ਸ਼੍ਰੀਲੰਕਾ ''ਚ ਵੀਜ਼ਾ ਖਤਮ ਹੋਣ ਤੋਂ ਬਾਅਦ ਰੁਕੇ ਰਹਿਣ ''ਤੇ 44 ਭਾਰਤੀ ਗ੍ਰਿਫਤਾਰ

09/05/2019 5:54:36 PM

ਕੋਲੰਬੋ (ਭਾਸ਼ਾ)- ਸ਼੍ਰੀਲੰਕਾ ਵਿਚ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਵੀਰਵਾਰ ਨੂੰ 44 ਭਾਰਤੀਆਂ ਨੂੰ ਉਨ੍ਹਾਂ ਦੀ ਵੀਜ਼ਾ ਦੀ ਮਿਆਦ ਖਤਮ ਹੋਣ ਤੋਂ ਬਾਅਦ ਤਿੰਨ ਮਹੀਨੇ ਤੋਂ ਜ਼ਿਆਦਾ ਸਮੇਂ ਤੱਕ ਰੁਕਣ ਦੇ ਮਾਮਲੇ ਵਿਚ ਗ੍ਰਿਫਤਾਰ ਕਰ ਲਿਆ। ਡੇਲੀ ਮਿਰਰ ਦੀ ਖਬਰ ਮੁਤਾਬਕ ਇੰਮੀਗ੍ਰੇਸ਼ਨ ਵਿਭਾਗ ਦੇ ਅਧਿਕਾਰੀਆਂ ਨੇ ਇਨ੍ਹਾਂ ਲੋਕਾਂ ਨੂੰ ਉਸ ਸਮੇਂ ਗ੍ਰਿਫਤਾਰ ਕੀਤਾ ਜਦੋਂ ਉਹ ਕੋਲੰਬੋ ਦੇ ਉਪਨਗਰ ਸਲੇਵ ਆਈਲੈਂਡ ਵਿਚ ਇਕ ਉਸਾਰੀਅਧੀਨ ਸਥਾਨ 'ਤੇ ਕੰਮ ਕਰ ਰਹੇ ਸਨ। ਸਹਾਇਕ ਕੰਟਰੋਲਰ (ਜਾਂਚ) ਐਮ.ਜੀ.ਵੀ. ਕਰਿਆਵਾਸਮ ਨੇ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਸਾਰੇ ਲੋਕ ਪੁਰਸ਼ ਹਨ ਅਤੇ ਇਨ੍ਹਾਂ ਦੀ ਉਮਰ 25 ਤੋਂ 50 ਸਾਲ ਦਰਮਿਆਨ ਹੈ।

ਉਨ੍ਹਾਂ ਨੇ ਕਿਹਾ ਕਿ ਇਹ ਲੋਕ ਵੀਜ਼ਾ ਖਤਮ ਹੋਣ ਦੇ ਤਕਰੀਬਨ ਤਿੰਨ ਮਹੀਨੇ ਬਾਅਦ ਤੱਕ ਰੁਕੇ ਰਹੇ। ਕਰਿਆਵਾਸਮ ਨੇ ਕਿਹਾ ਕਿ ਪੁੱਛਗਿੱਛ ਵਿਚ ਪਤਾ ਲੱਗਾ ਹੈ ਕਿ ਉਨ੍ਹਾਂ ਨੂੰ ਨਿਯਮਿਤ ਆਧਾਰ 'ਤੇ ਤਨਖਾਹ ਦਾ ਭੁਗਤਾਨ ਨਹੀਂ ਕੀਤਾ ਗਿਆ ਹੈ। ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੂੰ ਮਿਰਿਹਾਨਾ ਹਿਰਾਸਤ ਕੇਂਦਰ ਨੂੰ ਸੌਂਪਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਇਕ ਵੱਖ ਮਾਮਲੇ ਵਿਚ 18 ਹੋਰ ਭਾਰਤੀਆਂ ਦੇ ਪਾਸਪੋਰਟ ਜ਼ਬਤ ਕਰ ਲਏ ਗਏ ਹਨ। ਉਹ ਵੀ ਇਸ ਥਾਂ 'ਤੇ ਕੰਮ ਕਰ ਰਹੇ ਸਨ। ਉਨ੍ਹਾਂ ਦੇ ਵੀਜ਼ਾ ਵਿਚ ਉਨ੍ਹਾਂ ਨੂੰ ਇਸ ਥਾਂ 'ਤੇ ਕੰਮ ਕਰਨ ਦੀ ਇਜਾਜ਼ਤ ਨਹੀਂ ਹੈ।


Sunny Mehra

Content Editor

Related News