ਪਾਕਿਸਤਾਨ ਦੇ ਜੰਗਲਾਂ ''ਚ ਲੱਗੀ ਅੱਗ, ਇਕੋ ਪਰਿਵਾਰ ਦੇ 4 ਮੈਂਬਰਾਂ ਦੀ ਮੌਤ

Sunday, Jun 05, 2022 - 10:30 AM (IST)

ਪਾਕਿਸਤਾਨ ਦੇ ਜੰਗਲਾਂ ''ਚ ਲੱਗੀ ਅੱਗ, ਇਕੋ ਪਰਿਵਾਰ ਦੇ 4 ਮੈਂਬਰਾਂ ਦੀ ਮੌਤ

ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ਦੇ ਇਕ ਜੰਗਲ ਵਿਚ ਅੱਗ ਲੱਗਣ ਕਾਰਨ ਇਕ ਹੀ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ, ਸਥਾਨਕ ਰਿਪੋਰਟਾਂ ਅਤੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।ਸਮਾਚਾਰ ਏਜੰਸੀ ਸ਼ਿਨਹੂਆ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਪਹਾੜੀਆਂ ਵਿੱਚ ਸ਼ੁਰੂ ਹੋਈ ਅੱਗ ਨੇ ਸ਼ਨੀਵਾਰ ਨੂੰ ਕਈ ਘਰਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ, ਜਿਸ ਵਿੱਚ ਪੀੜਤਾਂ ਦਾ ਘਰ ਵੀ ਸ਼ਾਮਲ ਸੀ।

ਪੜ੍ਹੋ ਇਹ ਅਹਿਮ ਖ਼ਬਰ -ਅਮਰੀਕਾ 'ਚ ਫਿਰ ਬੰਦੂਕ ਹਿੰਸਾ, ਦੋ ਪਾਰਟੀਆਂ ਨੂੰ ਬਣਾਇਆ ਗਿਆ ਨਿਸ਼ਾਨਾ, 10 ਲੋਕ ਜ਼ਖ਼ਮੀ ਤੇ ਇਕ ਦੀ ਮੌਤ

ਮਰਨ ਵਾਲਿਆਂ ਵਿੱਚ ਤਿੰਨ ਔਰਤਾਂ ਵੀ ਸ਼ਾਮਲ ਹਨ, ਜੋ ਗੰਭੀਰ ਰੂਪ ਨਾਲ ਸੜ ਗਈਆਂ ਅਤੇ ਉਨ੍ਹਾਂ ਦਾ ਘਰ ਅੱਗ ਨਾਲ ਸੜ ਕੇ ਸੁਆਹ ਹੋ ਗਿਆ।ਸੂਬੇ ਦੇ ਜੰਗਲਾਤ ਵਿਭਾਗ ਨੇ ਕਿਹਾ ਕਿ ਉਹ ਅੱਗ ਨਾਲ ਹੋਏ ਨੁਕਸਾਨ ਦਾ ਮੁਲਾਂਕਣ ਕਰ ਰਹੇ ਹਨ ਅਤੇ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਨ।


author

Vandana

Content Editor

Related News