ਇਟਲੀ: 40 ਮੁਕਤਿਆਂ ਨੂੰ ਸਮਰਪਿਤ ਸਮਾਗਮ 14 ਜਨਵਰੀ ਨੂੰ

01/01/2018 5:28:29 PM

ਰੋਮ(ਕੈਂਥ)— ਸੈਂਟਰ ਇਟਲੀ ਦੇ ਪ੍ਰਸਿੱਧ ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਉ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸਿੱਖ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਖਿਦਰਾਣੇ ਦੀ ਢਾਬ ਵਿਖੇ ਜੰਗ ਵਿਚ ਸ਼ਹੀਦ ਹੋਏ 40 ਮੁਕਤਿਆਂ ਅਤੇ ਮੁਕਤਸਰ ਸਾਹਿਬ ਦੀ ਮਾਘੀ ਨੂੰ ਮੁੱਖ ਰੱਖਦਿਆਂ ਮਹਾਨ ਸਮਾਗਮ 14 ਜਨਵਰੀ 2018 ਦਿਨ ਐਤਵਾਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਪੰਥ ਦੇ ਮਹਾਨ ਪ੍ਰਚਾਰਕ ਭਾਈ ਸਰਬਜੀਤ ਸਿੰਘ ਧੂੰਦਾ ਦੇ ਵਿਸ਼ੇਸ਼ ਦੀਵਾਨ ਸਜਾਏ ਜਾਣਗੇ। ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਉ ਦੀ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰਾਂ ਸ. ਸੁਖਜਿੰਦਰ ਸਿੰਘ ਕਾਲਰੂ, ਪ੍ਰਮਿੰਦਰ ਸਿੰਘ ਸੂਜਾਪੁਰ, ਜੋਪਿੰਦਰ ਸਿੰਘ ਜੋਗਾ, ਤੀਰਥ ਸਿੰਘ, ਬਲਜਿੰਦਰ ਸਿੰਘ ਬੱਲ, ਭੁਪਿੰਦਰ ਸਿੰਘ ਭੰਡਾਲ, ਕਰਮਵੀਰ ਸਿੰਘ ਰੂਬੀ, ਬਲਵਿੰਦਰ ਸਿੰਘ, ਦਵਿੰਦਰ ਸਿੰਘ ਵੱਲੋਂ ਇਟਲੀ ਦੀਆਂ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ 40 ਮੁਕਤਿਆਂ ਅਤੇ ਮੁਕਤਸਰ ਸਾਹਿਬ ਦੀ ਮਾਘੀ ਦੇ ਮਹਾਨ ਸਮਾਗਮ ਵਿਚ ਹੁਮ-ਹੁਮਾ ਕੇ 14 ਜਨਵਰੀ 2018 ਦਿਨ ਐਤਵਾਰ ਨੂੰ ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਉ ਵਿਖੇ ਪਹੁੰਚਣ ਦੀ ਕਿਰਪਾਲਤਾ ਕਰੋ। ਇਸ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।