ਸਿੱਖ ਨਸਲਕੁਸ਼ੀ ਦੀ 40ਵੀਂ ਵਰ੍ਹੇਗੰਢ : ਕਾਲਾ ਦਿਵਸ ਵਜੋਂ ਮਨਾਇਆ ਜਾਵੇ ਨਵੰਬਰ ਦਾ ਪਹਿਲਾ ਹਫ਼ਤਾ
Friday, Oct 25, 2024 - 04:39 PM (IST)

ਫਰੈਕਫੋਰਟ (ਸਰਬਜੀਤ ਸਿੰਘ ਬਨੂੜ)- ਵਰਲਡ ਸਿੱਖ ਪਾਰਲੀਮੈਂਟ ਦੇ ਕੋ-ਕੋਅਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ ਤੇ ਭਾਈ ਜਤਿੰਦਰ ਸਿੰਘ ਜਰਮਨੀ ਨੇ ਪ੍ਰੈੱਸ ਦੇ ਨਾਂ ਜਾਰੀ ਬਿਆਨ ਕਰਦਿਆਂ ਹੋਇਆਂ ਕਿਹਾ ਕਿ ਭਾਰਤ ਦੇ ਹਿੰਦੂਤਵੀਆਂ ਦੀਆਂ ਫਿਰਕੂ ਭੀੜਾਂ ਨੇ ਕਾਂਗਰਸ ਹਕੂਮਤ ਦੇ ਦਿਸ਼ਾ-ਨਿਰਦੇਸ਼ਾ 'ਤੇ ਅਤੇ ਸਰਕਾਰੀ ਤੰਤਰ ਦੀ ਮਿਲੀਭੁਗਤ ਨਾਲ ਵਾਪਰੇ ਨਵੰਬਰ 1984 ਦੇ ਸਿੱਖ ਕਤਲੇਆਮ ਨੂੰ ਯਾਦ ਕਰਦਿਆਂ ਨਵੰਬਰ ਦਾ ਪਹਿਲਾ ਹਫ਼ਤਾ ਕਾਲਾ ਦਿਵਸ ਮਨਾਉਣ ਦੀ ਅਪੀਲ ਕੀਤੀ ਹੈ। ਵਰਲਡ ਸਿੱਖ ਪਾਰਲੀਮੈਂਟ ਦੇ ਆਗੂਆਂ ਨੇ ਕਿਹਾ ਕਿ ਨਵੰਬਰ 84 ਤੋਂ ਲੈ ਕੇ 40 ਵਰ੍ਹੇ, ਇਹ ਇੱਕ ‘ਪੂਰੇ ਯੁੱਗ’ ਵਰਗਾ ਸਮਾਂ, ਸਿੱਖ ਨਸਲਕੁਸ਼ੀ ਵਿੱਚ ਮਾਰੇ ਗਏ ਸਿੱਖਾਂ, ਵਿਧਵਾਵਾਂ, ਯਤੀਮ ਬੱਚਿਆਂ, ਮਾਵਾਂ ਅਤੇ ਹੋਰ ਸੰਬਿਧਤ ਸਾਕ-ਸਬੰਧੀਆਂ ਨੇ ਕਿਵੇਂ ਬਿਤਾਇਆ ਹੋਵੇਗਾ, ਇਸ ਦੀ ਕਲਪਨਾ ਕਰਦਿਆਂ ਹੀ ਕੰਬਣੀ ਛਿੜ ਜਾਂਦੀ ਹੈ। ਪੀੜਤਾਂ ਨੇ 40 ਵਰ੍ਹਿਆਂ ਵਿੱਚ ਭਾਰਤੀ ਲੋਕਤੰਤਰ ਦਾ ਹਰ ਦਰਵਾਜ਼ਾ ਖੜਕਾਇਆ ਪਰ ਇਨ੍ਹਾਂ ਪੀੜਤਾਂ ਲਈ ਇਨਸਾਫ ਦਾ ਕੋਈ ਵੀ ਦਰਵਾਜ਼ਾ ਨਹੀਂ ਖੁੱਲ੍ਹਿਆ। ਇਹਨਾਂ 40 ਸਾਲਾਂ ਵਿੱਚ ਜਿੱਥੇ ਕਾਂਗਰਸ ਵਿਰੋਧੀ ਵਾਜਪਈ ਤੇ ਮੋਦੀ ਦੀ ਸਰਕਾਰਾਂ ਆਈਆਂ, ਉੱਥੇ ਹੀ ਅਖੌਤੀ ਅਕਾਲੀ ਦਲ ਬਾਦਲ ਦੇ ਭਾਈਵਾਲ ਰਹੇ, ਲੋਕਾਂ ਨੇ ‘ਬੀਤੇ ਨੂੰ ਭੁੱਲ ਜਾਓ’ ਕਹਿ ਅੱਲੇ ਜ਼ਖ਼ਮਾ ਨੂੰ ਨਸੂਰ ਬਣਾ ਦਿੱਤਾ।
ਇਹ ਵੀ ਪੜ੍ਹੋ: ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, 4 ਭਾਰਤੀਆਂ ਨਾਲ ਵਾਪਰ ਗਿਆ ਭਾਣਾ
ਅਦਾਲਤਾਂ ਵਲੋਂ ‘ਸਬੂਤਾਂ ਦੀ ਘਾਟ ਕਰਕੇ, ਕਿਸੇ ਨੂੰ ਸਜ਼ਾ ਨਹੀਂ ਦਿੱਤੀ ਜਾ ਰਹੀ ਪਰ ‘ਇਨਸਾਫ਼’ ਲਈ ਤਾਂਘ ਰੱਖਣ ਵਾਲਿਆਂ ਨੇ ਨਵੰਬਰ-84 ਦੀ ਸਿੱਖ ਨਸਲਕੁਸ਼ੀ ਦਾ ਕੇਸ, ਅੰਤਰਰਾਸ਼ਟਰੀ ਪੱਧਰ ’ਤੇ ਚਰਚਾ ਦਾ ਵਿਸ਼ਾ ਬਣਾ ਦਿੱਤਾ ਹੈ ਅਤੇ ਅਮਰੀਕਾ, ਕੈਨੇਡਾ ਤੇ ਇੰਗਲੈਂਡ ਦੀਆਂ ਸਥਾਨਕ ਸਰਕਾਰਾਂ ਵੱਲੋਂ ਨਵੰਬਰ ਵਿੱਚ ਸਿੱਖ ਕਤਲੇਆਮ ਨੂੰ ਭਾਰਤ ਵਿੱਚ ਹੋਏ ਸਿੱਖ ਨਸਲਕੁਸ਼ੀ ਵੱਜੋਂ ਸਵੀਕਾਰਿਆ ਗਿਆ ਹੈ। ਆਗੂਆਂ ਨੇ ਕਿਹਾ ਕਿ ਨਵੰਬਰ ਦੇ ਪਹਿਲੇ ਹਫ਼ਤੇ ਸਿੱਖ ਨਸਲਕੁਸ਼ੀ ਦੀ 40ਵੀਂ ਵਰ੍ਹੇਗੰਢ ਹੈ ਪਰ ਬਿਪਰਵਾਦੀ ਵੀਚਾਰਧਾਰਾ ਵਾਲਿਆਂ ਵੱਲੋਂ ਇਹ ਤਿਉਹਾਰ ਬੰਦੀਛੋੜ ਦਿਵਸ ਦੇ ਨਾਮ ਨਾਲ ਜੋੜ ਕੇ ਮਨਾਇਆ ਜਾ ਰਿਹਾ ਹੈ। ਵਰਲਡ ਸਿੱਖ ਪਾਰਲੀਮੈਂਟ ਦੇ ਨੁਮਾਇੰਦਿਆਂ ਵੱਲੋਂ 2 ਨਵੰਬਰ ਦਿਨ ਸ਼ਨੀਵਾਰ ਨੂੰ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਤੇ 9 ਨਵੰਬਰ ਦਿਨ ਸ਼ਨੀਵਾਰ ਨੂੰ ਫਰੈਂਕਫੋਰਟ ਸ਼ਹਿਰ ਵਿੱਚ ਸਿੱਖ ਨਸਲਕੁਸ਼ੀ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਪ੍ਰਦਰਸ਼ਨੀ ਲਗਾਕੇ ਉਨ੍ਹਾਂ ਨੂੰ ਯਾਦ ਕੀਤਾ ਜਾਵੇਗਾ ਤੇ ਸ਼ਰਧਾ ਦੇ ਫੁੱਲ ਅਰਪਣ ਕੀਤੇ ਜਾਣਗੇ।
ਇਹ ਵੀ ਪੜ੍ਹੋ: ਕੈਨੇਡਾ ਦੀ PR ਲਈ ਲੰਬੀ ਹੋਵੇਗੀ ਉਡੀਕ! ਅਗਲੇ 3 ਸਾਲਾਂ 'ਚ ਇੰਨੇ ਹੀ ਲੋਕਾਂ ਨੂੰ ਮਿਲੇਗਾ ਸਥਾਈ ਨਿਵਾਸ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8