ਇੰਡੋਨੇਸ਼ੀਆ ''ਚ ਲੱਗੇ 5.7 ਤੀਬਰਤਾ ਦੇ ਭੂਚਾਲ ਦੇ ਝਟਕੇ

07/15/2020 9:33:20 AM

ਜਕਾਰਤਾ- ਇੰਡੋਨੇਸ਼ੀਆ ਦੇ ਰੂਤੈਂਗ ਵਿਚ ਬੁੱਧਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਅਮਰੀਕੀ ਸਰਵੇਖਣ ਅਧਿਕਾਰੀਆਂ ਨੇ ਦੱਸਿਆ ਕਿ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 5.7 ਮਾਪੀ ਗਈ ਹੈ। ਇਸ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਦੱਸਿਆ ਜਾ ਰਿਹਾ ਹੈ ਕਿ ਭੂਚਾਲ ਦੇ ਡਰ ਕਾਰਨ ਲੋਕ ਘਰਾਂ ਵਿਚੋਂ ਬਾਹਰ ਆ ਗਏ ਸਨ।
ਜ਼ਿਕਰਯੋਗ ਹੈ ਕਿ ਇੰਡੋਨੇਸ਼ੀਆ ਰਿੰਗ ਆਫ ਫਾਇਰ 'ਤੇ ਸਥਿਤ ਹੈ, ਜਿਸ ਕਾਰਨ ਇੱਥੇ ਲਗਾਤਾਰ ਭੂਚਾਲ ਆਉਂਦੇ ਰਹਿੰਦੇ ਹਨ। ਇਸ ਤੋਂ ਕੁਝ ਦਿਨ ਪਹਿਲਾਂ ਵੀ ਇੱਥੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। 

Lalita Mam

This news is Content Editor Lalita Mam