ਵਨਾਤੂ ''ਚ ਆਇਆ 5.5 ਤੀਬਰਤਾ ਦਾ ਭੂਚਾਲ

Sunday, Nov 29, 2020 - 08:28 PM (IST)

ਪੋਟਰ ਵਿਲਾ-ਵਨਾਤੂ 'ਚ ਐਤਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.5 ਮਾਪੀ ਗਈ। ਅਮਰੀਕੀ ਭੂ-ਵਿਗਿਆਨਕ ਸਰਵੇਖਣ ਨੇ ਇਹ ਜਾਣਕਾਰੀ ਦਿੱਤੀ। ਸਰਵੇਖਣ ਮੁਤਾਬਕ ਭੂਚਾਲ ਦਾ ਕੇਂਦਰ 111.8 ਕਿਲੋਮੀਟਰ ਦੀ ਡੂੰਘਾਈ 'ਤੇ ਸਥਿਤ ਸੀ। ਫਿਲਹਾਲ ਅਜੇ ਤੱਕ ਕਿਸੇ ਵੀ ਜਾਨੀ ਨੁਕਸਾਨ ਹੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਇਹ ਵੀ ਪੜ੍ਹੋ:-ਇਹ ਕੰਪਨੀ ਕਰੇਗੀ ਹੋਰ 32 ਹਜ਼ਾਰ ਕਰਮਚਾਰੀਆਂ ਦੀ ਛਾਂਟੀ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੂਰਬੀ ਤੁਰਕੀ ਦੇ ਮਾਲਟਯਾ ਸੂਬੇ 'ਚ ਸ਼ੁੱਕਰਵਾਰ ਨੂੰ 4.7 ਦੀ ਤੀਰਬਤਾ ਦਾ ਭੂਚਾਲ ਆਇਆ ਜਿਸ ਤੋਂ ਬਾਅਦ ਲੋਕ ਦਹਿਸ਼ਤ 'ਚ ਸੜਕਾਂ 'ਤੇ ਆ ਗਏ ਸਨ । ਮਾਲਟਯਾ ਦੇ ਗਵਰਨਰ ਆਯਦਿਨ ਬਾਰਸ ਨੇ ਸਰਕਾਰੀ ਸਮਾਚਾਰ ਏਜੰਸੀ ਅਨਾਦੋਲੁ ਨੂੰ ਦੱਸਿਆ ਕਿ ਉਨ੍ਹਾਂ ਦੇ ਕਾਰਜਕਾਲ ਨੂੰ ਕਿਸੇ ਤਰ੍ਹਾਂ ਦੇ ਕੋਈ ਨੁਕਸਾਨ ਹੋਣ ਦੀ 'ਨਕਾਰਾਤਮਕ ਰਿਪੋਰਟ' ਨਹੀਂ ਮਿਲੀ ਹੈ। ਜ਼ਿਕਰਯੋਗ ਹੈ ਕਿ 1999 'ਚ ਤੁਰਕੀ ਦੇ ਉੱਤਰ-ਪੱਛਮੀ ਖੇਤਰ 'ਚ ਇਕ ਸ਼ਕਤੀਸ਼ਾਲੀ ਭੂਚਾਲ 'ਚ 17 ਹਜ਼ਾਰ ਲੋਕਾਂ ਦੀ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ:-ਰੂਸ ਨਵੇਂ ਸਾਲ ਤੋਂ ਪਹਿਲਾਂ ਵੱਡੇ ਪੱਧਰ 'ਤੇ ਕੋਵਿਡ ਟੀਕਾਕਰਨ ਸ਼ੁਰੂ ਕਰੇਗਾ


Karan Kumar

Content Editor

Related News