ਨਿਊਜ਼ੀਲੈਂਡ ''ਚ ਕੋਰੋਨਾ ਦੇ 49 ਨਵੇਂ ਮਾਮਲੇ ਆਏ ਸਾਹਮਣੇ
Friday, Dec 31, 2021 - 04:33 PM (IST)
ਵੈਲਿੰਗਟਨ (ਯੂਐਨਆਈ): ਨਿਊਜ਼ੀਲੈਂਡ ਵਿੱਚ ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ਦੇ 49 ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਦੇਸ਼ ਵਿੱਚ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 13,748 ਹੋ ਗਈ। ਸਿਹਤ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਇਨਫੈਕਸ਼ਨ ਦੇ ਨਵੇਂ ਕੇਸਾਂ ਵਿੱਚੋਂ 22 ਸਭ ਤੋਂ ਵੱਡੇ ਸ਼ਹਿਰ ਆਕਲੈਂਡ ਵਿੱਚ, ਤਿੰਨ ਵਾਕੇਟੋ ਵਿੱਚ, 19 ਬੇਅ ਆਫ਼ ਪਲੈਂਟੀ ਵਿੱਚ, ਇੱਕ ਹਾਕ ਬੇਅ ਵਿੱਚ ਅਤੇ ਚਾਰ ਲੇਕਸ ਵਿੱਚ ਪਾਏ ਗਏ ਹਨ।
ਪੜ੍ਹੋ ਇਹ ਅਹਿਮ ਖਬਰ- ਓਮੀਕਰੋਨ ਦਾ ਕਹਿਰ, ਆਸਟ੍ਰੇਲੀਆ 'ਚ ਰਿਕਾਰਡ 32 ਹਜ਼ਾਰ ਤੋਂ ਵਧੇਰੇ ਨਵੇਂ ਮਾਮਲੇ ਆਏ ਸਾਹਮਣੇ
ਨਵੇਂ ਸੰਕਰਮਿਤਾਂ ਵਿੱਚੋਂ 46 ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ ਜਦੋਂ ਕਿ ਅੱਠ ਇੰਟੈਂਸਿਵ ਕੇਅਰ ਯੂਨਿਟ (ਆਈਸੀਯੂ) ਵਿੱਚ ਦਾਖਲ ਹਨ। ਨਿਊਜ਼ੀਲੈਂਡ ਵਿੱਚ ਹੁਣ ਤੱਕ 95 ਪ੍ਰਤੀਸ਼ਤ ਯੋਗ ਆਬਾਦੀ ਨੂੰ ਵੈਕਸੀਨ ਦੀ ਪਹਿਲੀ ਖੁਰਾਕ ਦਿੱਤੀ ਜਾ ਚੁੱਕੀ ਹੈ, ਜਦੋਂ ਕਿ 91 ਪ੍ਰਤੀਸ਼ਤ ਯੋਗ ਆਬਾਦੀ ਨੂੰ ਦੋਵੇਂ ਖੁਰਾਕਾਂ ਦਿੱਤੀਆਂ ਗਈਆਂ ਹਨ। ਦੇਸ਼ ਭਰ ਵਿੱਚ 90 ਫੀਸਦੀ ਲੋਕਾਂ ਦਾ ਟੀਕਾਕਰਨ ਪੂਰਾ ਹੋ ਚੁੱਕਾ ਹੈ। ਦੇਸ਼ ਦੇ ਸਰਹੱਦੀ ਖੇਤਰਾਂ ਤੋਂ ਓਮੀਕਰੋਨ ਸੰਕਰਮਿਤ ਦੇ 10 ਮਾਮਲੇ ਸਾਹਮਣੇ ਆਉਣ ਤੋਂ ਬਾਅਦ ਇਸ ਵਾਇਰਸ ਨਾਲ ਸੰਕਰਮਿਤ ਕੁੱਲ ਅੰਕੜਾ 88 ਤੱਕ ਪਹੁੰਚ ਗਿਆ ਹੈ।
ਪੜ੍ਹੋ ਇਹ ਅਹਿਮ ਖਬਰ -ਪਾਕਿਸਤਾਨ : 2 ਮਹਿਲਾ ਸਾਂਸਦਾਂ ਹੋਈਆਂ ਹੱਥੋਪਾਈ (ਵੀਡੀਓ)