ਚੀਨ ਦੇ ਸਿਚੁਆਨ ''ਚ ਲੱਗੇ ਭੂਚਾਲ ਦੇ ਝਟਕੇ

05/02/2019 5:03:32 PM

ਬੀਜਿੰਗ— ਚੀਨ ਦੇ ਸਿਚੁਆਨ ਸੂਬੇ 'ਚ ਵੀਰਵਾਰ ਨੂੰ ਭੂਚਾਲ ਦੇ ਮੱਧ ਦਰਜੇ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਚੀਨ ਦੇ ਭੂਚਾਲ ਨੈੱਟਵਰਕ ਸੈਂਟਰ ਨੇ ਜਾਰੀ ਇਕ ਬਿਆਨ 'ਚ ਦੱਸਿਆ ਕਿ ਸੂਬੇ ਦੀ ਲੁਸ਼ਾਨ ਕਾਊਂਟੀ 'ਚ ਕਰੀਬ ਚਾਰ ਵਜੇ ਆਏ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 4.5 ਮਾਪੀ ਗਈ। ਭੂਚਾਲ ਦਾ ਕੇਂਦਰ 30.43 ਡਿਗਰੀ ਉੱਤਰੀ ਲੈਟੀਟਿਊਡ ਤੇ 103.01 ਪੂਰਬੀ ਲੋਂਗੀਟਿਊਡ 'ਚ ਜ਼ਮੀਨ ਤੋਂ 14 ਕਿਲੋਮੀਟਰ ਦੀ ਗਹਿਰਾਈ 'ਤੇ ਸਥਿਤ ਸੀ। ਭੂਚਾਲ ਨਾਲ ਕਿਸੇ ਤਰ੍ਹਾਂ ਦੇ ਜਾਨ-ਮਾਲ ਦਾ ਨੁਕਸਾਨ ਫਿਲਹਾਲ ਕੋਈ ਰਿਪੋਰਟ ਨਹੀਂ ਹੈ।

Baljit Singh

This news is Content Editor Baljit Singh