ਆ ਗਿਆ ਭੂਚਾਲ, ਕੰਬ ਗਿਆ ਪੂਰਾ ਪੱਛਮੀ ਤੁਰਕੀ ਇਲਾਕਾ, ਘਰਾਂ ਤੋਂ ਬਾਹਰ ਭੱਜੇ ਲੋਕ
Saturday, Jan 24, 2026 - 03:14 PM (IST)
ਅੰਕਾਰਾ (ਏਜੰਸੀ) : ਪੱਛਮੀ ਤੁਰਕੀ ਦੇ ਬਾਲੀਕੇਸਿਰ ਸੂਬੇ ਵਿੱਚ ਅੱਜ ਤੜਕਸਾਰ ਭੂਚਾਲ ਦੇ ਜ਼ਬਰਦਸਤ ਝਟਕਿਆਂ ਨੇ ਲੋਕਾਂ ਨੂੰ ਦਹਿਸ਼ਤ ਵਿੱਚ ਪਾ ਦਿੱਤਾ। ਸਿੰਦਿਰਗੀ ਜ਼ਿਲ੍ਹੇ ਵਿੱਚ ਆਏ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 5.1 ਮਾਪੀ ਗਈ ਹੈ। ਤੜਕੇ ਆਏ ਇਸ ਭੂਚਾਲ ਕਾਰਨ ਨੀਂਦ ਵਿੱਚ ਸੁੱਤੇ ਲੋਕ ਘਬਰਾ ਕੇ ਘਰਾਂ ਵਿੱਚੋਂ ਬਾਹਰ ਨਿਕਲ ਆਏ।
ਇਹ ਵੀ ਪੜ੍ਹੋ: ਅਮਰੀਕਾ 'ਚ 20,000 ਲਾਈਸੈਂਸ ਹੋਣਗੇ ਰੱਦ ! ਸਿੱਖ ਟਰੱਕ ਡਰਾਈਵਰਾਂ ਦੀ ਰੋਜ਼ੀ-ਰੋਟੀ 'ਤੇ ਮੰਡਰਾਇਆ ਖ਼ਤਰਾ
11 ਕਿਲੋਮੀਟਰ ਦੀ ਡੂੰਘਾਈ 'ਤੇ ਸੀ ਕੇਂਦਰ
ਤੁਰਕੀ ਦੀ ਆਫ਼ਤ ਅਤੇ ਐਮਰਜੈਂਸੀ ਪ੍ਰਬੰਧਨ ਅਥਾਰਟੀ (AFAD) ਮੁਤਾਬਕ ਭੂਚਾਲ ਦਾ ਕੇਂਦਰ ਜ਼ਮੀਨ ਤੋਂ ਲਗਭਗ 11.04 ਕਿਲੋਮੀਟਰ ਦੀ ਡੂੰਘਾਈ 'ਤੇ ਸੀ। ਹਾਲਾਂਕਿ ਹੁਣ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਮਿਲੀ ਹੈ, ਪਰ ਸੁਰੱਖਿਆ ਏਜੰਸੀਆਂ ਵੱਲੋਂ ਪ੍ਰਭਾਵਿਤ ਇਲਾਕਿਆਂ ਵਿੱਚ ਸਰਵੇਖਣ ਮੁਹਿੰਮ ਚਲਾਈ ਜਾ ਰਹੀ ਹੈ।
ਗ੍ਰਹਿ ਮੰਤਰੀ ਨੇ ਜਾਰੀ ਕੀਤਾ ਅਲਰਟ
ਤੁਰਕੀ ਦੇ ਗ੍ਰਹਿ ਮੰਤਰੀ ਅਲੀ ਯੇਰਲੀਕਾਇਆ ਨੇ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਦਿੱਤੀ ਕਿ ਭੂਚਾਲ ਤੋਂ ਤੁਰੰਤ ਬਾਅਦ ਸਬੰਧਤ ਟੀਮਾਂ ਨੂੰ ਇਹ ਪਤਾ ਲਗਾਉਣ ਲਈ ਮੈਦਾਨ ਵਿੱਚ ਉਤਾਰਿਆ ਗਿਆ ਹੈ ਕਿ ਕੋਈ ਜਾਨੀ ਜਾਂ ਭੌਤਿਕ ਨੁਕਸਾਨ ਹੋਇਆ ਹੈ ਜਾਂ ਨਹੀਂ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਬਰਾਉਣ ਨਾ ਅਤੇ ਅਧਿਕਾਰਤ ਹਦਾਇਤਾਂ ਦੀ ਪਾਲਣਾ ਕਰਨ।
ਪਹਿਲਾਂ ਵੀ ਆ ਚੁੱਕਾ ਹੈ ਭਿਆਨਕ ਭੂਚਾਲ
ਜ਼ਿਕਰਯੋਗ ਹੈ ਕਿ ਪਿਛਲੇ ਸਾਲ 27 ਅਕਤੂਬਰ ਨੂੰ ਵੀ ਇਸੇ ਇਲਾਕੇ (ਸਿੰਦਿਰਗੀ) ਵਿੱਚ 6.1 ਤੀਬਰਤਾ ਦਾ ਭਿਆਨਕ ਭੂਚਾਲ ਆਇਆ ਸੀ। ਖ਼ੁਸ਼ਕਿਸਮਤੀ ਰਹੀ ਕਿ ਉਸ ਵੇਲੇ ਵੀ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਸੀ, ਪਰ ਵਾਰ-ਵਾਰ ਆ ਰਹੇ ਇਨ੍ਹਾਂ ਝਟਕਿਆਂ ਨੇ ਸਥਾਨਕ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਅਮਰੀਕਾ ਤੋਂ ਵੱਡੀ ਖ਼ਬਰ: ਭਾਰਤੀ ਵਿਅਕਤੀ ਨੇ ਪਤਨੀ ਸਣੇ 4 ਰਿਸ਼ਤੇਦਾਰਾਂ ਨੂੰ ਗੋਲੀਆਂ ਨਾਲ ਭੁੰਨਿਆ!
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
