ਅਲ ਸਲਵਾਡੋਰ ''ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

01/04/2018 4:36:34 AM

ਸਾਨ ਸਲਵਾਡੋਰ— ਮੱਧ ਅਮਰੀਕੀ ਦੇਸ਼ ਅਲ ਸਲਵਾਡੋਰ ਦੇ ਤਟੀ ਖੇਤਰਾਂ 'ਚ ਬੁੱਧਵਾਰ ਨੂੰ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਅਮਰੀਕਾ ਦੇ ਭੂ-ਵਿਗਿਆਨ ਸਰਵੇਖਣ ਮੁਤਾਬਕ ਰਿਕਟਰ ਪੈਮਾਨੇ 'ਤੇ 5.8 ਦੀ ਤੀਬਰਤਾ ਵਾਲੇ ਇਸ ਭੂਚਾਲ ਦਾ ਕੇਂਦਰ ਪ੍ਰਸ਼ਾਂਤ ਮਹਾਸਾਗਰ ਤਟ ਨੇੜੇ ਲਿਆ ਲਿਬਰਟਾਦ ਬੰਦਰਗਾਹ ਤੋਂ 30 ਕਿਲੋਮੀਟਰ ਦੱਖਣੀ ਪੂਰਬੀ 'ਚ 79 ਕਿਲੋਮੀਟਰ ਦੀ ਡੂੰਘਾਈ 'ਚ ਸੀ।
ਅਲ ਸਲਵਾਡੋਰ ਦੀ ਨਾਗਰਿਕ ਸੁਰੱਖਿਆ ਏਜੰਸੀ ਦੇ ਮੁੱਖ ਸੰਚਾਲਕ ਅਰਮਾਂਡੋ ਵਿਵਿਡੋਰ ਨੇ ਦੱਸਿਆ ਕਿ ਹੁਣ ਤਕ ਜਾਨ ਮਾਲ ਦਾ ਕੋਈ ਨੁਕਸਾਨ ਨਹੀਂ ਹੋਇਆ ਹੈ। ਅਲ ਸਲਵਾਡੋਰ ਦੇ ਵਾਤਾਵਰਣ ਤੇ ਕੁਦਰਤੀ ਸਰੋਤ ਮੰਤਰਾਲੇ ਨੇ ਕਿਹਾ ਕਿ ਸੁਨਾਮੀ ਦਾ ਕੋਈ ਖਤਰਾ ਨਹੀਂ ਹੈ।


Related News