46 ਕਿਲੋ ਅਫੀਮ ਬਰਾਮਦ, 3 ਗ੍ਰਿਫ਼ਤਾਰ

Friday, Jul 26, 2024 - 05:42 PM (IST)

ਕਾਬੁਲ (ਏਜੰਸੀ):  ਪੁਲਸ ਨੇ ਦੱਖਣੀ ਅਫ਼ਗਾਨਿਸਤਾਨ ਦੇ ਕੰਧਾਰ ਸੂਬੇ ਵਿਚ 46 ਕਿਲੋਗ੍ਰਾਮ ਅਫੀਮ ਭੁੱਕੀ ਜ਼ਬਤ ਕੀਤੀ ਹੈ ਅਤੇ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਵਿਚ ਸ਼ਾਮਲ ਹੋਣ ਦੇ ਦੋਸ਼ ਵਿਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੂਬਾਈ ਪੁਲਸ ਦੇ ਬੁਲਾਰੇ ਮੌਲਵੀ ਅਸਦੁੱਲਾ ਜਮਸ਼ੀਦ ਨੇ ਸ਼ੁੱਕਰਵਾਰ ਨੂੰ ਇਸ਼ ਸਬੰਧੀ ਜਾਣਕਾਰੀ ਦਿੱਤੀ।

ਪੜ੍ਹੋ ਇਹ ਅਹਿਮ ਖ਼ਬਰ-ਨੇਤਨਯਾਹੂ ਰਿਸ਼ਤਿਆਂ 'ਚ ਆਈ ਦਰਾੜ ਨੂੰ ਦੂਰ ਕਰਨ ਲਈ ਟਰੰਪ ਨਾਲ ਕਰਨਗੇ ਮੁਲਾਕਾਤ 

ਸਿਨਹੂਆ ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ ਅਧਿਕਾਰੀ ਨੇ ਹੋਰ ਵੇਰਵੇ ਦਿੱਤੇ ਬਿਨਾਂ ਕਿਹਾ ਕਿ ਤਿੰਨਾਂ ਨੂੰ ਵੀਰਵਾਰ ਨੂੰ ਸੂਬਾਈ ਰਾਜਧਾਨੀ ਕੰਧਾਰ ਸ਼ਹਿਰ ਵਿੱਚ ਸਥਾਨਕ ਲੋਕਾਂ ਨੂੰ ਨਸ਼ੀਲੇ ਪਦਾਰਥ ਵੇਚਣ ਦੀ ਕੋਸ਼ਿਸ਼ ਕਰਦੇ ਹੋਏ ਗ੍ਰਿਫ਼ਤਾਰ ਕੀਤਾ ਗਿਆ ਸੀ। ਅਫਗਾਨ ਪੁਲਸ ਨੇ ਇਸ ਤੋਂ ਪਹਿਲਾਂ ਮੰਗਲਵਾਰ ਨੂੰ ਵੀ ਉੱਤਰੀ ਬਘਲਾਨ ਸੂਬੇ ਵਿੱਚ 251 ਏਕੜ ਭੁੱਕੀ ਦੇ ਖੇਤਾਂ ਦੇ ਖਾਤਮੇ ਦੀ ਸੂਚਨਾ ਦਿੱਤੀ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=88

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News