਣ ਵਿੱਚ ਕੋਈ ਕਸਰ ਨਹੀ ਛੱਡੀ ਜਾਵੇਗੀ।ਖੇਡਾਂ ਨੂੰ ਸੰਪੂਰਨ ਰੂਪ ਵਿੱਚ ਨੇਪਰੇ ਚਾੜਨ ਲਈ ਆਸਟ੍ਰੇਲੀਆਈ ਸਰਕਾਰ,ਸਥਾਨਕ ਕੌਂਸਲ,ਪ੍ਰਸ਼ਾਸਨ,ਗੁਰੂ ਘਰਾਂ,ਖੇਡ ਕਲੱਬਾਂ ਅਤੇ ਸਿੱਖ ਭਾਈਚਾਰੇ ਵੱਲੋਂ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ।
ਇਸ ਦੌਰਾਨ ਕਬੱਡੀ,ਹਾਕੀ,ਫੁੱਟਬਾਲ,ਰੱਸ਼ਾਕਸ਼ੀ,ਕ੍ਰਿਕਟ,ਦੌੜਾਂ,ਵਾਲੀਬਾਲ,ਨੈੱਟਬਾਲ,ਬੈਡਮਿੰਟਨ, ਕੁਸ਼ਤੀ ਦੇ ਮੁਕਾਬਲੇ ਕਰਵਾਏ ਜਾਣਗੇ। ਤਿੰਨ ਦਿਨਾ ਤੱਕ ਚੱਲਣ ਵਾਲੇ ਇਸ ਖੇਡ ਮਹਾਂਕੁੰਭ ਵਿੱਚ ਆਸਟ੍ਰੇਲੀਆਂ ਅਤੇ ਹੋਰ ਦੇਸ਼ਾਂ ਤੋਂ ਕੁੱਲ 180 ਕਲੱਬ ਹਿੱਸਾ ਲੈ ਰਹੇ ਹਨ। ਖੇਡਾਂ ਦੌਰਾਨ ਕਰਵਾਏ ਜਾ ਰਹੇ ਸਿੱਖ ਫੋਰਮ ਅਤੇ ਸੱਭਿਆਚਾਰਕ ਵੰਨਗੀਆਂ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਹੋਣਗੇ । ਇਹਨਾਂ ਖੇਡਾਂ ਵਿੱਚ ਵੱਡੀ ਗਿਣਤੀ ਵਿੱਚ ਦਰਸ਼ਕਾਂ ਦੇ ਪਹੁੰਚਣ ਦੀ ਉਮੀਦ ਜਤਾਈ ਜਾ ਰਹੀ ਹੈ।
ਨੋਟ- ਇਸ ਖਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
Related News
ਜੇ ਭਾਰਤ ਤੇ ਪਾਕਿ ਵਿਚਾਲੇ ਕ੍ਰਿਕਟ ਮੈਚ ਹੋ ਸਕਦੈ ਤਾਂ ਸਿੱਖ ਸ਼ਰਧਾਲੂ ਨਨਕਾਣਾ ਸਾਹਿਬ ਕਿਉਂ ਨਹੀਂ ਜਾ ਸਕਦੇ: ਪਰਗਟ ਸਿੰਘ
