ਲੰਡਨ ’ਚ ਵਾਪਰੀ ਦਿਲ ਵਲੂੰਧਰਣ ਵਾਲੀ ਘਟਨਾ, 4 ਲੋਕਾਂ ਦਾ ਚਾਕੂ ਮਾਰ ਕੇ ਕਤਲ

Monday, Apr 25, 2022 - 03:50 PM (IST)

ਲੰਡਨ ’ਚ ਵਾਪਰੀ ਦਿਲ ਵਲੂੰਧਰਣ ਵਾਲੀ ਘਟਨਾ, 4 ਲੋਕਾਂ ਦਾ ਚਾਕੂ ਮਾਰ ਕੇ ਕਤਲ

ਲੰਡਨ (ਏ. ਪੀ.)-ਦੱਖਣੀ ਲੰਡਨ ’ਚ ਦਿਲ ਵਲੂੰਧਰਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿਥੇ ਇਕ ਘਰ ’ਚ 4 ਲੋਕਾਂ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਸਬੰਧੀ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਮੈਟਰੋਪੋਲੀਟਨ ਪੁਲਸ ਫ਼ੋਰਸ ਨੇ ਕਿਹਾ ਕਿ ਐਤਵਾਰ-ਸੋਮਵਾਰ ਦੀ ਦਰਮਿਆਨੀ ਰਾਤ ਨੂੰ ਪੁਲਸ ਨੂੰ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਅਧਿਕਾਰੀ ਬਰਮੋਂਡੇ ਖੇਤਰ ’ਚ ਪਹੁੰਚੇ। ਘਰ ’ਚ ਉਨ੍ਹਾਂ ਨੂੰ ਤਿੰਨ ਔਰਤਾਂ ਅਤੇ ਇਕ ਮਰਦ ਮਿਲਿਆ, ਜਿਨ੍ਹਾਂ ਨੂੰ ਚਾਕੂ ਮਾਰਿਆ ਗਿਆ ਸੀ। ਚਾਰਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ : ਬੁਢਲਾਡਾ ’ਚ ਵਾਪਰੇ ਦਰਦਨਾਕ ਸੜਕ ਹਾਦਸੇ ’ਚ ਨੌਜਵਾਨ ਦੀ ਮੌਤ

ਪੁਲਸ ਨੇ ਕਿਹਾ ਕਿ ਪੰਜਵੇਂ ਵਿਅਕਤੀ ਨੂੰ ਕਤਲ ਦੇ ਸ਼ੱਕ ’ਚ ਹਿਰਾਸਤ ’ਚ ਲਿਆ ਗਿਆ ਹੈ। ਪੁਲਸ ਮੁਤਾਬਕ ਪੀੜਤ ਅਤੇ ਸ਼ੱਕੀ ਇਕ-ਦੂਜੇ ਨੂੰ ਜਾਣਦੇ ਸਨ। ਪੁਲਸ ਨੇ ਕਿਹਾ ਕਿ ਉਹ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਨੇ ਮ੍ਰਿਤਕਾਂ ਦੀ ਪਛਾਣ ਨਹੀਂ ਦੱਸੀ।

ਨੋਟ : ਇਸ ਘਟਨਾ ਸਬੰਧੀ ਤੁਹਾਡੀ ਕੀ ਹੈ ਰਾਇ?


author

Manoj

Content Editor

Related News