ਪੰਜ ਤਖ਼ਤ ਸਾਹਿਬਾਨ ਦੀ ਯਾਤਰਾ ਲਈ ਇੰਗਲੈਂਡ ਤੋਂ 45 ਮੈਂਬਰਾਂ ਦਾ ਜਥਾ ਪਹੁੰਚਿਆ ਗੁਰੂ ਨਗਰੀ

Sunday, Sep 08, 2024 - 08:33 AM (IST)

ਅੰਮ੍ਰਿਤਸਰ (ਸਰਬਜੀਤ) - ਇੰਗਲੈਂਡ ਤੋਂ ਗੁਰੂ ਘਰਾਂ ਦੇ ਦਰਸ਼ਨ ਕਰਨ ਲਈ ਆਇਆ 45 ਮੈਂਬਰਾਂ ਦਾ ਜਥਾ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚਿਆ। ਇਹ ਜਥਾ ਸ੍ਰੀ ਹਜ਼ੂਰ ਸਾਹਿਬ ਅਤੇ ਪਟਨਾ ਸਾਹਿਬ ਤੋਂ ਹੁੰਦਾ ਹੋਇਆ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚਿਆ।

ਜਥੇ ਦੀ ਅਗਵਾਈ ਕਰ ਰਹੇ ਆਗੂਆਂ ਨੂੰ ਸੂਚਨਾ ਕੇਂਦਰ ਦਫ਼ਤਰ ’ਚ ਸਨਮਾਨਿਤ ਕੀਤਾ ਗਿਆ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਸਾਹਿਬ, ਮੈਨੇਜਰ ਰਣਜੀਤ ਸਿੰਘ ਅਤੇ ਧਰਮ ਪ੍ਰਚਾਰ ਮਾਲਵਾ ਜ਼ੋਨ ਦੇ ਮੁੱਖ ਸੇਵਾਦਾਰ ਜਸਵੀਰ ਸਿੰਘ ਲੌਂਗੋਵਾਲ ਨੇ ਸੰਗਤਾਂ ਨੂੰ ਜੀ ਆਈਆਂ ਕਿਹਾ।

 


Harinder Kaur

Content Editor

Related News