ਅਮਰੀਕਾ ਦੇ ਹਿਊਸਟਨ 'ਚ ਬਹਿਸਬਾਜ਼ੀ ਮਗਰੋਂ ਹੋਈ ਗੋਲੀਬਾਰੀ, 4 ਮੁੰਡਿਆਂ ਦੀ ਮੌਤ

07/18/2022 5:19:41 PM

ਹਿਊਸਟਨ/ਅਮਰੀਕਾ (ਏਜੰਸੀ)- ਹਿਊਸਟਨ ਵਿੱਚ ਇੱਕ ਅਪਾਰਟਮੈਂਟ ਕੰਪਲੈਕਸ ਵਿੱਚ ਬਹਿਸਬਾਜ਼ੀ ਦੌਰਾਨ ਹੋਈ ਗੋਲੀਬਾਰੀ ਵਿੱਚ 4 ਮੁੰਡਿਆਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਦਿ ਹੈਰਿਸ ਕਾਉਂਟੀ ਸ਼ੈਰਿਫ ਦੇ ਦਫ਼ਤਰ ਨੇ ਕਿਹਾ ਕਿ ਜਦੋਂ ਅਧਿਕਾਰੀ ਘਟਨਾ ਸਥਾਨ 'ਤੇ ਪਹੁੰਚੇ ਤਾਂ ਉਨ੍ਹਾਂ ਨੂੰ ਉਥੇ 4 ਮੁੰਡਿਆਂ ਦੀਆਂ ਲਾਸ਼ਾਂ ਮਿਲੀਆਂ, ਜਿਨ੍ਹਾਂ ਨੂੰ ਸ਼ਨੀਵਾਰ ਦੇਰ ਰਾਤ ਗੋਲੀ ਮਾਰੀ ਗਈ ਸੀ।

ਇਹ ਵੀ ਪੜ੍ਹੋ: ਆਪਣੇ ਹੀ ਬਣੇ ਦੁਸ਼ਮਣ! ਯੂਕ੍ਰੇਨ ਦੇ ਰਾਸ਼ਟਰਪਤੀ ਨੇ ਸੁਰੱਖਿਆ ਮੁਖੀ ਅਤੇ ਸਰਕਾਰੀ ਵਕੀਲ ਨੂੰ ਕੀਤਾ ਬਰਖ਼ਾਸਤ

ਉਨ੍ਹਾਂ ਦੱਸਿਆ ਕਿ ਤਿੰਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ, ਜਦਕਿ ਚੌਥੇ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਸ਼ੈਰਿਫ ਐਡ ਗੋਂਜਾਲੇਜ਼ ਨੇ ਟਵਿੱਟਰ 'ਤੇ ਕਿਹਾ ਕਿ ਮਰਨ ਵਾਲਿਆਂ ਵਿਚੋਂ 2 ਦੀ ਉਮਰ 16 ਸਾਲ, ਇਕ 19 ਅਤੇ ਇਕ 25 ਸਾਲ ਦਾ ਸੀ। ਸ਼ੈਰਿਫ ਦੇ ਦਫ਼ਤਰ ਦੇ ਅਨੁਸਾਰ, ਚਸ਼ਮਦੀਦਾਂ ਨੇ ਮਰਨ ਵਾਲਿਆਂ ਸਮੇਤ ਕਈ ਮੁੰਡਿਆਂ ਨੂੰ ਬਹਿਸਬਾਜ਼ੀ ਦੇ ਬਾਅਦ ਇੱਕ-ਦੂਜੇ 'ਤੇ ਗੋਲੀਆਂ ਚਲਾਉਂਦੇ ਦੇਖਿਆ ਸੀ। ਸ਼ੈਰਿਫ ਦੇ ਦਫ਼ਤਰ ਨੇ ਕਿਹਾ ਕਿ ਫਿਲਹਾਲ ਘਟਨਾ ਦੇ ਪਿੱਛੇ ਦਾ ਮਕਸਦ ਜਾਂ ਦੋਸ਼ੀਆਂ ਬਾਰੇ ਕੋਈ ਜਾਣਕਾਰੀ ਨਹੀਂ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਅਮਰੀਕਾ: ਆਸਮਾਨ 'ਚ 2 ਜਹਾਜ਼ਾਂ ਦੀ ਭਿਆਨਕ ਟੱਕਰ, ਚਾਰ ਲੋਕਾਂ ਦੀ ਮੌਤ (ਵੀਡੀਓ)

cherry

This news is Content Editor cherry