ਇੰਡੋਨੇਸ਼ੀਆ ''ਚ ਜ਼ਮੀਨ ਖਿਸਕਣ ਕਾਰਨ 4 ਹਲਾਕ

2/20/2020 1:58:37 PM

ਜਕਾਰਤਾ- ਇੰਡੋਨੇਸ਼ੀਆ ਦੇ ਪੱਛਮੀ ਜਾਵਾ ਸੂਬੇ ਵਿਚ ਵੀਰਵਾਰ ਨੂੰ ਜ਼ਮੀਨ ਖਿਸਕਣ ਕਾਰਨ ਇਕ ਮਕਾਨ ਉਸ ਦੀ ਲਪੇਟ ਵਿਚ ਆ ਗਿਆ ਤੇ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖਮੀ ਹੋ ਗਏ। ਰਾਸ਼ਟਰੀ ਆਪਦਾ ਪ੍ਰਬੰਧਨ ਏਜੰਸੀ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੱਤੀ ਹੈ। 

ਬੁਲਾਰੇ ਆਗੁਸ ਵਿਬੋਓ ਨੇ ਦੱਸਿਆ ਕਿ ਬੋਗੋਰ ਜ਼ਿਲੇ ਦੇ ਸਿਬੋਲਾਂਗ ਪਿੰਡ ਵਿਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕ ਗਈ ਤੇ ਉਸ ਦੀ ਲਪੇਟ ਵਿਚ ਇਕ ਮਕਾਨ ਆ ਗਿਆ, ਜੋ ਕਿ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਬਚਾਅ ਕਰਮਚਾਰੀਆਂ ਨੇ ਉਸ ਮਕਾਨ ਦੇ ਮਲਬੇ ਵਿਚੋਂ ਚਾਰ ਲਾਸ਼ਾਂ ਬਰਾਮਦ ਕੀਤੀਆਂ। ਪ੍ਰਭਾਵਿਤ ਇਲਾਕੇ ਵਿਚ ਫੌਜ, ਪੁਲਸ ਕਰਮਚਾਰੀ ਤੇ ਸਥਾਨਕ ਲੋਕ ਬਚਾਅ ਕਾਰਜ ਤੇ ਲੋਕਾਂ ਤੋਂ ਘਰ ਖਾਲੀ ਕਰਵਾ ਕੇ ਉਹਨਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਪਹੁੰਚਾ ਰਹੇ ਹਨ। ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ ਹੈ। ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Baljit Singh

Edited By Baljit Singh