ਗਾਜ਼ਾ ਦੇ ਰਫਾਹ ''ਚ ਇਜ਼ਰਾਇਲੀ ਹਵਾਈ ਹਮਲਾ, ਮਾਰੇ ਗਏ 35 ਲੋਕ

Monday, May 27, 2024 - 11:12 AM (IST)

ਗਾਜ਼ਾ ਦੇ ਰਫਾਹ ''ਚ ਇਜ਼ਰਾਇਲੀ ਹਵਾਈ ਹਮਲਾ, ਮਾਰੇ ਗਏ 35 ਲੋਕ

ਦੀਰ ਅਲ-ਬਲਾਹ (ਏਜੰਸੀ): ਗਾਜ਼ਾ ਦੇ ਦੱਖਣੀ ਸ਼ਹਿਰ ਰਫਾਹ ‘ਚ ਵਿਸਥਾਪਿਤ ਲੋਕਾਂ ਲਈ ਬਣਾਏ ਗਏ ਤੰਬੂਆਂ ‘ਤੇ ਇਜ਼ਰਾਇਲੀ ਹਵਾਈ ਹਮਲਿਆਂ ‘ਚ ਘੱਟ ਤੋਂ ਘੱਟ 35 ਲੋਕਾਂ ਦੇ ਮਾਰੇ ਜਾਣ ਅਤੇ ਕਈ ਹੋਰ ਜ਼ਖਮੀ ਹੋਣ ਦੀ ਸੰਭਾਵਨਾ ਹੈ ਅਤੇ ਕਈ ਲੋਕ ਅਜੇ ਵੀ ਮਲਬੇ ਹੇਠ ਦੱਬੇ ਹੋਏ ਹਨ। ਫਿਲਸਤੀਨੀਸ ਸਿਹਤ ਕਰਮੀਆਂ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਗਾਜ਼ਾ ਦੇ ਸਿਹਤ ਮੰਤਰਾਲੇ ਨੇ ਦੱਸਿਆ ਕਿ ਮਰਨ ਵਾਲਿਆਂ ਵਿੱਚ ਜ਼ਿਆਦਾਤਰ ਔਰਤਾਂ ਅਤੇ ਬੱਚੇ ਸ਼ਾਮਲ ਹਨ। ਮੰਤਰਾਲੇ ਮੁਤਾਬਕ ਇਸ ਹਵਾਈ ਹਮਲੇ 'ਚ ਦਰਜਨਾਂ ਲੋਕ ਜ਼ਖਮੀ ਹੋਏ ਹਨ। 

ਐਤਵਾਰ ਨੂੰ ਇਹ ਹਮਲਾ ਅੰਤਰਰਾਸ਼ਟਰੀ ਅਦਾਲਤ ਵੱਲੋਂ ਇਜ਼ਰਾਈਲ ਨੂੰ ਰਫਾਹ ਵਿੱਚ ਆਪਣੀ ਫੌਜੀ ਕਾਰਵਾਈ ਰੋਕਣ ਦੇ ਹੁਕਮ ਦਿੱਤੇ ਜਾਣ ਦੇ ਦੋ ਦਿਨ ਬਾਅਦ ਹੋਇਆ ਹੈ। ਇਸ ਮਹੀਨੇ ਦੇ ਸ਼ੁਰੂ ਵਿੱਚ ਇਜ਼ਰਾਈਲ ਦੇ ਹਮਲੇ ਤੱਕ ਗਾਜ਼ਾ ਦੀ ਅੱਧੀ ਤੋਂ ਵੱਧ ਆਬਾਦੀ ਨੇ ਰਫਾਹ ਵਿੱਚ ਸ਼ਰਨ ਲਈ ਸੀ। ਹਜ਼ਾਰਾਂ ਲੋਕ ਅਜੇ ਵੀ ਇਸ ਇਲਾਕੇ ਵਿਚ ਰਹਿ ਰਹੇ ਹਨ ਜਦਕਿ ਕਈ ਇੱਥੋਂ ਭੱਜ ਗਏ ਹਨ। ਸਭ ਤੋਂ ਵੱਡੇ ਹਵਾਈ ਹਮਲੇ ਦੀ ਫੁਟੇਜ ਵਿੱਚ ਖੇਤਰ ਵਿੱਚ ਭਾਰੀ ਤਬਾਹੀ ਦਾ ਦ੍ਰਿਸ਼ ਦਿਖਾਇਆ ਗਿਆ ਹੈ। ਇਜ਼ਰਾਈਲੀ ਫੌਜ ਨੇ ਹਮਲੇ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਉਸਨੇ ਹਮਾਸ ਦੇ ਇੱਕ ਟਿਕਾਣੇ ਨੂੰ ਨਿਸ਼ਾਨਾ ਬਣਾਇਆ ਅਤੇ ਹਮਾਸ ਦੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ। 

ਪੜ੍ਹੋ ਇਹ ਅਹਿਮ ਖ਼ਬਰ-ਟੋਂਗਾ 'ਚ ਭੂਚਾਲ ਦੇ ਜ਼ਬਰਦਸਤ ਝਟਕੇ

ਫੌਜ ਨੇ ਕਿਹਾ ਕਿ ਉਹ ਇਹ ਪਤਾ ਲਗਾਉਣ ਲਈ ਰਿਪੋਰਟਾਂ ਦੀ ਜਾਂਚ ਕਰ ਰਹੀ ਹੈ ਕਿ ਕੀ ਨਾਗਰਿਕਾਂ ਨੂੰ ਨੁਕਸਾਨ ਪਹੁੰਚਿਆ ਹੈ। ਰੱਖਿਆ ਮੰਤਰੀ ਯੋਵ ਗਾਲਾਂਟ ਐਤਵਾਰ ਨੂੰ ਰਫਾਹ ਪਹੁੰਚੇ ਅਤੇ ਉਨ੍ਹਾਂ ਨੂੰ ਉੱਥੇ ਤੇਜ਼ ਮੁਹਿੰਮ ਦੀ ਜਾਣਕਾਰੀ ਦਿੱਤੀ ਗਈ। ਫਲਸਤੀਨੀ ਰੈੱਡ ਕ੍ਰੀਸੈਂਟ ਸੋਸਾਇਟੀ ਦੇ ਬੁਲਾਰੇ ਨੇ ਕਿਹਾ ਕਿ ਤਾਲ ਅਲ-ਸੁਲਤਾਨ, ਰਫਾਹ ਵਿੱਚ ਖੋਜ ਅਤੇ ਬਚਾਅ ਕਾਰਜ ਜਾਰੀ ਰਹਿਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਸਕਦੀ ਹੈ। ਸੁਸਾਇਟੀ ਨੇ ਦੁਹਰਾਇਆ ਕਿ ਇਜ਼ਰਾਈਲ ਨੇ ਖੁਦ ਇਸ ਖੇਤਰ ਨੂੰ 'ਮਾਨਵਤਾਵਾਦੀ ਜ਼ੋਨ' ਵਜੋਂ ਮਨੋਨੀਤ ਕੀਤਾ ਸੀ। ਇਜ਼ਰਾਈਲੀ ਫੌਜ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਖਾਲੀ ਕਰਨ ਦਾ ਹੁਕਮ ਦਿੱਤਾ ਸੀ, ਇਹ ਇਲਾਕਾ ਉਨ੍ਹਾਂ ਖੇਤਰਾਂ ਵਿੱਚ ਸ਼ਾਮਲ ਨਹੀਂ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News