ਨਿਊਜ਼ੀਲੈਂਡ ''ਚ ਕੋਰੋਨਾ ਵਾਇਰਸ ਦੇ 4 ਹਜ਼ਾਰ ਤੋਂ ਵਧੇਰੇ ਨਵੇਂ ਮਾਮਲੇ ਆਏ ਸਾਹਮਣੇ
Saturday, Jun 18, 2022 - 01:13 PM (IST)

ਵੈਲਿੰਗਟਨ (ਏਜੰਸੀ)- ਨਿਊਜ਼ੀਲੈਂਡ ਵਿੱਚ ਸ਼ਨੀਵਾਰ ਨੂੰ ਕੋਵਿਡ-19 ਦੇ 4,404 ਕਮਿਊਨਿਟੀ ਮਾਮਲੇ ਸਾਹਮਣੇ ਆਏ। ਸਿਹਤ ਮੰਤਰਾਲਾ ਨੇ ਅੱਜ 4,404 ਕਮਿਊਨਿਟੀ ਮਾਮਲਿਆਂ ਅਤੇ ਕੋਰੋਨਾ ਨਾਲ 11 ਮੌਤਾਂ ਦੀ ਸੂਚਨਾ ਦਿੱਤੀ ਹੈ। ਇਸ ਵੇਲੇ 356 ਮਰੀਜ਼ ਇਲਾਜ ਲਈ ਹਸਪਤਾਲਾਂ ਵਿੱਚ ਦਾਖ਼ਲ ਹਨ।
ਨਵੇਂ ਕਮਿਊਨਿਟੀ ਮਾਮਲਿਆਂ ਵਿਚੋਂ, 1,318 ਮਾਮਲੇ ਸਭ ਤੋਂ ਵੱਡੇ ਸ਼ਹਿਰ ਆਕਲੈਂਡ ਤੋਂ ਹਨ। ਇਸ ਤੋਂ ਇਲਾਵਾ, ਮੰਤਰਾਲਾ ਅਨੁਸਾਰ, ਸ਼ਨੀਵਾਰ ਨੂੰ ਨਿਊਜ਼ੀਲੈਂਡ ਦੀ ਸਰਹੱਦ 'ਤੇ ਕੋਵਿਡ-19 ਦੇ 50 ਨਵੇਂ ਮਾਮਲੇ ਸਾਹਮਣੇ ਆਏ ਹਨ। ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਨਿਊਜ਼ੀਲੈਂਡ ਵਿੱਚ ਕੋਵਿਡ-19 ਦੇ 12,63,333 ਮਾਮਲੇ ਸਾਹਮਣੇ ਆ ਚੁੱਕੇ ਹਨ।
ਇਹ ਵੀ ਪੜ੍ਹੋ: ਸ਼ਰਧਾਲੂਆਂ ਨਾਲ ਭਰੀ ਬੱਸ ਪਲਟਣ ਕਾਰਨ 9 ਲੋਕਾਂ ਦੀ ਮੌਤ, 40 ਜ਼ਖ਼ਮੀ