ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬਿਆ ਈਰਾਨ

Monday, Jan 20, 2020 - 10:51 AM (IST)

ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬਿਆ ਈਰਾਨ

ਤਹਿਰਾਨ— ਈਰਾਨ 'ਚ ਅੱਜ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਇਸ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਖਬਰ ਨਹੀਂ ਹੈ । ਭੂਚਾਲ ਦੀ ਤੀਬਰਤਾ 5.8 ਦਰਜ ਕੀਤੀ ਗਈ। ਈਰਾਨ ਦੇ ਖੋਰਾਸਾਨ-ਏ-ਰਜ਼ਵੀ ਸੂਬੇ ਦੀ ਸਰਹੱਦ ਨੇੜੇ ਭੂਚਾਲ ਦੇ ਝਟਕੇ ਸਵੇਰੇ 8 ਕੁ ਵਜੇ ਲੱਗੇ।

ਐਮਰਜੈਂਸੀ ਵਿਭਾਗ ਦੇ ਡਾਇਰੈਕਟਰ ਜਨਰਲ ਨੇ ਦੱਸਿਆ ਕਿ ਸਾਨੂੰ ਅਜੇ ਤਕ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਮਿਲੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਜਿਸ ਖੇਤਰ 'ਚ ਭੂਚਾਲ ਦੇ ਤੇਜ਼ ਝਟਕੇ ਲੱਗੇ, ਇੱਥੇ ਸੰਘਣੀ ਆਬਾਦੀ ਹੈ। ਰਾਹਤ ਕਰਮਚਾਰੀਆਂ ਨੂੰ ਇਸ ਖੇਤਰ 'ਚ ਭੇਜਿਆ ਗਿਆ ਹੈ ਤਾਂ ਕਿ ਪਤਾ ਲੱਗ ਸਕੇ ਕਿ ਇੱਥੇ ਕੋਈ ਨੁਕਸਾਨ ਹੋਇਆ ਹੈ ਜਾਂ ਨਹੀਂ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਚੀਨ 'ਚ ਵੀ ਭੂਚਾਲ ਦੇ ਤੇਜ਼ ਝਟਕੇ ਲੱਗੇ ਸਨ ਤੇ ਇੱਥੇ ਵੀ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ।


Related News