ਪੱਛਮੀ ਨੇਪਾਲ ''ਚ ਲੱਗੇ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ''ਤੇ 4.3 ਰਹੀ ਤੀਬਰਤਾ
Monday, Mar 11, 2024 - 11:31 PM (IST)
ਕਾਠਮੰਡੂ — ਪੱਛਮੀ ਨੇਪਾਲ 'ਚ ਸੋਮਵਾਰ ਸ਼ਾਮ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.3 ਦੱਸੀ ਜਾ ਰਹੀ ਹੈ। ਹਾਲਾਂਕਿ ਇਸ ਭੂਚਾਲ ਨਾਲ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਕਾਠਮੰਡੂ ਵਿੱਚ ਰਾਸ਼ਟਰੀ ਭੂਚਾਲ ਨਿਗਰਾਨੀ ਅਤੇ ਖੋਜ ਕੇਂਦਰ ਦੇ ਅਨੁਸਾਰ, 4.3 ਤੀਬਰਤਾ ਦੇ ਭੂਚਾਲ ਦਾ ਕੇਂਦਰ ਜੁਦਾਗਾ ਵਿੱਚ ਸਥਿਤ ਬਾਜੂਰਾ ਜ਼ਿਲ੍ਹੇ ਵਿੱਚ ਸ਼ਾਮ 4:56 ਵਜੇ ਆਇਆ। ਦੇਸ਼ ਦੇ ਪੱਛਮੀ ਹਿੱਸੇ ਵਿੱਚ ਹਾਲ ਹੀ ਵਿੱਚ ਅਕਸਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ- ਰਾਮ ਭਗਤਾਂ ਲਈ ਖੁਸ਼ਖਬਰੀ: ਹੁਣ ਘਰ ਬੈਠੇ ਰੋਜ਼ ਹੋਣਗੇ ਰਾਮਲੱਲਾ ਦੇ ਦਰਸ਼ਨ, ਪੜ੍ਹੋ ਪੂਰੀ ਖ਼ਬਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e