ਦੋ ਨਾਬਾਲਿਗ ਲੜਕੀਆਂ ਦੀ ਜਬਰ-ਜ਼ਨਾਹ ਤੋਂ ਬਾਅਦ ਹੱਤਿਆ ਕਰਨ ਵਾਲੇ 4 ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ
Saturday, Aug 03, 2024 - 11:31 AM (IST)
ਗੁਰਦਾਸਪੁਰ/ਇਸਲਾਮਾਬਾਦ (ਵਿਨੋਦ) - ਕਰਾਚੀ ਦੀ ਅੱਤਵਾਦ ਰੋਕੂ ਅਦਾਲਤ (ਏ.ਟੀ.ਸੀ.) ਨੇ ਦੋ ਨਾਬਾਲਿਗ ਲੜਕੀਆਂ ਨੂੰ ਅਗਵਾ ਕਰ ਕੇ ਕਤਲ ਕਰਨ ਦੇ ਨਾਲ-ਨਾਲ ਉਨ੍ਹਾਂ ਨਾਲ ਜਬਰ-ਜ਼ਨਾਹ ਕਰਨ ਅਤੇ ਫਿਰੌਤੀ ਮੰਗਣ ਦੇ ਮਾਮਲੇ ਵਿਚ ਚਾਰ ਲੋਕਾਂ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਸਰਹੱਦੀ ਸੂਤਰਾਂ ਅਨੁਸਾਰ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਅਤੇ ਸਬੂਤ ਦਰਜ ਕਰਨ ਤੋਂ ਬਾਅਦ ਏ. ਟੀ. ਸੀ.-7 ਦੇ ਜੱਜ ਨੇ ਕਿਹਾ ਕਿ ਅਦਾਲਤ ਨੇ ਮੁਲਜ਼ਮ ਮੁਹੰਮਦ ਕੁਰਬਾਨ ਉਰਫ਼ ਇਰਫ਼ਾਨ, ਮੁਹੰਮਦ ਇਮਰਾਨ ਉਰਫ਼ ਮਾਨ, ਵਸੀਮ ਖ਼ਾਨ ਉਰਫ਼ ਵਹੀਦ ਪਠਾਨ ਅਤੇ ਮੁਹੰਮਦ ਨੂੰ ਦੋਸ਼ੀ ਕਰਾਰ ਦਿੱਤਾ ਹੈ।
ਸਾਰੇ ਦੋਸ਼ੀਆਂ ਨੇ 2016 ’ਚ ਨਾਬਾਲਿਗ ਲੜਕੀਆਂ ਨੂੰ ਅਗਵਾ ਕਰ ਕੇ ਉਨ੍ਹਾਂ ਨਾਲ ਸਮੂਹਿਕ ਜਬਰ-ਜ਼ਨਾਹ ਕੀਤਾ ਅਤੇ ਫਿਰ ਉਨ੍ਹਾਂ ਦਾ ਕਤਲ ਕਰ ਦਿੱਤਾ ਸੀ। ਅਦਾਲਤ ਨੇ ਸਾਰੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੈ।