ਪਾਕਿ ''ਚ ਬੰਬ ਧਮਾਕੇ ਦੌਰਾਨ 4 ਲੋਕਾਂ ਦੀ ਮੌਤ

Wednesday, Oct 20, 2021 - 10:09 PM (IST)

ਪਾਕਿ ''ਚ ਬੰਬ ਧਮਾਕੇ ਦੌਰਾਨ 4 ਲੋਕਾਂ ਦੀ ਮੌਤ

ਪੇਸ਼ਾਵਰ-ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਪਾਕਿਸਤਾਨ ਦੇ ਅਸ਼ਾਂਤ ਕਬਾਇਲੀ ਜ਼ਿਲ੍ਹੇ 'ਚ ਬੁੱਧਵਾਰ ਨੂੰ ਇਕ ਸ਼ਕਤੀਸ਼ਾਲੀ ਬੰਬ ਧਮਾਕੇ 'ਚ ਚਾਰ ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਜ਼ਿਲ੍ਹਾ ਪੁਲਸ ਅਧਿਕਾਰੀ ਸਮਦ ਖਾਨ ਨੇ ਦੱਸਿਆ ਕਿ ਬਾਜ਼ੌਰ ਕਬਾਇਲੀ ਜ਼ਿਲ੍ਹੇ ਦੇ ਟਿਯਾਰਾ ਬੰਦਗਈ ਖੇਤਰ ਦੇ ਤਹਿਸੀਲ ਮਮੋਂਦ 'ਚ ਬੰਬ ਧਮਾਕਾ ਹੋਇਆ ਹੈ। ਮ੍ਰਿਤਕਾਂ 'ਚ ਦੋ ਸੁਰੱਖਿਆ ਮੁਲਾਜ਼ਮ ਅਤੇ ਦੋ ਪੁਲਸ ਮੁਲਾਜ਼ਮ ਸ਼ਾਮਲ ਹਨ। ਪੁਲਸ ਅਤੇ ਸੁਰੱਖਿਆ ਬਲਾਂ ਨੇ ਬੰਬ ਧਮਾਕੇ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਅਮਰੀਕਾ : ਗੋਲੀਬਾਰੀ ਤੋਂ ਬਾਅਦ ਅਟਲਾਂਟਾ 'ਚ ਪ੍ਰਮੁੱਖ ਸੜਕਾਂ ਕੀਤੀਆਂ ਗਈਆਂ ਬੰਦ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Karan Kumar

Content Editor

Related News