ਸਿੰਗਾਪੁਰ ''ਚ ਇਕ ਦਿਨ ''ਚ ਕੋਰੋਨਾ ਦੇ 5000 ਤੋਂ ਵਧੇਰੇ ਨਵੇਂ ਮਾਮਲੇ ਆਏ ਸਾਹਮਣੇ

Friday, Oct 29, 2021 - 01:57 PM (IST)

ਸਿੰਗਾਪੁਰ ''ਚ ਇਕ ਦਿਨ ''ਚ ਕੋਰੋਨਾ ਦੇ 5000 ਤੋਂ ਵਧੇਰੇ ਨਵੇਂ ਮਾਮਲੇ ਆਏ ਸਾਹਮਣੇ

ਸਿੰਗਾਪੁਰ (ਭਾਸ਼ਾ)- ਸਿੰਗਾਪੁਰ ਵਿਚ ਬੁੱਧਵਾਰ ਨੂੰ ਕੋਵਿਡ-19 ਦੇ ਰਿਕਾਰਡ 5,324 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਦੇਸ਼ ਦੇ ਸਿਹਤ ਮੰਤਰਾਲਾ ਨੇ ਕਿਹਾ ਕਿ ਮਾਮਲੇ ਵਧਣ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਮੰਤਰਾਲਾ ਨੇ ਕਿਹਾ ਕਿ ਪੀੜਤ ਲੋਕਾਂ ਵਿਚੋਂ 661 ਲੋਕ ਪ੍ਰਵਾਸੀ ਮਜ਼ਦੂਰਾਂ ਲਈ ਬਣੀ ਸਮੂਹਿਕ ਰਿਹਾਇਸ਼ ਵਿਚ ਰਹਿਣ ਵਾਲੇ ਹਨ ਅਤੇ 12 ਲੋਕ ਵਿਦੇਸ਼ ਤੋਂ ਦੇਸ਼ ਆਏ ਹਨ। ਉਸ ਨੇ ਦੱਸਿਆ ਕਿ ਕੋਰੋਨਾ ਕਾਰਨ 10 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ।

ਇਹ ਵੀ ਪੜ੍ਹੋ : ਕੈਨੇਡਾ ਸਰਕਾਰ ਨੇ ਸ਼ਰਾਬ ਪੀ ਕੇ ਮਾਰਕੁੱਟ ਕਰਨ ਵਾਲੇ 7 ਭਾਰਤੀ ਵਿਦਿਆਰਥੀਆਂ ਖ਼ਿਲਾਫ਼ ਕੀਤੀ ਵੱਡੀ ਕਾਰਵਾਈ

ਮੰਤਰਾਲਾ ਨੇ ਕਿਹਾ ਕਿ ਬਹੁਤ ਹੀ ਘੱਟ ਸਮੇਂ ਵਿਚ ਕੋਰੋਨਾ ਦੇ ਮਾਮਲਿਆਂ ਵਿਚ ਹੋਏ ਅਸਾਧਾਰਨ ਵਾਧੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ ਅਤੇ ਅਗਲੇ ਕੁਝ ਦਿਨਾਂ ਤੱਕ ਕੋਰੋਨਾ ਦਾ ਕਹਿਰ ਕਿਵੇਂ ਰਹਿੰਦਾ ਹੈ, ਇਸ 'ਤੇ ਨੇੜਿਓਂ ਨਜ਼ਰ ਰੱਖੀ ਜਾਵੇਗੀ। ਸਿੰਗਾਪੁਰ ਵਿਚ ਹੁਣ ਤੱਕ ਕੋਰੋਨਾ ਕਾਰਨ ਕੁੱਲ 349 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਿਹਤ ਮੰਤਰਾਲਾ ਨੇ ਦੱਸਿਆ ਕਿ ਬੁੱਧਵਾਰ ਦੁਪਹਿਰ ਤੱਕ ਵੱਖ-ਵੱਖ ਹਸਪਤਾਲਾਂ 'ਚ ਕੋਰੋਨਾ ਵਾਇਰਸ ਤੋਂ ਪੀੜਤ 1777 ਲੋਕਾਂ ਦਾ ਇਲਾਜ ਕੀਤਾ ਜਾ ਰਿਹਾ ਸੀ। ਹੁਣ ਇਥੇ ਕੋਰੋਨਾ ਦੇ ਕੁੱਲ 1,84,419 ਮਾਮਲੇ ਹਨ।

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
 


author

cherry

Content Editor

Related News