ਨੇਪਾਲ ’ਚ ਮੀਂਹ ਅਤੇ ਹੜ੍ਹ ਕਾਰਨ ਵਾਪਰੀ ਜ਼ਮੀਨ ਖਿਸਕਣ ਦੀ ਘਟਨਾ ’ਚ 38 ਲੋਕਾਂ ਦੀ ਮੌਤ, 51 ਜ਼ਖ਼ਮੀ
Sunday, Jul 04, 2021 - 09:30 AM (IST)
ਕਾਠਮੰਡੂ (ਭਾਸ਼ਾ) : ਨੇਪਾਲ ਵਿਚ ਤੇਜ਼ ਮੀਂਹ ਅਤੇ ਹੜ੍ਹ ਕਾਰਨ ਵਾਪਰੀ ਜ਼ਮੀਨ ਖਿਸਕਣ ਦੀ ਘਟਨਾ ਵਿਚ ਪਿਛਲੇ 20 ਦਿਨਾਂ ਵਿਚ 7 ਬੱਚਿਆਂ ਸਮੇਤ 38 ਲੋਕਾਂ ਦੀ ਮੌਤ ਹੋ ਗਈ, ਜਦੋਂਕਿ 51 ਹੋਰ ਜ਼ਖ਼ਮੀ ਹੋ ਗਏ। ਗ੍ਰਹਿ ਮੰਤਰਾਲਾ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਮੰਤਰਾਲਾ ਨੇ ਦੱਸਿਆ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਹੜ੍ਹ ਅਤੇ ਮੀਂਹ ਕਾਰਨ ਵਾਪਰੀ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਿਚ 51 ਲੋਕ ਜ਼ਖ਼ਮੀ ਹੋਏ ਹਨ, ਜਦੋਂ ਕਿ 3 ਬੱਚਿਆਂ ਸਮੇਤ 24 ਲੋਕ ਲਾਪਤਾ ਹਨ।
ਇਹ ਵੀ ਪੜ੍ਹੋ: ਕੈਨੇਡਾ ’ਚ ਪੈ ਰਹੀ ਅੱਤ ਦੀ ਗਰਮੀ ਨੇ ਕੱਢੇ ਲੋਕਾਂ ਦੇ ਵੱਟ, ਹੁਣ ਤੱਕ 700 ਤੋਂ ਵਧੇਰੇ ਲੋਕਾਂ ਦੀ ਮੌਤ
ਇਸ ਨੇ ਕਿਹਾ ਕਿ ਇਸੇ ਤਰ੍ਹਾਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਕੁਦਰਤੀ ਆਫਤ ਕਾਰਨ ਪ੍ਰਭਾਵਿਤ ਹੋਏ 1250 ਲੋਕਾਂ ਨੂੰ ਸੁਰੱਖਿਅਤ ਸਥਾਨਾਂ ’ਤੇ ਪਹੁੰਚਾਇਆ ਗਿਆ ਹੈ। ਮੰਤਰਾਲਾ ਨੇ ਕਿਹਾ ਕਿ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਕੁੱਲ 790 ਮਕਾਨਾਂ ਵਿਚ ਪਾਣੀ ਦਾਖ਼ਲ ਹੋ ਗਿਆ ਹੈ। ਮੰਤਰਾਲਾ ਨੇ ਦੱਸਿਆ ਕਿ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ 519 ਮਕਾਨ, 90 ਗਊਸ਼ਾਲਾਵਾਂ ਅਤੇ 19 ਪੁਲ ਪੂਰੀ ਤਰ੍ਹਾਂ ਨੁਕਸਾਨੇ ਗਏ ਹਨ। ਇਸ ਨੇ ਕਿਹਾ ਕਿ ਰਾਹਤ ਅਤੇ ਬਚਾਅ ਦਾ ਕੰਮ ਜਾਰੀ ਹੈ ਅਤੇ ਇਸ ਕੁਦਰਤੀ ਆਫਤ ਵਿਚ 5100 ਲੋਕ ਵਿਸਥਾਪਿਤ ਹੋ ਗਏ ਹਨ।
ਇਹ ਵੀ ਪੜ੍ਹੋ: ਪਾਕਿਸਤਾਨ ਦੇ ਮਦਰਸੇ ਬਣੇ ਬਾਲ ਸੈਕਸ ਸ਼ੋਸ਼ਣ ਦੇ ਅੱਡੇ, ਪੁਲਸ ਕੋਲ ਦਰਜ ਹਨ ਕਈ ਰਿਪੋਰਟਾਂ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।