ਜਾਪਾਨ ''ਚ ਲੱਗੇ ਭੂਚਾਲ ਦੇ ਝਟਕੇ, ਬੁਲੇਟ ਟਰੇਨ ਸੇਵਾ ਠੱਪ

06/25/2017 1:18:55 PM


ਟੋਕੀਓ— ਮੱਧ ਜਾਪਾਨ 'ਚ ਅੱਜ ਭਾਵ ਐਤਵਾਰ ਨੂੰ 5.2 ਤੀਬਰਤਾ ਦਾ ਭੂਚਾਲ ਆਇਆ। ਹਾਲਾਂਕਿ ਭੂਚਾਲ ਕਾਰਨ ਕਿਸੇ ਦੇ ਵੀ ਜ਼ਖਮੀ ਹੋਣ ਦੀ ਕੋਈ ਸੂਚਨਾ ਨਹੀਂ ਹੈ। ਜਾਪਾਨ ਅਤੇ ਅਮਰੀਕਾ ਦੇ ਅਧਿਕਾਰੀਆਂ ਨੇ ਦੱਸਿਆ ਕਿ ਭੂਚਾਲ ਕਾਰਨ ਸੁਨਾਮੀ ਦਾ ਖਤਰਾ ਨਹੀਂ ਹੈ। ਅਮਰੀਕੀ ਭੂ-ਗਰਭ ਸਰਵੇਖਣ ਨੇ ਦੱਸਿਆ ਕਿ ਸਵੇਰੇ ਤਕਰੀਬਨ 7 ਵਜ ਕੇ 2 ਮਿੰਟ 'ਤੇ ਨਾਗਾਨੋ ਸੂਬੇ ਦੇ ਪੱਛਮੀ ਈਨਾ 'ਚ ਤਕਰੀਬਨ 30 ਕਿਲੋਮੀਟਰ ਦੀ ਡੂੰਘਾਈ 'ਚ ਭੂਚਾਲ ਆਇਆ ਸੀ।
ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਜਾਪਾਨ ਦੀ ਮੌਸਮ ਵਿਗਿਆਨ ਏਜੰਸੀ ਨੇ ਸੁਨਾਮੀ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਹੈ। ਭੂਚਾਲ ਦੇ ਝਟਕਿਆਂ ਕਾਰਨ ਸ਼ਿੰਕਾਨਸੇਨ ਬੁਲਟੇ ਟਰੇਨ ਸੇਵਾ ਅਸਥਾਈ ਤੌਰ 'ਤੇ ਰੋਕ ਦਿੱਤੀ ਗਈ।