ਚੀਨ 'ਚ ਡੁੱਬਿਆ ਮਾਲਵਾਹਕ ਜਹਾਜ਼, 4 ਲੋਕਾਂ ਦੀ ਮੌਤ ਤੇ 7 ਲਾਪਤਾ

Sunday, Dec 12, 2021 - 12:47 PM (IST)

ਜਿਨਾਨ (ਏਐਨਆਈ): ਪੂਰਬੀ ਚੀਨ ਦੇ ਸ਼ਾਨਡੋਂਗ ਸੂਬੇ ਦੇ ਯਾਂਤਾਈ ਸ਼ਹਿਰ ਦੇ ਤੱਟ 'ਤੇ ਐਤਵਾਰ ਸਵੇਰੇ ਇਕ ਕਾਰਗੋ ਜਹਾਜ਼ ਡੁੱਬਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿਚ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਸੱਤ ਅਜੇ ਵੀ ਲਾਪਤਾ ਹਨ। ਸਥਾਨਕ ਮੀਡੀਆ ਨੇ ਇਹ ਜਾਣਕਾਰੀ ਦਿੱਤੀ।ਸਮਾਚਾਰ ਏਜੰਸੀ ਸ਼ਿਨਹੂਆ ਨੇ ਦੱਸਿਆ ਕਿ ਹੁਣ ਤੱਕ ਤਿੰਨ ਲੋਕਾਂ ਨੂੰ ਬਚਾਇਆ ਜਾ ਚੁੱਕਾ ਹੈ ਅਤੇ ਚਾਰ ਹੋਰ ਮ੍ਰਿਤਕ ਪਾਏ ਗਏ ਹਨ।

ਪੜ੍ਹੋ ਇਹ ਅਹਿਮ ਖਬਰ- ਅਫਗਾਨਿਸਤਾਨ: ਗੰਭੀਰ ਹਵਾ ਪ੍ਰਦੂਸ਼ਣ ਦੀ ਚਪੇਟ 'ਚ ਕਾਬੁਲ, ਸਰਕਾਰ ਨੇ ਜਤਾਈ ਚਿੰਤਾ

ਟਰਾਂਸਪੋਰਟ ਮੰਤਰਾਲੇ ਦੇ ਬੇਇਹਾਈ ਬਚਾਅ ਬਿਊਰੋ ਦਾ ਹਵਾਲਾ ਦਿੰਦੇ ਹੋਏ ਸਮਾਚਾਰ ਏਜੰਸੀ ਨੇ ਦੱਸਿਆ ਕਿ ਬਚਾਅ ਕਰਮਚਾਰੀ ਸੱਤ ਮੈਂਬਰਾਂ ਦੀ ਭਾਲ ਕਰ ਰਹੇ ਹਨ, ਜੋ ਪੂਰਬੀ ਚੀਨ ਦੇ ਸ਼ਾਨਡੋਂਗ ਸੂਬੇ ਦੇ ਯਾਂਤਾਈ ਸ਼ਹਿਰ ਦੇ ਤੱਟ 'ਤੇ ਐਤਵਾਰ ਸਵੇਰੇ ਆਪਣੇ ਮਾਲਵਾਹਕ ਜਹਾਜ਼ ਦੇ ਡੁੱਬਣ ਤੋਂ ਬਾਅਦ ਲਾਪਤਾ ਹੋ ਗਏ ਸਨ।ਹਾਦਸੇ ਦੇ ਸਮੇਂ ਜਹਾਜ਼ ਵਿਚ ਚਾਲਕ ਦਲ ਦੇ 14 ਮੈਂਬਰ ਸਵਾਰ ਸਨ। ਜਾਣਕਾਰੀ ਵਿਚ ਦੱਸਿਆ ਗਿਆ ਕਿ ਬਚਾਅ ਬਿਊਰੋ ਨੂੰ ਸਵੇਰੇ 4.43 ਵਜੇ ਹਾਦਸੇ ਦੀ ਸੂਚਨਾ ਮਿਲੀ। ਲਾਪਤਾ ਚਾਲਕ ਦਲ ਦੇ ਮੈਂਬਰਾਂ ਦੀ ਭਾਲ ਲਈ ਇੱਕ ਬਚਾਅ ਹੈਲੀਕਾਪਟਰ ਅਤੇ ਇੱਕ ਬਚਾਅ ਜਹਾਜ਼ ਰਵਾਨਾ ਕੀਤਾ ਗਿਆ ਹੈ।

ਨੋਟ- ਉਕਤ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News