ਅਫਗਾਨਿਸਤਾਨ ''ਚ ਲੱਗੇ 4.5 ਤੀਬਰਤਾ ਦੇ ਭੂਚਾਲ ਦੇ ਝਟਕੇ
Thursday, Aug 19, 2021 - 01:25 PM (IST)
ਕਾਬੁਲ- ਤਾਲਿਬਾਨੀ ਆਂਤਕ ਦੇ ਵਿਚਾਲੇ ਅਫਗਾਨਿਸਤਾਨ 'ਚ ਵੀਰਵਾਰ ਸਵੇਰੇ 11 ਵੱਜ ਕੇ 22 ਮਿੰਟ 'ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਐਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 4.5 ਰਹੀ। ਨੈਸ਼ਨਲ ਸੈਂਟਰ ਫਾਰ ਸੀਸਮੋਲਾਜ਼ੀ ਨੇ ਇਸ ਦੀ ਜਾਣਕਾਰੀ ਦਿੱਤੀ ਹੈ।
ਇਸ ਤੋਂ ਪਹਿਲਾਂ ਮੰਗਲਵਾਰ ਸਵੇਰੇ 6.08 ਵਜੇ ਅਫਗਾਨਿਸਤਾਨ ਦੇ ਫੈਜ਼ਾਬਾਦ ਤੋਂ 83 ਕਿਲੋਮੀਟਰ ਦੱਖਣ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਅਫਗਾਨਿਸਤਾਨ ਦੇ ਫੈਜ਼ਾਬਾਦ 'ਚ ਆਏ ਭੂਚਾਲ ਦੇ ਝਟਕਿਆਂ ਦੀ ਤੀਬਰਤਾ ਰਿਐਕਟਰ ਸਕੇਲ 'ਤੇ 4.5 ਮਾਪੀ ਸੀ। ਭੂਚਾਲ ਦੇ ਇਨ੍ਹਾਂ ਝਟਕਿਆਂ ਨਾਲ ਫਿਲਹਾਲ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਖਬਰ ਸਾਹਮਣੇ ਨਹੀਂ ਆਈ ਹੈ।
ਦੱਸ ਦੇਈਏ ਕਿ ਸ਼ਨੀਵਾਰ ਨੂੰ ਹੈਤੀ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਇਸ ਝਟਕੇ ਕਾਰਨ ਘੱਟ ਤੋਂ ਘੱਟ 1941 ਲੋਕਾਂ ਦੀ ਮੌਤ ਹੋ ਗਈ ਜਦੋਂਕਿ ਹਜ਼ਾਰਾਂ ਲੋਕ ਜ਼ਖਮੀ ਹੋਏ। ਹੈਤੀ 'ਚ ਸ਼ਨੀਵਾਰ ਨੂੰ 7.2 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਹੈਤੀ ਦੀ ਨਾਗਰਿਕ ਸੁਰੱਖਿਆ ਏਜੰਸੀ ਦੇ ਨਿਰਦੇਸ਼ਕ ਜੈਰੀ ਚਾਂਡਲਰ ਨੇ ਦੱਸਿਆ ਕਿ ਸਭ ਤੋਂ ਜ਼ਿਆਦਾ ਦੇਸ਼ ਦੇ ਦੱਖਣੀ 'ਚ ਨੁਕਸਾਨ ਹੋਇਆ ਹੈ। ਭੂਚਾਲ ਆਉਣ ਨਾਲ ਕਈ ਸ਼ਹਿਰ ਪੂਰੀ ਤਰ੍ਹਾਂ ਨਾਲ ਤਬਾਹ ਹੋ ਚੁੱਕੇ ਹਨ ਅਤੇ ਜ਼ਮੀਨ ਖਿਸਕਣ ਨਾਲ ਬਚਾਅ ਮੁਹਿੰਮ ਪ੍ਰਭਾਵਿਤ ਹੋ ਰਹੀ ਹੈ।