ਜਾਪਾਨ ''ਚ 5.4 ਤੀਬਰਤਾ ਦਾ ਭੂਚਾਲ, ਕਈ ਲੋਕ ਜ਼ਖ਼ਮੀ

Thursday, May 11, 2023 - 12:16 PM (IST)

ਜਾਪਾਨ ''ਚ 5.4 ਤੀਬਰਤਾ ਦਾ ਭੂਚਾਲ, ਕਈ ਲੋਕ ਜ਼ਖ਼ਮੀ

ਟੋਕੀਓ (ਭਾਸ਼ਾ) : ਜਾਪਾਨ ਦੀ ਰਾਜਧਾਨੀ ਟੋਕੀਓ ਅਤੇ ਆਸਪਾਸ ਦੇ ਇਲਾਕਿਆਂ ‘ਚ ਵੀਰਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਕਾਰਨ ਕਈ ਲੋਕ ਜ਼ਖ਼ਮੀ ਹੋ ਗਏ। ਅਧਿਕਾਰੀਆਂ ਅਤੇ ਮੀਡੀਆ ਨੇ ਇਹ ਜਾਣਕਾਰੀ ਦਿੱਤੀ। ਜਾਪਾਨ ਮੌਸਮ ਵਿਗਿਆਨ ਏਜੰਸੀ ਨੇ ਦੱਸਿਆ ਕਿ ਭੂਚਾਲ ਦੀ ਤੀਬਰਤਾ 5.4 ਮਾਪੀ ਗਈ ਅਤੇ ਇਸ ਦਾ ਕੇਂਦਰ ਚਿਬਾ ਸੂਬੇ ਵਿੱਚ ਸੀ। ਭੂਚਾਲ ਤੋਂ ਬਾਅਦ ਸੁਨਾਮੀ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ।

ਜਾਪਾਨ ਦੀ ਕਿਓਡੋ ਨਿਊਜ਼ ਏਜੰਸੀ ਮੁਤਾਬਕ ਭੂਚਾਲ ਕਾਰਨ 4 ਲੋਕ ਜ਼ਖ਼ਮੀ ਹੋ ਗਏ। ਇਨ੍ਹਾਂ ਵਿਚੋਂ ਇਕ ਵਿਅਕਤੀ ਛੱਤ 'ਤੇ ਲੱਗੀ ਲਾਈਟ ਡਿੱਗਣ ਕਾਰਨ ਜ਼ਖ਼ਮੀ ਹੋ ਗਿਆ। ਕੁਝ ਰੇਲ ਸੇਵਾਵਾਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ ਜਾਂ ਦੇਰੀ ਨਾਲ ਚੱਲ ਰਹੀਆਂ ਹਨ। ਜਾਪਾਨ ਭੂਚਾਲ ਦੇ ਲਿਹਾਜ ਨਾਲ ਦੁਨੀਆ ਦੇ ਸਭ ਤੋਂ ਵੱਧ ਸੰਵੇਦਨਸ਼ੀਲ ਦੇਸ਼ਾਂ ਵਿੱਚੋਂ ਇੱਕ ਹੈ, ਅਤੇ ਦੇਸ਼ ਵਿੱਚ 2011 ਵਿਚ ਭੂਚਾਲ ਅਤੇ ਉਸ ਤੋਂ ਬਾਅਦ ਆਈ ਸੁਨਾਮੀ ਵਿੱਚ ਹਜ਼ਾਰਾਂ ਲੋਕਾਂ ਦੀ ਮੌਤ ਹੋ ਗਈ ਸੀ। ਇਸ ਕਾਰਨ ਫੁਕੂਸ਼ੀਮਾ ਪਰਮਾਣੂ ਪਲਾਂਟ ਨੂੰ ਵੀ ਨੁਕਸਾਨ ਪਹੁੰਚਿਆ ਸੀ।


author

cherry

Content Editor

Related News