ਇਮਰਾਨ ਖਾਨ ਦੀ ਪਾਰਟੀ ਦੇ 45 ਸੰਸਦ ਮੈਂਬਰਾਂ ਨੇ ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਤੋਂ ਅਸਤੀਫ਼ਾ ਲਿਆ ਵਾਪਸ
Tuesday, Jan 24, 2023 - 03:37 AM (IST)

ਇਸਲਾਮਾਬਾਦ : ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਪਾਰਟੀ ਦੇ 45 ਸੰਸਦ ਮੈਂਬਰਾਂ ਨੇ ਪਾਰਟੀ ਪ੍ਰਧਾਨ ਅਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਹੁਕਮ ’ਤੇ ਸੋਮਵਾਰ ਨੂੰ ਸਮੂਹਿਕ ਤੌਰ ’ਤੇ ਨੈਸ਼ਨਲ ਅਸੈਂਬਲੀ ਤੋਂ ਆਪਣਾ ਅਸਤੀਫ਼ਾ ਵਾਪਸ ਲੈ ਲਿਆ। ਖਾਨ ਦੀ ਪਾਰਟੀ ਦੇ ਘੱਟੋ-ਘੱਟ 123 ਸੰਸਦ ਮੈਂਬਰਾਂ ਨੇ ਪਿਛਲੇ ਸਾਲ ਅਪ੍ਰੈਲ ’ਚ ਬੇਭਰੋਸਗੀ ਵੋਟ ’ਚ ਸੱਤਾ ਤੋਂ ਲਾਂਭੇ ਹੋਣ ਤੋਂ ਤੁਰੰਤ ਬਾਅਦ ਅਸਤੀਫ਼ਾ ਦੇਣ ਦਾ ਫ਼ੈਸਲਾ ਕੀਤਾ ਸੀ।
ਇਹ ਖ਼ਬਰ ਵੀ ਪੜ੍ਹੋ : ਸਪਾਈਸਜੈੱਟ ’ਚ ਯਾਤਰੀ ਨੇ ਏਅਰਹੋਸਟੈੱਸ ਨਾਲ ਕੀਤੀ ਬਦਸਲੂਕੀ, ਸੋਸ਼ਲ ਮੀਡੀਆ ’ਤੇ ਵਾਇਰਲ ਹੋਇਆ ਵੀਡੀਓ
ਹਾਲਾਂਕਿ, ਸਪੀਕਰ (ਸਦਨ ਦੇ ਪ੍ਰਧਾਨ) ਰਾਜਾ ਪਰਵੇਜ਼ ਅਸ਼ਰਫ ਨੇ ਪਿਛਲੀ ਜੁਲਾਈ ’ਚ ਉਨ੍ਹਾਂ ’ਚੋਂ ਸਿਰਫ 11 ਦੇ ਅਸਤੀਫ਼ੇ ਸਵੀਕਾਰ ਕੀਤੇ ਸਨ ਅਤੇ ਕਿਹਾ ਸੀ ਕਿ ਬਾਕੀ ਸੰਸਦ ਮੈਂਬਰਾਂ ਨੂੰ ਤਸਦੀਕ ਲਈ ਨਿੱਜੀ ਤੌਰ ’ਤੇ ਬੁਲਾਇਆ ਜਾਵੇਗਾ। ਇਕ ਬੇਮਿਸਾਲ ਕਦਮ ’ਚ ਸਪੀਕਰ ਨੇ ਪਿਛਲੇ ਹਫ਼ਤੇ 69 ਹੋਰ ਅਸਤੀਫ਼ੇ ਸਵੀਕਾਰ ਕਰ ਲਏ, ਜਿਸ ਨਾਲ ਖਾਨ ਦੀ ਪਾਰਟੀ ਨੂੰ ਆਪਣੀ ਰਣਨੀਤੀ ਬਦਲਣ ਲਈ ਮਜਬੂਰ ਹੋਣਾ ਪਿਆ।
ਇਹ ਖ਼ਬਰ ਵੀ ਪੜ੍ਹੋ : ਨਸ਼ਿਆਂ ਨੇ ਬੁਝਾਇਆ ਇਕ ਹੋਰ ਘਰ ਦਾ ਚਿਰਾਗ, ਚਿੱਟੇ ਦੀ ਓਵਰਡੋਜ਼ ਨਾਲ 26 ਸਾਲਾ ਨੌਜਵਾਨ ਦੀ ਮੌਤ
ਖਾਨ ਨੇ ਆਪਣੀ ਪਾਰਟੀ ਦੇ ਸੰਸਦ ਮੈਂਬਰਾਂ ਨੂੰ ਅਸਤੀਫ਼ਾ ਵਾਪਸ ਲੈਣ ਦਾ ਹੁਕਮ ਦਿੱਤਾ ਤਾਂ ਕਿ ਸਰਕਾਰ ਨੂੰ ਉਨ੍ਹਾਂ ਦੀ ਪਾਰਟੀ ਨੂੰ ਸੰਸਦ ’ਚ ਮੁੱਖ ਵਿਰੋਧੀ ਪਾਰਟੀ ਬਣੇ ਰਹਿਣ ਦੇਣ ਲਈ ਮਜਬੂਰ ਕੀਤਾ ਜਾ ਸਕੇ। ਸੀਨੀਅਰ ਨੇਤਾ ਅਸਦ ਉਮਰ ਨੇ ਕਿਹਾ ਕਿ ਸੰਸਦ ਮੈਂਬਰਾਂ ਨੇ ਸਦਨ ਦੇ ਸਪੀਕਰ ਅਸ਼ਰਫ ਨੂੰ ਈਮੇਲ ਭੇਜ ਕੇ ਇਸ ਫ਼ੈਸਲੇ ਦੀ ਜਾਣਕਾਰੀ ਦਿੱਤੀ। ਉਮਰ ਨੇ ਟਵੀਟ ਕੀਤਾ, “ਅਗਲਾ ਕਦਮ ਵਿਰੋਧੀ ਧਿਰ ਦੇ ਨੇਤਾ ਦੀ ਨਾਮਜ਼ਦਗੀ ਹੋਵੇਗਾ।’’