ਈਰਾਨ ’ਚ ਭੂਚਾਲ ਨਾਲ 4 ਲੋਕਾਂ ਦੀ ਮੌਤ, 120 ਜ਼ਖਮੀ
Wednesday, Jun 19, 2024 - 04:16 AM (IST)
ਤੇਹਰਾਨ — ਈਰਾਨ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਈਰਾਨ 'ਚ ਰਿਐਕਟਰ ਸਕੇਲ 'ਤੇ 4.9 ਤੀਬਰਤਾ ਦੇ ਭੂਚਾਲ ਕਾਰਨ ਧਰਤੀ ਕੰਬ ਗਈ। ਜਿਸ 'ਚ ਹੁਣ ਤੱਕ 4 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 120 ਜ਼ਖਮੀ ਹੋ ਚੁੱਕੇ ਹਨ।
ਅਚਾਨਕ ਆਏ ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਲੋਕਾਂ 'ਚ ਸਨਸਨੀ ਫੈਲ ਗਈ। ਭੂਚਾਲ ਨਾਲ ਕਈ ਇਮਾਰਤਾਂ ਤਬਾਹ ਹੋ ਗਈਆਂ ਹਨ। ਹੁਣ ਤੱਕ 4 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 120 ਲੋਕ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਭੂਚਾਲ ਦਾ ਕੇਂਦਰ 10 ਕਿਲੋਮੀਟਰ ਦੀ ਡੂੰਘਾਈ 'ਤੇ ਦੱਸਿਆ ਜਾ ਰਿਹਾ ਹੈ।
ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਭੂਚਾਲ ਦੀ ਤੀਬਰਤਾ ਇੰਨੀ ਜ਼ਬਰਦਸਤ ਸੀ ਕਿ ਕਈ ਇਮਾਰਤਾਂ ਢਹਿ ਗਈਆਂ। ਇਮਾਰਤਾਂ ਦੇ ਢਹਿ ਜਾਣ ਕਾਰਨ 5000 ਤੋਂ ਵੱਧ ਲੋਕ ਬੇਘਰ ਹੋ ਗਏ ਹਨ।
ਇਹ ਵੀ ਪੜ੍ਹੋ- 24 ਸਾਲਾਂ 'ਚ ਪਹਿਲੀ ਵਾਰ ਉੱਤਰੀ ਕੋਰੀਆ ਪਹੁੰਚੇ ਰਾਸ਼ਟਰਪਤੀ ਪੁਤਿਨ, ਕਿਮ ਜੋਂਗ ਉਨ ਨਾਲ ਕਰਨਗੇ ਮੁਲਾਕਾਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e