ਨੇਪਾਲ ਦੇ ਇੱਟਾਂ ਦੇ ਭੱਠੇ 'ਚ ਬੰਧੂਆ ਮਜ਼ਦੂਰਾਂ ਵਜੋਂ ਕੰਮ ਕਰ ਰਹੇ 38 ਭਾਰਤੀਆਂ ਨੂੰ ਕਰਾਇਆ ਗਿਆ ਮੁਕਤ

Saturday, Nov 12, 2022 - 12:13 PM (IST)

ਕਾਠਮੰਡੂ (ਭਾਸ਼ਾ)- ਨੇਪਾਲ ਦੇ ਰੌਤਹਟ ਜ਼ਿਲ੍ਹੇ ਵਿੱਚ ਇੱਕ ਇੱਟਾਂ ਦੇ ਭੱਠੇ ਵਿੱਚ ਬੰਧੂਆ ਮਜ਼ਦੂਰਾਂ ਵਜੋਂ ਕੰਮ ਕਰ ਰਹੇ ਘੱਟੋ-ਘੱਟ 38 ਭਾਰਤੀ ਨਾਗਰਿਕਾਂ ਨੂੰ ਇੱਥੋਂ ਦੇ ਅਧਿਕਾਰੀਆਂ ਨੇ ਮੁਕਤ ਕਰਾਇਆ ਹੈ। ਇਨ੍ਹਾਂ ਵਿੱਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ। ਪੁਲਸ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ 20 ਪੁਰਸ਼ ਅਤੇ 18 ਬੱਚਿਆਂ ਅਤੇ ਔਰਤਾਂ ਨੂੰ ਜ਼ਿਲ੍ਹੇ ਦੇ ਇੱਕ ਇੱਟਾਂ ਦੇ ਭੱਠੇ ਵਿੱਚ ਬੰਧੂਆ ਮਜ਼ਦੂਰ ਬਣਾ ਕੇ ਉਨ੍ਹਾਂ ਕੋਲੋਂ ਕੰਮ ਲਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਇਮਰਾਨ ਖ਼ਾਨ 'ਤੇ ਮੁੜ ਹੋ ਸਕਦੈ ਹਮਲਾ, ਵਧਾਈ ਗਈ ਸੁਰੱਖਿਆ, PM ਦੇ ਵਿਸ਼ੇਸ਼ ਸਹਾਇਕ ਨੇ ਕਹੀ ਵੱਡੀ ਗੱਲ

ਇਸ ਤੋਂ ਬਾਅਦ ਬੁੱਧਵਾਰ ਨੂੰ ਉਨ੍ਹਾਂ ਨੂੰ ਮੁਕਤ ਕਰਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ। ਉਨ੍ਹਾਂ ਨੂੰ ਛੁਡਾਉਣਮੁਕਤ ਕਰਾਉਣ ਲਈ ਇਲਾਕਾ ਪਲੀਸ ਦਫ਼ਤਰ ਤੋਂ ਪੁਲਸ ਟੀਮ ਤਾਇਨਾਤ ਕੀਤੀ ਗਈ ਸੀ। ਰੌਤਹਟ ਵਿੱਚ ਪੁਲਸ ਦੇ ਡਿਪਟੀ ਸੁਪਰਡੈਂਟ ਦੇ ਇਕ ਬੁਲਾਰੇ ਨੇ ਕਿਹਾ, 'ਇੱਟਾਂ ਦੇ ਭੱਠੇ ਵਿੱਚ ਬੰਧੂਆ ਮਜ਼ਦੂਰਾਂ ਵਜੋਂ ਕੰਮ ਕਰਨ ਵਾਲੇ ਕੁੱਲ 38 ਭਾਰਤੀਆਂ ਨੂੰ ਮੁਕਤ ਕਰਾ ਲਿਆ ਗਿਆ ਹੈ। ਇਹ ਸਾਰੇ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਹਨ।'

ਇਹ ਵੀ ਪੜ੍ਹੋ: ਮੈਕਸੀਕੋ ਦੇ ਬਾਰ ’ਚ ਦਾਖ਼ਲ ਹੋਏ 7 ​​ਬੰਦੂਕਧਾਰੀ, 9 ਲੋਕਾਂ ਨੂੰ ਗੋਲੀਆਂ ਨਾਲ ਭੁੰਨਿਆਂ

ਉਨ੍ਹਾਂ ਕਿਹਾ ਕਿ ਮੁਕਤ ਕਰਾਏ ਗਏ ਭਾਰਤੀਆਂ ਨੂੰ ਬਿਹਾਰ ਦੇ ਸੀਤਾਮੜੀ ਜ਼ਿਲ੍ਹੇ ਦੇ ਬੈਰਗਨੀਆ ਵਿਖੇ ਹਥਿਆਰਬੰਦ ਸਰਹੱਦੀ ਫੋਰਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਮੁਤਾਬਕ ਰੌਤਹਟ ਦੇ ਇੱਟਾਂ ਦੇ ਭੱਠਿਆਂ ਵਿਚ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸੈਂਕੜੇ ਮਰਦ-ਔਰਤਾਂ ਕੰਮ ਕਰ ਰਹੇ ਹਨ।

ਇਹ ਵੀ ਪੜ੍ਹੋ: ਕਰਜ਼ ਲੈ ਕੇ ਆਸਟ੍ਰੇਲੀਆ ਪੜ੍ਹਨ ਗਏ ਨੌਜਵਾਨ ਨਾਲ ਵਾਪਰ ਗਿਆ ਭਾਣਾ, ਪਰਿਵਾਰ 'ਚ ਵਿਛੇ ਸੱਥਰ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ। 


cherry

Content Editor

Related News