ਪੱਛਮੀ ਉੱਤਰ ਚੀਨ ਵਿਚ 5.4 ਦੀ ਤੀਬਰਤਾ ਵਾਲਾ ਭੂਚਾਲ

Tuesday, Oct 16, 2018 - 05:02 PM (IST)

ਪੱਛਮੀ ਉੱਤਰ ਚੀਨ ਵਿਚ 5.4 ਦੀ ਤੀਬਰਤਾ ਵਾਲਾ ਭੂਚਾਲ

ਬੀਜਿੰਗ (ਭਾਸ਼ਾ)- ਚੀਨ ਦੇ ਸ਼ਿਨਜਿਆਂਗ ਉਈਗਰ ਖੇਤਰ ਦੇ ਉੱਤਰ-ਪੱਛਮੀ ਵਿਚ ਸਥਿਤ ਮੰਗੋਲੀਆਈ ਖੇਤਰ ਦੀ ਜਿੰਗਹੇ ਕਾਉਂਟੀ ਵਿਚ ਮੰਗਲਵਾਰ ਸਵੇਰੇ 5.4 ਦੀ ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਚੀਨੀ ਭੂਚਾਲ ਨੈਟਵਰਕ ਕੇਂਦਰ ਨੇ ਇਕ ਬਿਆਨ ਵਿਚ ਦੱਸਿਆ ਕਿ ਭੂਚਾਲ ਦਾ ਕੇਂਦਰ 10 ਕਿਲੋਮੀਟਰ ਦੀ ਡੂੰਘਾਈ ਵਿਚ ਸੀ। ਚੀਨ ਦੀ ਸਰਕਾਰੀ ਨਿਊਜ਼ ਏਜੰਸੀ ਸ਼ਿਨਹੂਆ ਮੁਤਾਬਕ ਭੂਚਾਲ ਦੇ ਝਟਕੇ ਕੇਂਦਰ ਤੋਂ 50 ਕਿਲੋਮੀਟਰ ਦੇ ਦਾਇਰੇ ਵਾਲੇ ਕਈ ਉਪਨਗਰਾਂ ਵਿਚ ਮਹਿਸੂਸ ਕੀਤੇ ਗਏ। ਹਾਲਾਂਕਿ ਇਸ ਭੂਚਾਲ ਕਾਰਨ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਹੋਣ ਦੀ ਕੋਈ ਖਬਰ ਨਹੀਂ ਹੈ। ਇਸ ਖੇਤਰ ਦੇ ਰੇਲਵੇ ਅਧਿਕਾਰੀਆਂ ਮੁਤਾਬਕ ਭੂਚਾਲ ਕਾਰਨ ਸ਼ਿਨਜਿਆਂਗ ਵਿਚ ਤਿੰਨ ਟ੍ਰੇਨਾਂ ਨੂੰ ਰੋਕਣਾ ਪਿਆ। ਕਈ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੂੰ ਭੂਚਾਲ ਪ੍ਰਭਾਵਿਤ ਖੇਤਰਾਂ ਵਿਚ ਬਚਾਅ ਕਾਰਜ ਲਈ ਭੇਜਿਆ ਗਿਆ ਹੈ।


Related News