ਵਾਹਨ ਚਾਲਕ ਨੇ ਮੁਸਲਿਮ ਪਰਿਵਾਰ ਨੂੰ ਕੁਚਲਿਆ, 4 ਦੀ ਮੌਤ, PM ਟਰੂਡੋ ਨੇ ਕੀਤੀ ਹਮਲੇ ਦੀ ਨਿੰਦਾ
Tuesday, Jun 08, 2021 - 10:21 AM (IST)
ਟੋਰਾਂਟੋ (ਭਾਸ਼ਾ) : ਕੈਨੇਡਾ ਵਿਚ ਪੈਦਲ ਜਾ ਰਹੇ ਮੁਸਲਿਮ ਪਰਿਵਾਰ ਦੇ 5 ਲੋਕਾਂ ਨੂੰ ਇਕ ਵਿਅਕਤੀ ਨੇ ਆਪਣੇ ਵਾਹਨ ਨਾਲ ਟੱਕਰ ਮਾਰ ਦਿੱਤੀ। ਘਟਨਾ ਵਿਚ ਪਰਿਵਾਰ ਦੇ 4 ਮੈਂਬਰਾਂ ਦੀ ਮੌਤ ਹੋ ਗਈ ਅਤੇ ਇਕ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਕੈਨੇਡਾ ਦੀ ਪੁਲਸ ਨੇ ਸੋਮਵਾਰ ਨੂੰ ਇਸ ਬਾਰੇ ਵਿਚ ਦੱਸਿਆ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਹਮਲੇ ਦੀ ਨਿੰਦਾ ਕੀਤੀ ਹੈ।
ਇਹ ਵੀ ਪੜ੍ਹੋ: ਉਪਲੱਬਧੀ: ਯੂ.ਐੱਨ. ਇਕਨੋਮਿਕ ਐਂਡ ਸੋਸ਼ਲ ਕੌਂਸਲ ’ਚ 2022-24 ਤੱਕ ਲਈ ਚੁਣਿਆ ਗਿਆ ਭਾਰਤ
ਦੋਸ਼ ਹੈ ਕਿ ਵਾਹਨ ਚਾਲਕ ਨੇ ਪਰਿਵਾਰ ਨੂੰ ਮੁਸਲਿਮ ਹੋਣ ਕਾਰਨ ਨਿਸ਼ਾਨਾ ਬਣਾਇਆ। ਘਟਨਾ ਐਤਵਾਰ ਸ਼ਾਮ ਨੂੰ ਵਾਪਰੀ ਸੀ। ਓਂਟਾਰੀਓ ਵਿਚ ਪੁਲਸ ਨੇ ਦੱਸਿਆ ਕਿ ਪੀੜਤਾਂ ਵਿਚ 74 ਸਾਲਾ ਮਹਿਲਾ, 46 ਸਾਲਾ ਪੁਰਸ਼, 44 ਸਾਲ ਮਹਿਲਾ ਅਤੇ 15 ਸਾਲਾ ਕੁੜੀ ਸ਼ਾਮਲ ਹੈ। 9 ਸਾਲ ਦਾ ਬੱਚਾ ਗੰਭੀਰ ਹਾਲਤ ਵਿਚ ਹਸਪਤਾਲ ਵਿਚ ਦਾਖ਼ਲ ਹੈ। ਪਰਿਵਾਰ ਨੇ ਨਾਮ ਜ਼ਾਹਰ ਨਾ ਕਰਨ ਦੀ ਬੇਨਤੀ ਕੀਤੀ ਹੈ। ਇਸ ਸਬੰਧ ਵਿਚ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ ’ਤੇ 4 ਲੋਕਾਂ ਦੇ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ।
20 y/o man accused of killing 4 members of Canadian Muslim family in a hit & run via pickup truck in Ontario, targeted them in attack motivated by hate, say police
— ANI (@ANI) June 8, 2021
We’ll continue to use every tool to combat Islamophobia, says PM Trudeau while condemning attack
(Source: Reuters) pic.twitter.com/dUGaWvFRxD
ਪੁਲਸ ਨੇ ਦੱਸਿਆ ਕਿ ਸ਼ੱਕੀ ਨਾਥਾਨੀਲ ਵੇਲਟਮੈਨ (20) ਓਂਟਾਰੀਓ ਵਿਚ ਲੰਡਨ ਦਾ ਰਹਿਣ ਵਾਲਾ ਹੈ ਅਤੇ ਉਹ ਪੀੜਤਾਂ ਨੂੰ ਨਹੀਂ ਜਾਣਦਾ ਸੀ। ਪੁਲਸ ਨੇ ਦੱਸਿਆ ਕਿ ਵਾਹਨ ਨੇ ਇਕ ਮੋੜ ’ਤੇ ਪੀੜਤਾਂ ਨੂੰ ਕੁਚਲ ਦਿੱਤਾ। ਪੁਲਸ ਨੇ ਦੱਸਿਆ ਕਿ ਸ਼ੱਕੀ ਨੂੰ ਨੇੜੇ ਦੇ ਇਕ ਮਾਲ ਦੇ ਪਾਰਕਿੰਗ ਖੇਤਰ ਵਿਚੋਂ ਗ੍ਰਿਫ਼ਤਾਰ ਕੀਤਾ ਗਿਆ। ਲੰਡਨ ਪੁਲਸ ਦੇ ਪ੍ਰ੍ਰਮੁੱਖ ਸਟੀਫਨ ਵਿਲੀਅਮਸ ਨੇ ਕਿਹਾ, ‘ਸਾਡਾ ਮੰਨਣਾ ਹੈ ਕਿ ਪੀੜਤਾਂ ਨੂੰ ਇਸ ਲਈ ਨਿਸ਼ਾਨਾ ਬਣਾਇਆ ਗਿਆ, ਕਿਉਂਕਿ ਉਹ ਮੁਸਲਮਾਨ ਹਨ। ਕਿਸੇ ਵੀ ਭਾਈਚਾਰੇ ਨੂੰ ਨਫ਼ਰਤ ਦੀ ਭਾਵਨਾ ਨਾਲ ਨਿਸ਼ਾਨਾ ਬਣਾਇਆ ਜਾਏ ਤਾਂ ਭਾਈਚਾਰੇ ਵਿਸ਼ੇਸ਼ ਕਰਕੇ ਮੁਸਲਮਾਨਾਂ ਵਿਚ ਡਰ ਅਤੇ ਘਬਰਾਹਟ ਪੈਦਾ ਹੋ ਸਕਦੀ ਹੈ।’
ਇਹ ਵੀ ਪੜ੍ਹੋ: ਟਰੰਪ ਨੇ ਰਾਸ਼ਟਰਪਤੀ ਚੋਣ ਲੜਨ ਦੇ ਦਿੱਤੇ ਸੰਕੇਤ, ਕਿਹਾ–2024 ’ਚ ਰਿਪਬਲਿਕਨ ਪਾਰਟੀ ਮੁੜ ਸੱਤਾ ’ਚ ਹੋਵੇਗੀ