ਬਰੂੰਡੀ ਦੀ ਜੇਲ੍ਹ ’ਚ ਭਿਆਨਕ ਅੱਗ ਲੱਗਣ ਕਾਰਨ 38 ਕੈਦੀਆਂ ਦੀ ਮੌਤ, 6 ਦਰਜਨ ਝੁਲਸੇ
Wednesday, Dec 08, 2021 - 11:55 AM (IST)
ਗਿਤੇਗਾ - ਅਫਰੀਕੀ ਦੇਸ਼ ਬਰੂੰਡੀ ਦੀ ਰਾਜਧਾਨੀ ਗਿਤੇਗਾ ਦੀ ਮੁੱਖ ਜੇਲ੍ਹ ਵਿਚ ਮੰਗਲਵਾਰ ਨੂੰ ਅੱਗ ਲੱਗਣ ਕਾਰਨ ਘੱਟ ਤੋਂ ਘੱਟ 38 ਕੈਦੀਆਂ ਦੀ ਮੌਤ ਹੋ ਗਈ ਅਤੇ 70 ਦੇ ਕਰੀਬ ਹੋਰ ਝੁਲਸ ਗਏ ਹਨ। ਮਰਨ ਵਾਲਿਆਂ ਵਿਚ ਕਈ ਬਜ਼ੁਰਗ ਕੈਦੀ ਸਨ। ਦੇਸ਼ ਦੇ ਉਪ-ਰਾਸ਼ਟਰਪਤੀ ਪ੍ਰੋਸਪਰ ਬੰਜੋਮਬੰਜਾ ਨੇ ਇਹ ਜਾਣਕਾਰੀ ਦਿੱਤੀ। ਹਾਲਾਂਕਿ ਉਨ੍ਹਾਂ ਨੇ ਜੇਲ੍ਹ ਵਿਚ ਅੱਗ ਲੱਗਣ ਦੇ ਕਾਰਨਾਂ ਦਾ ਖ਼ੁਲਾਸਾ ਨਹੀਂ ਕੀਤਾ।
ਇਹ ਵੀ ਪੜ੍ਹੋ : ਸ਼ਰਮਨਾਕ: ਪਾਕਿਸਤਾਨ ’ਚ ਚੋਰੀ ਦੇ ਦੋਸ਼ ’ਚ 4 ਔਰਤਾਂ ਨੂੰ ਨੰਗਾ ਕਰਕੇ ਕੁੱਟਿਆ, ਬਣਾਈ ਵੀਡੀਓ
ਉਪ-ਰਾਸ਼ਟਰਪਤੀ ਨੇ ਕਿਹਾ, 'ਗਿਤੇਗਾ ਕੇਂਦਰੀ ਜੇਲ੍ਹ ਵਿਚ ਰਹਿਣ ਵਾਲੇ 1500 ਤੋਂ ਜ਼ਿਆਦਾ ਕੈਦੀਆਂ ਵਿਚੋਂ ਅਸੀਂ 38 ਕੈਦੀਆਂ ਦੀ ਮੌਤ 'ਤੇ ਦੁੱਖ ਜ਼ਾਹਰ ਕਰਦੇ ਹਾਂ, ਜਿਨ੍ਹਾਂ ਵਿਚੋਂ 12 ਲੋਕਾਂ ਦੀ ਦਮ ਘੁੱਟਣ ਕਾਰਨ ਅਤੇ 26 ਲੋਕਾਂ ਦੀ ਗੰਭੀਰ ਰੂਪ ਨਾਲ ਝੁਲਸਣ ਕਾਰਨ ਮੌਤ ਹੋ ਗਈ। ਇਸ ਘਟਨਾ ਵਿਚ 69 ਕੈਦੀ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿਚੋਂ 34 ਦੀ ਹਾਲਤ ਗੰਭੀਰ ਹੈ। ਉਨ੍ਹਾਂ ਅਨੁਸਾਰ 35 ਹੋਰ ਕੈਦੀ ਮਾਮੂਲੀ ਜ਼ਖ਼ਮੀ ਹੋਏ ਹਨ ਅਤੇ ਜੇਲ੍ਹ ਦੇ ਅੰਦਰ ਹੀ ਇਲਾਜ ਕੀਤਾ ਗਿਆ।' ਉਨ੍ਹਾਂ ਵਾਅਦਾ ਕੀਤਾ ਕਿ ਜ਼ਖ਼ਮੀ ਹੋਏ ਮਰੀਜ਼ਾਂ ਦੇ ਹਸਪਤਾਲ ਦੇ ਬਿੱਲ ਦਾ ਪੂਰਾ ਭੁਗਤਾਨ ਸਰਕਾਰ ਵੱਲੋਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਸਵਿਟਜ਼ਰਲੈਂਡ ’ਚ ਇੱਛਾ ਮੌਤ ਦੀ ਮਸ਼ੀਨ ਨੂੰ ਕਾਨੂੰਨੀ ਮਨਜ਼ੂਰੀ, 1 ਮਿੰਟ ’ਚ ਬਿਨਾਂ ਦਰਦ ਦੇ ਮਿਲੇਗੀ ਮੌਤ