ਕਾਬੁਲ ਤੋਂ ਭਾਰਤ ਆ ਰਹੇ ਹਨ ਸਿੱਖ ਅਤੇ ਹਿੰਦੂ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 3 ਸਰੂਪ ਲਿਆ ਰਹੇ ਨੇ ਨਾਲ

Monday, Aug 23, 2021 - 05:01 PM (IST)

ਕਾਬੁਲ/ਨਵੀਂ ਦਿੱਲੀ (ਵਾਰਤਾ) : ਇੰਡੀਅਨ ਵਰਲਡ ਫੋਰਮ ਦੇ ਪ੍ਰਧਾਨ ਪੁਨੀਤ ਸਿੰਘ ਚੰਡੋਕ ਨੇ ਸੋਮਵਾਰ ਨੂੰ ਕਿਹਾ ਕਿ ਭਾਰਤੀ ਹਵਾਈ ਫ਼ੌਜ (ਆਈ.ਏ.ਐਫ.) ਦਾ ਇਕ ਜਹਾਜ਼ ਯੁੱਧਗ੍ਰਸਤ ਅਫਗਾਨਿਸਤਾਨ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ  ਜੀ ਦੇ 3 ਸਰੂਪ ਅਤੇ 75 ਲੋਕਾਂ ਨੂੰ ਲੈ ਕੇ ਭਾਰਤ ਪਰਤ ਰਿਹਾ ਹੈ। ਇਨ੍ਹਾਂ ਵਿਚ 46 ਅਫ਼ਗਾਨ ਸਿੱਖ ਅਤੇ ਹਿੰਦੂ ਸ਼ਾਮਲ ਹਨ।

ਇਹ ਵੀ ਪੜ੍ਹੋ: ਕੈਨੇਡਾ 'ਚ ਵਾਪਰਿਆ ਭਿਆਨਕ ਹਾਦਸਾ, ਪੰਜਾਬੀ ਮੂਲ ਦੇ ਨੌਜਵਾਨ ਸਮੇਤ 3 ਹਾਕੀ ਖਿਡਾਰੀਆਂ ਦੀ ਮੌਤ

PunjabKesari

ਉਨ੍ਹਾਂ ਕਿਹਾ ਕਿ ਮੈਂ ਭਾਰਤ ਸਰਕਾਰ ਖ਼ਾਸ ਤੌਰ ’ਤੇ ਵਿਦੇਸ਼ ਮੰਤਰਾਲਾ ਅਤੇ ਭਾਰਤੀ ਹਵਾਈ ਫ਼ੌਜ ਦੇ ਅਣਥੱਕ ਯਤਨਾਂ ਸਦਕਾ ਉਥੇ ਫਸੇ ਹੋਏ 46 ਅਫ਼ਗਾਨ ਹਿੰਦੂ ਅਤੇ ਸਿੱਖ ਆਪਣੇ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 3 ਸਰੂਪ ਨਾਲ ਕਾਬੁਲ ਹਵਾਈਅੱਡੇ ’ਤੇ ਹੋਣ ਦੀ ਪੁਸ਼ਟੀ ਕਰਦਾ ਹਾਂ। ਉਨ੍ਹਾਂ ਕਿਹਾ ਕਿ ਗਠਜੋੜ ਫ਼ੌਜਾਂ ਵੱਲੋਂ ਉਨ੍ਹਾਂ ਨੂੰ ਕਾਬੁਲ ਦੇ ਹਾਮਿਦ ਕਰਜ਼ਈ ਅੰਤਰਰਾਸ਼ਟਰੀ ਹਵਾਈਅੱਡੇ ’ਤੇ ਭਾਰਤੀ ਹਵਾਈ ਫ਼ੌਜ ਦੇ ਜਹਾਜ਼ ਵੱਲ ਲਿਜਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਉਥੋਂ ਸੁਰੱਖਿਅਤ ਕੱਢਿਆ ਜਾਏਗਾ।

ਇਹ ਵੀ ਪੜ੍ਹੋ: ਗੁਰਦੁਆਰਾ ਕਰਤੇ ਪਰਵਾਨ ਸਾਹਿਬ ਕਾਬੁਲ 'ਚ ਫਸੇ 260 ਸਿੱਖਾਂ ਨੇ ਲਾਈ ਮਦਦ ਦੀ ਗੁਹਾਰ

ਜ਼ਿਕਰਯੋਗ ਹੈ ਕਿ ਐਤਵਾਰ ਨੂੰ 107 ਭਾਰਤੀ ਨਾਗਰਿਕਾਂ ਨਾਲ 23 ਅਫ਼ਗਾਨ ਸਿੱਖਾਂ ਅਤੇ ਹਿੰਦੂਆਂ ਨੂੰ ਭਾਰਤੀ ਹਵਾਈ ਫ਼ੌਜ ਦੇ ਜਹਾਜ਼ ਰਾਹੀਂ ਭਾਰਤ ਲਿਆਂਦਾ ਗਿਆ ਸੀ, ਜਿਸ ਵਿਚ 2 ਅਫ਼ਗਾਨ ਸਿੱਖ ਸੰਸਦ ਮੈਂਬਰ ਅਤੇ ਉਨ੍ਹਾਂ ਦੇ ਪਰਿਵਾਰ ਦੇ ਮੈਂਬਰ ਵੀ ਸ਼ਾਮਲ ਸਨ।

ਇਹ ਵੀ ਪੜ੍ਹੋ: ਤਾਲਿਬਾਨ ਨੇ ਕਿਹਾ- ਅਸ਼ਰਫ ਗਨੀ, ਸਾਲੇਹ ਅਤੇ ਸੁਰੱਖਿਆ ਸਲਾਹਕਾਰ ਨੂੰ ਕੀਤਾ ਮੁਆਫ਼, ਤਿੰਨੋਂ ਪਰਤ ਸਕਦੇ ਨੇ ਦੇਸ਼

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


cherry

Content Editor

Related News