ਪਾਕਿਸਤਾਨ ’ਚ ਮੀਂਹ ਨਾਲ ਸਬੰਧਤ ਘਟਨਾਵਾਂ ’ਚ 4 ਲੋਕਾਂ ਦੀ ਮੌਤ, 10 ਜ਼ਖਮੀ
Saturday, May 31, 2025 - 01:25 AM (IST)

ਇਸਲਾਮਾਬਾਦ : ਪੱਛਮੀ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ’ਚ ਮੀਂਹ ਅਤੇ ਤੂਫਾਨੀ ਹਵਾਵਾਂ ਨੇ ਭਾਰੀ ਤਬਾਹੀ ਮਚਾਈ ਹੈ। ਇਨ੍ਹਾਂ ਮੌਸਮੀ ਘਟਨਾਵਾਂ ’ਚ ਘੱਟੋ-ਘੱਟ 4 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 10 ਹੋਰ ਜ਼ਖਮੀ ਹੋ ਗਏ ਸੂਬਾਈ ਆਫ਼ਤ ਪ੍ਰਬੰਧਨ ਅਥਾਰਟੀ ਦੇ ਬੁਲਾਰੇ ਨੇ ਕਿਹਾ ਕਿ ਵੀਰਵਾਰ ਸ਼ਾਮ ਨੂੰ ਖੈਬਰ ਪਖਤੂਨਖਵਾ ’ਚ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਮਨੁੱਖੀ ਅਤੇ ਮਾਲੀ ਨੁਕਸਾਨ ਹੋਇਆ ਹੈ। ਰੈਸਕਿਊ 1122 ਖੈਬਰ ਪਖਤੂਨਖਵਾ ਦੇ ਬੁਲਾਰੇ ਬਿਲਾਲ ਅਹਿਮਦ ਫੈਜ਼ੀ ਅਨੁਸਾਰ ਸੂਬੇ ’ਚ ਭਾਰੀ ਮੀਂਹ ਦੌਰਾਨ ਬਿਜਲੀ ਡਿੱਗਣ ਅਤੇ ਢਾਂਚਿਆਂ ਦੇ ਢਹਿਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖਮੀ ਹੋ ਗਏ।