ਜਾਪਾਨ : ਡਾਇਮੰਡ ਪਿ੍ਰੰਸਸ ਜਹਾਜ਼ ''ਚ 40 ਅਮਰੀਕੀ ਕੋਰੋਨਾਵਾਇਰਸ ਨਾਲ ਪੀਡ਼ਤ

02/17/2020 1:56:57 AM

ਵਾਸ਼ਿੰਗਟਨ - ਅਮਰੀਕਾ ਦੇ ਇਕ ਸੀਨੀਅਰ ਸਿਹਤ ਅਧਿਕਾਰੀ ਨੇ ਐਤਵਾਰ ਨੂੰ ਆਖਿਆ ਕਿ ਜਾਪਾਨ ਦੇ ਤੱਟ 'ਤੇ ਫਸੇ ਕਰੂਜ਼ ਜਹਾਜ਼ 'ਤੇ 40 ਤੋਂ ਜ਼ਿਆਦਾ ਅਮਰੀਕੀਆਂ ਨੂੰ ਘਾਤਕ ਕੋਰੋਨਾਵਾਇਰਸ ਨਾਲ ਪੀਡ਼ਤ ਪਾਇਆ ਗਿਆ ਹੈ। ਯੂ. ਐਸ. ਸੈਂਟਰ ਆਫ ਡਿਸੀਜ਼ ਕੰਟਰੋਲ ਐਂਡ ਪਿ੍ਰਵੈਂਸ਼ਨ (ਸੀ. ਡੀ. ਸੀ.) ਨੇ ਸ਼ਨੀਵਾਰ ਨੂੰ ਆਖਿਆ ਕਿ ਡਾਇਮੰਡ ਪਿ੍ਰੰਸਸ ਕਰੂਜ਼ ਜਹਾਜ਼ ਤੋਂ 400 ਅਮਰੀਕੀਆਂ ਨੂੰ ਬਾਹਰ ਕੱਢਿਆ ਜਾਵੇਗਾ ਅਤੇ ਉਨ੍ਹਾਂ ਨੂੰ ਅਮਰੀਕਾ ਵਾਪਸ ਭੇਜਿਆ ਜਾਵੇਗਾ ਜਿਥੇ ਉਨ੍ਹਾਂ ਨੂੰ 14 ਦਿਨਾਂ ਵੱਖਰੇ ਰਖਿਆ ਜਾਵੇਗਾ।

ਇਸ ਤੋਂ ਇਲਾਵਾ ਨੈਸ਼ਨਲ ਇੰਸਟੀਚਿਊਟ ਫਾਰ ਹੈਲਥ ਦੇ ਇਕ ਸੀਨੀਅਰ ਅਧਿਕਾਰੀ ਨੇ ਆਖਿਆ ਕਿ ਕੋਰੋਨਾਵਾਇਰਸ ਨਾਲ ਪੀਡ਼ਤਾਂ ਨੂੰ ਉਡਾਣ ਭਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ। ਉਹ ਕਿਤੇ ਜਾਣ ਵਾਲੇ ਨਹੀਂ ਹਨ ਬਲਕਿ ਉਨ੍ਹਾਂ ਦਾ ਜਾਪਾਨ ਦੇ ਹਸਪਤਾਲਾਂ ਵਿਚ ਇਲਾਜ ਕਰਾਇਆ ਜਾਵੇਗਾ। ਦੱਸ ਦਈਏ ਕਿ 3 ਫਰਵਰੀ ਤੋਂ ਘਟੋਂ-ਘੱਟ 3500 ਯਾਤਰੀ ਇਸ ਕਰੂਜ਼ 'ਤੇ ਫਸੇ ਹੋਏ ਹਨ। ਇਨ੍ਹਾਂ ਲੋਕਾਂ ਵਿਚ ਕਰੀਬ 218 ਲੋਕਾਂ ਕੋਰੋਨਾਵਾਇਰਸ ਨਾਲ ਪੀਡ਼ਤ ਪਾਏ ਗਏ ਹਨ। ਉੇਥੇ ਹੀ ਚੀਨ ਵਿਚ ਇਸ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ 1665  ਅਤੇ ਮਰੀਜ਼ਾਂ ਦੀ ਗਿਣਤੀ ਕਰੀਬ 66000 ਹਜ਼ਾਰ ਤੱਕ ਪਹੁੰਚ ਗਈ ਹੈ। ਦੇਸ਼ ਦੇ ਰਾਸ਼ਟਰੀ ਸਿਹਤ ਕਮਿਸ਼ਨ ਨੇ ਸ਼ਨੀਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ।


Khushdeep Jassi

Content Editor

Related News