ਪੂਰਬੀ ਚੀਨ 'ਚ ਇਮਾਰਤ ਡਿੱਗਣ ਕਾਰਨ 4 ਲੋਕਾਂ ਦੀ ਮੌਤ, ਇੱਕ ਜ਼ਖ਼ਮੀ: ਚੀਨੀ ਮੀਡੀਆ
Tuesday, May 28, 2024 - 11:16 AM (IST)
ਇੰਟਰਨੈਸ਼ਨਲ ਡੈਸਕ : ਚੀਨ ਦੇ ਅਨਹੂਈ ਸੂਬੇ 'ਚ ਇਕ ਇਮਾਰਤ ਡਿੱਗਣ ਨਾਲ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ। ਇਹ ਜਾਣਕਾਰੀ ਚੀਨੀ ਮੀਡੀਆ ਰਿਪੋਰਟਾਂ ਤੋਂ ਮਿਲੀ ਹੈ। ਸਰਕਾਰੀ ਮਾਲਕੀ ਵਾਲੇ ਪ੍ਰਸਾਰਕ ਸੀਸੀਟੀਵੀ ਨੇ ਦੱਸਿਆ ਕਿ ਟੋਂਗਲਿੰਗ ਸ਼ਹਿਰ ਵਿੱਚ ਇੱਕ 10 ਮੰਜ਼ਿਲਾ ਇਮਾਰਤ ਦਾ ਇੱਕ ਹਿੱਸਾ ਸੋਮਵਾਰ ਦੁਪਹਿਰ ਨੂੰ ਢਹਿ ਗਿਆ, ਜਿਸ ਵਿੱਚ ਕਈ ਲੋਕ ਫਸ ਗਏ।
ਇਹ ਵੀ ਪੜ੍ਹੋ - ਸਿੰਗਾਪੁਰ ਏਅਰਲਾਈਨਜ਼ ਉਡਾਣ ਹਾਦਸੇ 'ਚ ਜ਼ਖ਼ਮੀ ਹੋਏ ਯਾਤਰੀ ਮੰਗ ਸਕਦੇ ਹਨ 1 ਕਰੋੜ ਡਾਲਰ ਦਾ ਮੁਆਵਜ਼ਾ
ਖ਼ਬਰਾਂ ਮੁਤਾਬਕ ਲੋਕਾਂ ਨੂੰ ਬਚਾਉਣ ਲਈ ਇਕ ਘੰਟੇ ਤੱਕ ਸਰਚ ਆਪਰੇਸ਼ਨ ਚਲਾਇਆ ਗਿਆ। 'ਸੀ.ਸੀ.ਟੀ.ਵੀ.' ਦੀ ਖ਼ਬਰ ਮੁਤਾਬਕ ਇਮਾਰਤ 'ਚ ਇਕ 12 ਸਾਲਾ ਬੱਚੀ ਜ਼ਿੰਦਾ ਮਿਲੀ, ਜਿਸ ਦਾ ਇਲਾਜ ਕੀਤਾ ਜਾ ਰਿਹਾ ਹੈ। ਇਮਾਰਤ ਦੇ ਉਸ ਹਿੱਸੇ ਨੂੰ ਸਥਿਰ ਕਰਨ ਲਈ ਕ੍ਰੇਨ ਅਤੇ ਜੇਸੀਬੀ ਮਸ਼ੀਨਾਂ ਲਿਆਂਦੀਆਂ ਗਈਆਂ ਹਨ ਜੋ ਡਿੱਗਿਆ ਨਹੀਂ ਹੈ। ‘ਸੀ.ਸੀ.ਟੀ.ਵੀ.’ ਦੀ ਖ਼ਬਰ ਮੁਤਾਬਕ ਕਿਸੇ ਵੀ ਅਧਿਕਾਰੀ ਨੇ ਇਮਾਰਤ ਦੇ ਡਿੱਗਣ ਬਾਰੇ ਤੁਰੰਤ ਕੋਈ ਟਿੱਪਣੀ ਨਹੀਂ ਕੀਤੀ। ਹਾਲਾਂਕਿ ਪਿਛਲੇ ਦਿਨੀਂ ਸ਼ਹਿਰ 'ਚ ਹੋਈ ਭਾਰੀ ਬਾਰਿਸ਼ ਕਾਰਨ ਇਮਾਰਤ ਦੇ ਹੇਠਾਂ ਪਾਣੀ ਜਮ੍ਹਾ ਹੋ ਗਿਆ ਸੀ।
ਇਹ ਵੀ ਪੜ੍ਹੋ - ਕੈਨੇਡਾ ਇਮੀਗ੍ਰੇਸ਼ਨ ਨਿਯਮਾਂ 'ਚ ਬਦਲਾਅ ਕਾਰਨ ਵੱਡਾ ਸੰਕਟ, ਵਾਪਸ ਪਰਤਣ ਲਈ ਮਜ਼ਬੂਰ ਹੋਏ ਵਿਦਿਆਰਥੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8