ਨੇਪਾਲ ''ਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ 418 ਨਵੇਂ ਮਾਮਲੇ

08/03/2020 7:15:48 PM

ਕਾਠਮੰਡੂ- ਨੇਪਾਲ ਵਿਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ 418 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਇਨਫੈਕਟਿਡਾਂ ਦੀ ਗਿਣਤੀ ਵਧ ਕੇ 20,750 ਹੋ ਗਈ ਹੈ। ਇਸ ਤੋਂ ਇਲਾਵਾ ਹੁਣ ਤੱਕ 57 ਰੋਗੀਆਂ ਦੀ ਮੌਤ ਹੋ ਚੁੱਕੀ ਹੈ। ਸਿਹਤ ਤੇ ਜਨਸੰਖਿਆ ਮੰਤਰਾਲਾ ਦੇ ਬੁਲਾਰੇ ਜਾਗੇਸ਼ਵਰ ਗੌਤਮ ਨੇ ਪੱਤਰਕਾਰਾਂ ਨੂੰ ਕਿਹਾ ਕਿ 14,961 ਲੋਕਾਂ ਨੂੰ ਠੀਕ ਹੋਣ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਦੇਸ਼ ਦੇ ਵੱਖ-ਵੱਖ ਸਿਹਤ ਕੇਂਦਰਾਂ ਵਿਚ ਸੋਮਵਾਰ ਤੱਕ 5,732 ਲੋਕ ਇਨਫੈਕਟਿਡ ਹਨ।

ਸਿਹਤ ਮੰਤਰਾਲਾ ਨੇ ਚਿਤਾਵਨੀ ਦਿੱਤੀ ਹੈ ਕਿ ਕਾਠਮੰਡੂ, ਬਿਰਾਟਨਗਰ, ਪੋਖਰਾ, ਬੀਰਗੰਜ ਤੇ ਨੇਪਾਲਗੰਜ ਵਰਗੇ ਇਲਾਕਿਆਂ ਵਿਚ ਭਾਰੀ ਗਿਣਤੀ ਵਿਚ ਲੋਕ ਇਕੱਠੇ ਹੋ ਰਹੇ ਹਨ। ਸ਼ਹਿਰਾਂ ਦੇ ਇਹ ਕੇਂਦਰ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਲਿਹਾਜ਼ ਨਾਲ ਸੰਵੇਦਨਸ਼ੀਲ ਹੋ ਸਕਦੇ ਹਨ। ਸਰਕਾਰ ਨੇ ਦੇਸ਼ਭਰ ਵਿਚ 3,98,907 ਲੋਕਾਂ ਦੀ ਜਾਂਚ ਕੀਤੀ ਗਈ ਹੈ।


Baljit Singh

Content Editor

Related News