ਅਫਗਾਨਿਸਤਾਨ 'ਚ ਭਾਰੀ ਬਰਫ਼ਬਾਰੀ, 42 ਲੋਕਾਂ ਦੀ ਮੌਤ

Monday, Jan 24, 2022 - 03:48 PM (IST)

ਕਾਬੁਲ (ਵਾਰਤਾ): ਯੁੱਧਗ੍ਰਸਤ ਅਫਗਾਨਿਸਤਾਨ 'ਚ ਪਿਛਲੇ 20 ਦਿਨਾਂ 'ਚ 15 ਸੂਬਿਆਂ 'ਚ ਭਾਰੀ ਬਰਫ਼ਬਾਰੀ ਕਾਰਨ ਘੱਟੋ-ਘੱਟ 42 ਲੋਕਾਂ ਦੀ ਮੌਤ ਅਤੇ 76 ਜ਼ਖਮੀ ਹੋਣ ਦੀ ਖ਼ਬਰ ਹੈ। ਖਾਮਾ ਪ੍ਰੈਸ ਦੀ ਰਿਪੋਰਟ ਮੁਤਾਬਕ ਆਫ਼ਤ ਪ੍ਰਬੰਧਨ ਮੰਤਰਾਲੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਟੀਮ ਨੇ ਪੀੜਤਾਂ ਨੂੰ ਐਮਰਜੈਂਸੀ ਸਹਾਇਤਾ ਪਹੁੰਚਾ ਦਿੱਤੀ ਹੈ, ਅਤੇ ਅਧਿਕਾਰੀ ਆਫ਼ਤਾਂ ਕਾਰਨ ਹੋਣ ਵਾਲੇ ਜਾਨਾਂ ਅਤੇ ਸੰਪਤੀ ਦੇ ਹੋਰ ਨੁਕਸਾਨ ਨੂੰ ਰੋਕਣ ਲਈ ਨਿਰੰਤਰ ਕੰਮ ਕਰ ਰਹੇ ਹਨ।

ਪੜ੍ਹੋ ਇਹ ਅਹਿਮ ਖ਼ਬਰ- ਆਬੂ ਧਾਬੀ ਨੂੰ ਨਿਸ਼ਾਨਾ ਬਣਾਉਣ ਲਈ ਭੇਜੀਆਂ ਦੋ ਬੈਲਿਸਟਿਕ ਮਿਜ਼ਾਈਲਾਂ UAE ਨੇ ਹਵਾ 'ਚ ਕੀਤੀਆਂ ਨਸ਼ਟ 

ਖਾਮਾ ਪ੍ਰੈਸ ਦੀ ਰਿਪੋਰਟ ਮੁਤਾਬਕ ਆਫ਼ਤ ਪ੍ਰਬੰਧਨ ਮੰਤਰਾਲੇ ਦੇ ਉਪ ਇਨਾਇਤੁੱਲਾ ਸ਼ੁਜਾ ਨੇ ਕਿਹਾ ਕਿ ਭਾਰੀ ਬਰਫ਼ਬਾਰੀ ਕਾਰਨ, ਕਠੋਰ ਮੌਸਮ ਵਿੱਚ ਸੈਂਕੜੇ ਲੋਕ ਬਾਹਰ ਫਸੇ ਹੋਏ ਹਨ। ਬਹੁਤ ਸਾਰੇ ਲੋਕਾਂ ਨੂੰ ਹਾਈਵੇਅ 'ਤੇ ਆਫ਼ਤ ਤੋਂ ਬਾਅਦ ਬਚਾ ਲਿਆ ਗਿਆ।ਮੰਤਰਾਲੇ ਨੇ ਕਿਹਾ ਕਿ ਬਚਾਅ ਕਾਰਜ ਚੱਲ ਰਿਹਾ ਹੈ ਅਤੇ ਮੌਤਾਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ। ਸ਼ੁਜਾ ਨੇ ਕਿਹਾ ਕਿ ਵਿਭਾਗ ਦੇ ਅਧਿਕਾਰੀ ਖੇਤਰ ਵਿੱਚ ਭਾਰੀ ਬਰਫ਼ਬਾਰੀ ਕਾਰਨ ਪ੍ਰਭਾਵਿਤ ਲੋਕਾਂ ਨੂੰ ਐਮਰਜੈਂਸੀ ਸਹਾਇਤਾ ਪਹੁੰਚਾਉਣ ਲਈ ਵੱਖ-ਵੱਖ ਸਹਾਇਤਾ ਏਜੰਸੀਆਂ ਨਾਲ ਕੰਮ ਕਰ ਰਹੇ ਹਨ।

ਇਸ ਦੌਰਾਨ, ਪੱਛਮੀ ਬਦਘਿਸ ਸੂਬੇ ਵਿੱਚ ਪਿਛਲੇ ਹਫ਼ਤੇ ਆਏ ਦੋ ਭੂਚਾਲਾਂ ਕਾਰਨ 1,000 ਤੋਂ ਵੱਧ ਘਰਾਂ ਦੇ ਤਬਾਹ ਹੋਣ ਤੋਂ ਬਾਅਦ 28 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਭਾਰੀ ਬਰਫ਼ਬਾਰੀ ਅਤੇ ਸਰਦੀ ਨੇ ਅਫਗਾਨਿਸਤਾਨ ਵਿੱਚ ਚੱਲ ਰਹੇ ਮਨੁੱਖੀ ਸੰਕਟ ਨੂੰ ਹੋਰ ਵਧਾ ਦਿੱਤਾ ਹੈ।

ਨੋਟ- ਉਕਤ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News