ਪਾਕਿਸਤਾਨ ''ਚ ਵਾਪਰਿਆ ਵੱਡਾ ਹਾਦਸਾ, ਘਰ ’ਚ ਧਮਾਕਾ ਹੋਣ ਕਾਰਨ ਇਕ ਪਰਿਵਾਰ ਦੇ 4 ਬੱਚਿਆਂ ਦੀ ਮੌਤ

Thursday, Jan 26, 2023 - 02:17 AM (IST)

ਪਾਕਿਸਤਾਨ ''ਚ ਵਾਪਰਿਆ ਵੱਡਾ ਹਾਦਸਾ, ਘਰ ’ਚ ਧਮਾਕਾ ਹੋਣ ਕਾਰਨ ਇਕ ਪਰਿਵਾਰ ਦੇ 4 ਬੱਚਿਆਂ ਦੀ ਮੌਤ

ਕਰਾਚੀ (ਏ. ਐੱਨ. ਆਈ.) : ਪਾਕਿਸਤਾਨ ਦੇ ਦੱਖਣ-ਪੱਛਮੀ ਬਲੋਚਿਸਤਾਨ ਸੂਬੇ ਦੇ ਕਵੇਟਾ ਸ਼ਹਿਰ ’ਚ ਪਿਛਲੇ ਇਕ ਹਫ਼ਤੇ ਦੌਰਾਨ ਗੈਸ ਲੀਕ ਹੋਣ ਦੀਆਂ ਘਟਨਾਵਾਂ ’ਚ ਬੱਚਿਆਂ ਸਮੇਤ 16 ਲੋਕਾਂ ਦੀ ਮੌਤ ਹੋ ਗਈ। ਕਿੱਲੀ ਬੜੇਜਈ ਇਲਾਕੇ ’ਚ ਗੈਸ ਲੀਕ ਹੋਣ ਕਾਰਨ ਮਿੱਟੀ ਨਾਲ ਬਣੇ ਘਰ ’ਚ ਧਮਾਕਾ ਹੋਣ ਕਾਰਨ ਇਕ ਪਰਿਵਾਰ ਦੇ ਚਾਰ ਬੱਚਿਆਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਵਿਆਹ ਦੇ ਬੰਧਨ 'ਚ ਬੱਝਣ ਜਾ ਰਿਹਾ ਪੰਜਾਬ ਦਾ ਇਹ ਵਿਧਾਇਕ, ਦੇਖੋ ਖ਼ੂਬਸੂਰਤ ਤਸਵੀਰਾਂ

ਇਕ ਹੋਰ ਘਟਨਾ ’ਚ ਇਕ ਪੁਲਸ ਸਬ-ਇੰਸਪੈਕਟਰ ਦੀ ਕਮਰੇ ’ਚ ਗੈਸ ਚੜ੍ਹਨ ਨਾਲ ਮੌਤ ਹੋ ਗਈ। ਇਸੇ ਤਰ੍ਹਾਂ ਪਿਛਲੇ ਹਫ਼ਤੇ ਇਕ ਦਰਜਨ ਤੋਂ ਵੱਧ ਲੋਕਾਂ ਦੀ ਗੈਸ ਨਾਲ ਮੌਤ ਹੋ ਗਈ। ਬਲੋਚਿਸਤਾਨ ਪਿਛਲੇ ਇਕ ਮਹੀਨੇ ਤੋਂ ਕੜਾਕੇ ਦੀ ਠੰਡ ਦੀ ਲਪੇਟ ’ਚ ਹੈ।


author

Mandeep Singh

Content Editor

Related News