ਜਾਫ਼ਰ ਐਕਸਪ੍ਰੈਸ ਹਮਲਾ ਮਾਮਲੇ ''ਚ ਅਪਡੇਟ, 4 ''ਸਹਾਇਕ'' ਗ੍ਰਿਫ਼ਤਾਰ
Wednesday, Mar 26, 2025 - 12:34 PM (IST)

ਇਸਲਾਮਾਬਾਦ (ਭਾਸ਼ਾ)- ਜਾਫਰ ਐਕਸਪ੍ਰੈਸ 'ਤੇ ਹੋਏ ਹਮਲੇ ਦੇ ਮਾਮਲੇ ਵਿੱਚ ਪਾਕਿਸਤਾਨ ਤੋਂ ਇੱਕ ਵੱਡੀ ਅਪਡੇਟ ਆਈ ਹੈ। ਜਾਣਕਾਰੀ ਮੁਤਾਬਕ ਬਲੋਚਿਸਤਾਨ ਪੁਲਸ ਦੇ ਅੱਤਵਾਦ ਵਿਰੋਧੀ ਵਿਭਾਗ (ਸੀ.ਟੀ.ਡੀ) ਨੇ ਚਾਰ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ 'ਤੇ ਕਥਿਤ ਤੌਰ 'ਤੇ ਬਲੋਚ ਅੱਤਵਾਦੀਆਂ ਦੀ ਮਦਦ ਕਰਨ ਦਾ ਦੋਸ਼ ਹੈ ਜਿਨ੍ਹਾਂ ਨੇ 11 ਮਾਰਚ ਨੂੰ ਬੋਲਾਨ ਜ਼ਿਲ੍ਹੇ ਵਿੱਚ ਜਾਫਰ ਐਕਸਪ੍ਰੈਸ ਨੂੰ ਹਾਈਜੈਕ ਕਰ ਲਿਆ ਸੀ ਅਤੇ 400 ਤੋਂ ਵੱਧ ਯਾਤਰੀਆਂ ਨੂੰ ਬੰਧਕ ਬਣਾ ਲਿਆ ਸੀ।
ਪੜ੍ਹੋ ਇਹ ਅਹਿਮ ਖ਼ਬਰ-UK ਨੇ ਵੀਜ਼ਾ ਫੀਸਾਂ 'ਚ ਕੀਤਾ ਵਾਧਾ, ਪੜ੍ਹਨਾ ਅਤੇ ਰਹਿਣਾ ਹੋਇਆ ਮਹਿੰਗਾ
ਦਰਅਸਲ 11 ਮਾਰਚ ਨੂੰ ਪਾਬੰਦੀਸ਼ੁਦਾ ਵੱਖਵਾਦੀ ਸੰਗਠਨ ਬਲੋਚ ਲਿਬਰੇਸ਼ਨ ਆਰਮੀ (ਬੀ.ਐਲ.ਏ) ਨਾਲ ਜੁੜੇ ਲੜਾਕਿਆਂ ਨੇ 440 ਯਾਤਰੀਆਂ ਨੂੰ ਲੈ ਕੇ ਜਾਫਰ ਐਕਸਪ੍ਰੈਸ ਨੂੰ ਹਾਈਜੈਕ ਕਰ ਲਿਆ ਸੀ। ਇਸ ਹਮਲੇ ਵਿੱਚ 18 ਸੁਰੱਖਿਆ ਕਰਮਚਾਰੀਆਂ ਸਮੇਤ 26 ਬੰਧਕਾਂ ਦੀ ਮੌਤ ਹੋ ਗਈ। ਫੌਜ ਨੇ ਅਗਲੇ ਦਿਨ ਸਾਰੇ 33 ਲੜਾਕਿਆਂ ਨੂੰ ਮਾਰ ਦਿੱਤਾ ਅਤੇ 354 ਬੰਧਕਾਂ ਨੂੰ ਛੁਡਵਾਇਆ। ਉਦੋਂ ਤੋਂ ਲੈ ਕੇ ਹੁਣ ਤੱਕ ਬਲੋਚਿਸਤਾਨ ਵਿੱਚ ਕਈ ਹਮਲੇ ਹੋਏ ਹਨ।
ਪੜ੍ਹੋ ਇਹ ਅਹਿਮ ਖ਼ਬਰ-ਚੀਨ 'ਚ ਲੱਗੇ ਭੂਚਾਲ ਦੇ ਝਟਕੇ, ਐਮਰਜੈਂਸੀ ਪ੍ਰਤੀਕਿਰਿਆ ਸ਼ੁਰੂ
ਰਿਪੋਰਟਾਂ ਅਨੁਸਾਰ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੇ ਸੀਨੀਅਰ ਅਧਿਕਾਰੀਆਂ ਦੀ ਇੱਕ ਸਾਂਝੀ ਟੀਮ ਜਾਫਰ ਐਕਸਪ੍ਰੈਸ 'ਤੇ ਹਮਲੇ ਦੀ ਜਾਂਚ ਕਰ ਰਹੀ ਹੈ। ਇਨ੍ਹਾਂ ਚਾਰਾਂ ਸ਼ੱਕੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਹਮਲਾਵਰਾਂ ਦੀ ਪਛਾਣ ਕਰਨ ਦੀਆਂ ਕੋਸ਼ਿਸ਼ਾਂ ਵੀ ਜਾਰੀ ਹਨ। ਹਮਲੇ ਵਿੱਚ ਮਾਰੇ ਗਏ ਲੜਾਕਿਆਂ ਦੇ ਅਵਸ਼ੇਸ਼ ਫੋਰੈਂਸਿਕ ਸਾਇੰਸ ਏਜੰਸੀ ਨੂੰ ਭੇਜ ਦਿੱਤੇ ਗਏ ਹਨ। ਹਮਲਾਵਰਾਂ ਵੱਲੋਂ ਵਰਤੇ ਗਏ ਹਥਿਆਰ ਅਤੇ ਸੰਚਾਰ ਉਪਕਰਣ ਜ਼ਬਤ ਕਰ ਲਏ ਗਏ ਹਨ ਅਤੇ ਵਿਸ਼ਲੇਸ਼ਣ ਲਈ ਭੇਜ ਦਿੱਤੇ ਗਏ ਹਨ। ਇਸ ਤੋਂ ਇਲਾਵਾ ਹਮਲਾਵਰਾਂ ਦੇ ਫਿੰਗਰਪ੍ਰਿੰਟ ਪਛਾਣ ਲਈ ਰਾਸ਼ਟਰੀ ਡੇਟਾਬੇਸ ਅਥਾਰਟੀ ਨੂੰ ਭੇਜੇ ਗਏ ਹਨ।
ਅੱਤਵਾਦੀ ਹਮਲੇ ਵਧੇ
ਪਿਛਲੇ ਇੱਕ ਸਾਲ ਵਿੱਚ ਬਲੋਚਿਸਤਾਨ ਵਿੱਚ ਅੱਤਵਾਦੀ ਹਮਲਿਆਂ ਵਿੱਚ ਵਾਧਾ ਹੋਇਆ ਹੈ। ਈਰਾਨ ਅਤੇ ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਿਆ ਇਹ ਸੂਬਾ ਲੰਬੇ ਸਮੇਂ ਤੋਂ ਹਿੰਸਕ ਬਗਾਵਤ ਦਾ ਕੇਂਦਰ ਰਿਹਾ ਹੈ। ਬਲੋਚ ਬਾਗ਼ੀ ਸਮੂਹ ਇਸ ਤੇਲ ਅਤੇ ਖਣਿਜਾਂ ਨਾਲ ਭਰਪੂਰ ਸੂਬੇ ਵਿੱਚ ਅਕਸਰ ਸੁਰੱਖਿਆ ਕਰਮਚਾਰੀਆਂ, ਸਰਕਾਰੀ ਪ੍ਰੋਜੈਕਟਾਂ ਅਤੇ 60 ਬਿਲੀਅਨ ਡਾਲਰ ਦੇ ਚੀਨ-ਪਾਕਿਸਤਾਨ ਆਰਥਿਕ ਗਲਿਆਰੇ (CPEC) ਪ੍ਰੋਜੈਕਟ ਨੂੰ ਨਿਸ਼ਾਨਾ ਬਣਾਉਂਦੇ ਹੋਏ ਹਮਲੇ ਕਰਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।