ਖੈਬਰ ਪਖਤੂਨਖਵਾ ਸੂਬੇ ''ਚ ਮੁਕਾਬਲੇ ਦੌਰਾਨ 8 ਅੱਤਵਾਦੀ ਢੇਰ, 4 ਪਾਕਿਸਤਾਨੀ ਫ਼ੌਜੀ ਵੀ ਹੋਏ ਸ਼ਹੀਦ

10/20/2023 2:54:15 PM

ਪੇਸ਼ਾਵਰ (ਭਾਸ਼ਾ)- ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ ਵਿਚ ਅੱਤਵਾਦ ਨੂੰ ਨੱਥ ਪਾਉਣ ਲਈ ਚਲਾਈ ਗਈ ਮੁਹਿੰਮ ਦੌਰਾਨ 2 ਵੱਖ-ਵੱਖ ਮੁਕਾਬਲਿਆਂ ਵਿਚ 4 ਪਾਕਿਸਤਾਨੀ ਫੌਜੀ ਅਤੇ 8 ਅੱਤਵਾਦੀ ਮਾਰੇ ਗਏ। ਪਾਕਿਸਤਾਨੀ ਫੌਜ ਦੇ ਮੀਡੀਆ ਵਿੰਗ ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ਆਈ. ਐੱਸ. ਪੀ. ਆਰ.) ਨੇ ਕਿਹਾ ਕਿ ਉੱਤਰੀ ਵਜ਼ੀਰਿਸਤਾਨ ਕਬਾਇਲੀ ਜ਼ਿਲ੍ਹੇ ਦੇ ਗੇਰਿਅਮ ਇਲਾਕੇ 'ਚ ਜਦੋਂ ਫੌਜ ਨੇ ਇਕ ਅੱਤਵਾਦੀ ਕੰਪਲੈਕਸ 'ਤੇ ਛਾਪਾ ਮਾਰਿਆ ਤਾਂ ਮੁਕਾਬਲੇ 'ਚ 6 ਅੱਤਵਾਦੀ ਅਤੇ 4 ਫੌਜੀ ਮਾਰੇ ਗਏ।

ਇਹ ਵੀ ਪੜ੍ਹੋ: ਕੈਨੇਡੀਅਨ ਵਿਦੇਸ਼ ਮੰਤਰੀ ਦਾ ਦਾਅਵਾ, ਨਿੱਝਰ ਦੇ ਕਤਲ ਸਬੰਧੀ ਭਾਰਤੀ ਅਧਿਕਾਰੀਆਂ ਨੂੰ ਪੇਸ਼ ਕੀਤੇ ਸਨ ਸਬੂਤ

ਇਸ ਵਿਚ ਕਿਹਾ ਗਿਆ ਹੈ, ''ਇਸ ਮੁਹਿੰਮ ਵਿਚ ਲੋੜੀਂਦਾ ਅੱਤਵਾਦੀ ਹਜ਼ਰਤ ਜ਼ਮਾਨ ਉਰਫ ਖਵਾਰੇ ਮੁੱਲਾ ਵੀ ਮਾਰਿਆ ਗਿਆ।'' ਇਕ ਹੋਰ ਘਟਨਾ ਵਿਚ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ.ਟੀ.ਪੀ.) ਦੇ ਅੱਤਵਾਦੀਆਂ ਨੇ ਨੌਸ਼ਹਿਰਾ ਜ਼ਿਲ੍ਹੇ ਵਿਚ ਇਕ ਪੁਲਸ ਪਾਰਟੀ 'ਤੇ ਹਮਲਾ ਕੀਤਾ। ਇਸ ਦੌਰਾਨ ਜਵਾਬੀ ਕਾਰਵਾਈ 'ਚ 2 ਅੱਤਵਾਦੀ ਮਾਰੇ ਗਏ। ਇਸ ਤੋਂ ਪਹਿਲਾਂ 17 ਅਕਤੂਬਰ ਨੂੰ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ 'ਚ ਫੌਜੀਆਂ ਅਤੇ ਅੱਤਵਾਦੀਆਂ ਵਿਚਾਲੇ ਹੋਏ 2 ਭਿਆਨਕ ਮੁਕਾਬਲੇ 'ਚ 2 ਪਾਕਿਸਤਾਨੀ ਫੌਜੀ ਅਤੇ 2 ਅੱਤਵਾਦੀ ਮਾਰੇ ਗਏ ਸਨ।

ਇਹ ਵੀ ਪੜ੍ਹੋ: ਕੈਨੇਡਾ ਜਾਣ ਵਾਲਿਆਂ ਲਈ ਵੱਡੀ ਮੁਸੀਬਤ, ਵੀਜ਼ਾ ਅਪਲਾਈ ਕਰਨ ਵਾਲਿਆਂ ਨੂੰ ਹੁਣ ਲੰਮਾ ਪੈਂਡਾ ਕਰਨਾ ਪਵੇਗਾ ਤੈਅ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


cherry

Content Editor

Related News