ਚੀਨ ''ਚ 24 ਘੰਟਿਆਂ ਦੌਰਾਨ ਸਾਹਮਣੇ ਆਏ 4 ਨਵੇਂ ਮਾਮਲੇ

05/15/2020 10:26:21 AM

ਬੀਜਿੰਗ- ਗਲੋਬਲ ਮਹਾਮਾਰੀ ਕੋਰੋਨਾ ਵਾਇਰਸ ਦੇ ਕੇਂਦਰ ਚੀਨ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ ਚਾਰ ਨਵੇਂ ਮਾਮਲੇ ਦਰਜ ਕੀਤੇ ਗਏ ਹਨ ਪਰ ਇਸ ਦੌਰਾਨ ਇਸਦੇ ਕਾਰਣ ਇਥੇ ਕਿਸੇ ਦੀ ਮੌਤ ਨਹੀਂ ਹੋਈ ਹੈ। ਚੀਨ ਦੇ ਰਾਸ਼ਟਰੀ ਸਿਹਤ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ।

ਸਿਹਤ ਕਮਿਸ਼ਨ ਨੇ ਦੱਸਿਆ ਕਿ ਇਹ ਸਾਰੇ ਮਾਮਲੇ ਜਿਲਿਨ ਸੂਬੇ ਵਿਚ ਦਰਜ ਕੀਤੇ ਗਏ ਹਨ। ਕਮਿਸ਼ਨ ਨੇ ਦੱਸਿਆ ਕਿ ਅਧਿਕਾਰੀਆਂ ਨੇ 11 ਅਜਿਹੇ ਮਾਮਲੇ ਦਰਜ ਕੀਤੇ ਹਨ ਜਿਹਨਾਂ ਵਿਚ ਕੋਈ ਲੱਛਣ ਨਜ਼ਰ ਨਹੀਂ ਆਇਆ ਸੀ। ਕਮਿਸ਼ਨ ਨੇ ਕਿਹਾ ਕਿ ਰਾਸ਼ਟਰੀ ਸਿਹਤ ਕਮਿਸ਼ਨ ਨੂੰ ਦੇਸ਼ ਦੇ 31 ਸੂਬਿਆਂ ਤੋਂ ਹੁਣ ਤੱਕ ਤਕਰੀਬਨ 82,933 ਪੁਸ਼ਟੀ ਕੀਤੇ ਮਾਮਲਿਆਂ ਦੀ ਜਾਣਕਾਰੀ ਮਿਲੀ ਹੈ। ਇਹਨਾਂ ਵਿਚੋਂ 11 ਲੋਕ ਗੰਭੀਰ ਹਾਲਤ ਵਿਚ ਹਨ ਤੇ 4,633 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ 78,209 ਲੋਕਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।


Baljit Singh

Content Editor

Related News