ਕੈਨੇਡਾ ''ਚ 24 ਘੰਟਿਆਂ ਦੌਰਾਨ 400 ਤੋਂ ਵੱਧ ਕੋਰੋਨਾ ਦੇ ਮਾਮਲੇ ਆਏ ਸਾਹਮਣੇ

07/18/2020 10:59:33 AM

ਓਟਾਵਾ- ਕੈਨੇਡਾ ਵਿਚ ਪਿਛਲੇ 24 ਘੰਟਿਆਂ ਦੌਰਾਨ 400 ਤੋਂ ਵੱਧ ਲੋਕ ਕੋਰੋਨਾ ਦੇ ਸ਼ਿਕਾਰ ਹੋਏ ਹਨ। ਕਿਊਬਿਕ 'ਚ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 141 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਦੌਰਾਨ ਓਂਟਾਰੀਓ ਵਿਚ 111 ਕੋਰੋਨਾ ਪੀੜਤ ਪਾਏ ਗਏ ਹਨ। ਕੈਨੇਡਾ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਕਾਫੀ ਹੱਦ ਤੱਕ ਕਮੀ ਆਈ ਹੈ। ਕੈਨੇਡਾ ਦੇ ਚੰਗੇ ਪ੍ਰਬੰਧਾਂ ਕਾਰਨ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਵੀ ਕਾਫੀ ਘੱਟ ਹਨ। 

ਅਧਿਕਾਰੀਆਂ ਮੁਤਾਬਕ ਇਸ ਦੌਰਾਨ ਸਸਕੈਚਵਨ ਵਿਚ 13 ਤੇ ਮੈਨੀਟੋਬਾ ਵਿਚ 5 ਲੋਕ ਕੋਰੋਨਾ ਪੀੜਤ ਪਾਏ ਗਏ ਹਨ। ਅਲਬਰਟਾ ਵਿਚ 105 ਨਵੇਂ ਮਾਮਲੇ ਦਰਜ ਕੀਤੇ ਪਰ ਇਸ ਦੌਰਾਨ 51 ਲੋਕ ਕੋਰੋਨਾ ਨੂੰ ਮਾਤ ਦੇ ਕੇ ਸਿਹਤਯਾਬ ਹੋ ਗਏ ਹਨ ਅਤੇ 4 ਲੋਕਾਂ ਦੀ ਮੌਤ ਹੋਈ ਹੈ। ਬ੍ਰਿਟਿਸ਼ ਕੋਲੰਬੀਆ ਵਿਚ 28 ਲੋਕ ਕੋਰੋਨਾ ਪੀੜਤ ਪਾਏ ਗਏ ਹਨ ਅਤੇ 13 ਲੋਕ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। 

ਕੈਨੇਡਾ ਦੇ ਗੁਆਂਢੀ ਦੇਸ਼ ਅਮਰੀਕਾ ਵਿਚ 36 ਲੱਖ ਲੋਕ ਕੋਰੋਨਾ ਦੇ ਸ਼ਿਕਾਰ ਹੋ ਚੁੱਕੇ ਹਨ ਅਤੇ 1.39 ਲੱਖ ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਮਰੀਕਾ ਨੂੰ ਦੇਖੀਏ ਤਾਂ ਕੈਨੇਡਾ ਦੀ ਸਥਿਤੀ ਅਮਰੀਕਾ ਨਾਲੋਂ ਬਹੁਤ ਵਧੀਆ ਹੈ। ਕੈਨੇਡਾ ਵਿਚ 1,09,669 ਲੋਕ ਕੋਰੋਨਾ ਦੀ ਲਪੇਟ ਵਿਚ ਆਏ ਤੇ 96 ਹਜ਼ਾਰ ਤੋਂ ਵੱਧ ਲੋਕ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਇੱਥੇ ਹੁਣ ਤੱਕ 8,839 ਲੋਕਾਂ ਦੀ ਮੌਤ ਹੋ ਚੁੱਕੀ ਹੈ। ਫਿਲਹਾਲ ਦੇਸ਼ ਵਿਚ 4,143 ਲੋਕ ਕੋਰੋਨਾ ਦਾ ਇਲਾਜ ਕਰਵਾ ਰਹੇ ਹਨ। 
 


Lalita Mam

Content Editor

Related News