ਅਫ਼ਗਾਨਿਸਤਾਨ ’ਚ 4.2 ਤੀਬਰਤਾ ਦਾ ਆਇਆ ਭੂਚਾਲ
Wednesday, Dec 14, 2022 - 04:05 AM (IST)

ਇੰਟਰਨੈਸ਼ਨਲ ਡੈਸਕ : ਅਫ਼ਗਾਨਿਸਤਾਨ ’ਚ ਦੇਰ ਰਾਤ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਭੂਚਾਲ ਦੀ ਤੀਬਰਤਾ 4.2 ਸੀ ਅਤੇ ਇਸ ਦੀ ਡੂੰਘਾਈ ਜ਼ਮੀਨ ਤੋਂ 267 ਕਿਲੋਮੀਟਰ ਹੇਠਾਂ ਪਾਈ ਗਈ। ਅਜੇ ਤੱਕ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ ਪਰ ਅਫ਼ਗਾਨਿਸਤਾਨ ’ਚ ਪਿਛਲੇ ਕਈ ਮੌਕਿਆਂ ’ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।
ਇਹ ਖ਼ਬਰ ਵੀ ਪੜ੍ਹੋ : ਪੰਚਾਇਤੀ ਜ਼ਮੀਨਾਂ ਨੂੰ ਲੈ ਕੇ ਮੁੜ ਸਰਗਰਮ ਹੋਈ ‘ਆਪ’ ਸਰਕਾਰ, ਸ਼ੁਰੂ ਕਰਨ ਜਾ ਰਹੀ ਇਹ ਮੁਹਿੰਮ
ਰਾਹਤ ਦੀ ਗੱਲ ਇਹ ਹੈ ਕਿ ਭੂਚਾਲ ਦੇ ਇਨ੍ਹਾਂ ਝਟਕਿਆਂ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ ਪਰ ਕਿਉਂਕਿ ਅਫ਼ਗਾਨਿਸਤਾਨ ਨੂੰ ਸੰਵੇਦਨਸ਼ੀਲ ਖੇਤਰ ’ਚ ਗਿਣਿਆ ਜਾਂਦਾ ਹੈ, ਇਸ ਲਈ ਜਦੋਂ ਵੀ ਇਥੇ ਭੂਚਾਲ ਆਉਂਦਾ ਹੈ ਤਾਂ ਲੋਕ ਡਰ ਜਾਂਦੇ ਹਨ ਅਤੇ ਤੁਰੰਤ ਆਪਣੇ ਘਰਾਂ ਨੂੰ ਛੱਡ ਕੇ ਬਾਹਰ ਭੱਜ ਜਾਂਦੇ ਹਨ। ਉਂਝ ਵੀ ਨੇਪਾਲ ਨੇ ਆਪਣੀ ਧਰਤੀ ’ਤੇ 2015 ਦਾ ਸਭ ਤੋਂ ਵਿਨਾਸ਼ਕਾਰੀ ਭੂਚਾਲ ਦੇਖ ਚੁੱਕਾ ਹੈ, ਜਦੋਂ 8 ਹਜ਼ਾਰ ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ ਸੀ। ਅਜਿਹੀ ਹਾਲਤ ’ਚ ਭੂਚਾਲ ਦੇ ਇਹ ਝਟਕੇ ਜ਼ਮੀਨ ’ਤੇ ਲੋਕਾਂ ਦਾ ਤਣਾਅ ਵਧਾਉਣ ਦਾ ਕੰਮ ਕਰ ਰਹੇ ਹਨ।