ਵਿਰੋਧ ਪ੍ਰਦਰਸ਼ਨ ਦੌਰਾਨ 5,800 ਲੋਕਾਂ ਨੂੰ ਲਿਆ ਗਿਆ ਹਿਰਾਸਤ ''ਚ : ਕਜ਼ਾਕਿਸਤਾਨ
Sunday, Jan 09, 2022 - 10:50 PM (IST)
ਮਾਸਕੋ-ਕਜ਼ਾਕਿਸਤਾਨ ਦੇ ਰਾਸ਼ਟਰਪਤੀ ਦਫ਼ਤਰ ਨੇ ਐਤਵਾਰ ਨੂੰ ਕਿਹਾ ਕਿ ਪਿਛਲੇ ਹਫ਼ਤੇ ਹਿੰਸਾ 'ਚ ਤਬਦੀਲ ਹੋਏ ਵਿਰੋਧ ਪ੍ਰਦਰਸ਼ਨਾਂ ਦੌਰਾਨ ਪੁਲਸ ਨੇ ਕਰੀਬ 5,800 ਲੋਕਾਂ ਨੂੰ ਹਿਰਾਸਤ 'ਚ ਲਿਆ ਸੀ ਅਤੇ ਹੁਣ ਤੱਕ 164 ਲੋਕਾਂ ਦੀ ਮੌਤ ਹੋ ਗਈ ਹੈ। ਵਿਰੋਧ ਪ੍ਰਦਰਸ਼ਨ ਦੇ ਹਿੰਸਕ ਹੋਣ ਤੋਂ ਬਾਅਦ ਰੂਸ ਦੀ ਅਗਵਾਈ ਵਾਲੇ ਫੌਜੀ ਗਠਜੋੜ ਨੂੰ ਕਜ਼ਾਕਿਸਤਾਨ 'ਚ ਫੌਜੀ ਭੇਜਣੇ ਪਏ ਸਨ। ਰਾਸ਼ਟਰਪਤੀ ਕਾਸਿਮ-ਜੋਮਾਰਟ ਤੋਕਾਯੇਵ ਦੇ ਦਫ਼ਤਰ ਨੇ ਕਿਹਾ ਕਿ ਦੇਸ਼ 'ਚ ਸਥਿਤੀ ਕੰਟਰੋਲ 'ਚ ਹੈ ਅਤੇ ਅਧਿਕਾਰੀਆਂ ਨੇ ਪ੍ਰਸ਼ਾਸਨਿਕ ਭਵਨਾਂ 'ਤੇ ਫਿਰ ਤੋਂ ਕੰਟਰੋਲ ਹਾਸਲ ਕਰ ਲਿਆ ਹੈ।
ਇਹ ਵੀ ਪੜ੍ਹੋ : ਵੈਕਸੀਨੇਸ਼ਨ ਸਰਟੀਫਿਕੇਟ 'ਤੇ ਨਹੀਂ ਹੋਵੇਗੀ PM ਮੋਦੀ ਦੀ ਤਸਵੀਰ, ਜਾਣੋਂ ਵਜ੍ਹਾ
ਇਨ੍ਹਾਂ ਭਵਨਾਂ ਨੂੰ ਪ੍ਰਦਰਸ਼ਨਕਾਰੀਆਂ ਨੇ ਕਬਜ਼ੇ 'ਚ ਲੈ ਲਿਆ ਸੀ ਅਤੇ ਇਨ੍ਹਾਂ 'ਚੋਂ ਕੁਝ ਨੂੰ ਅੱਗ ਲਗਾ ਦਿੱਤੀ ਸੀ। ਰੂਸੀ ਟੀ.ਵੀ. ਸਟੇਸ਼ਨ ਮੀਰ-24 ਨੇ ਕਿਹਾ ਕਿ ਐਤਵਾਰ ਨੂੰ ਦੇਸ਼ ਦੇ ਸਭ ਤੋਂ ਵੱਡੇ ਸ਼ਹਿਰ ਅਲਮਾਟੀ 'ਚ ਗੋਲੀਆਂ ਦੀ ਆਵਾਜ਼ ਸੁਣੀ ਗਈ ਪਰ ਇਹ ਸਪੱਸ਼ਟ ਨਹੀਂ ਹੈ ਕਿ ਕੀ ਇਹ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਵੱਲੋਂ ਚਿਤਾਵਨੀ ਦੇ ਤੌਰ 'ਤੇ ਚਲਾਈਆਂ ਗਈਆਂ ਸਨ। ਤੇਕਾਯੋਵ ਨੇ ਸ਼ੁੱਕਰਵਾਰ ਨੂੰ ਕਿਹਾ ਸੀ ਕਿ ਉਨ੍ਹਾਂ ਨੇ ਕਾਨੂੰਨ-ਵਿਵਸਥਾ ਬਹਾਲ ਕਰਨ ਲਈ ਪੁਲਸ ਅਤੇ ਫੌਜ ਨੂੰ ਗੋਲੀ ਮਾਰਨ ਲਈ ਅਧਿਕਾਰਤ ਕੀਤਾ ਸੀ।
ਇਹ ਵੀ ਪੜ੍ਹੋ : ਬ੍ਰਿਟੇਨ ਦੇ ਰਾਜਕੁਮਾਰ ਵਿਲੀਅਮ ਦੀ ਪਤਨੀ ਕੇਟ ਨੇ ਮਨਾਇਆ ਆਪਣਾ 40ਵਾਂ ਜਨਮ ਦਿਨ
ਪਿਛਲੇ ਹਫ਼ਤੇ ਪ੍ਰਦਰਸ਼ਨਕਾਰੀਆਂ ਵੱਲੋਂ ਕਬਜ਼ੇ 'ਚ ਲਿਆ ਗਿਆ ਅਲਮਾਟੀ ਹਵਾਈ ਅੱਡਾ ਬੰਦ ਰਿਹਾ ਪਰ ਸੋਮਵਾਰ ਤੋਂ ਇਸ ਦੇ ਫ਼ਿਰ ਤੋਂ ਸ਼ੁਰੂ ਹੋਣ ਦੀ ਉਮੀਦ ਹੈ। ਐੱਲ.ਪੀ.ਜੀ. ਈਂਧਨ ਦੀਆਂ ਕੀਮਤਾਂ 'ਚ ਤੇਜ਼ੀ ਨਾਲ ਵਾਧੇ ਨੂੰ ਲੈ ਕੇ ਦੇਸ਼ ਦੇ ਪੱਛਮੀ ਹਿੱਸੇ 'ਚ ਦੋ ਜਨਵਰੀ ਨੂੰ ਵਿਰੋਧ ਪ੍ਰਦਰਸ਼ਨ ਸ਼ੁਰੂ ਹੋਇਆ ਸੀ ਅਤੇ ਦੇਖਦੇ ਹੀ ਦੇਖਦੇ ਇਹ ਪੂਰੇ ਦੇਸ਼ 'ਚ ਫ਼ੈਲ ਗਿਆ ਸੀ। ਤੋਕਾਯੇਵ ਦਾ ਕਹਿਣਾ ਹੈ ਕਿ ਇਹ ਵਿਰੋਧ ਪ੍ਰਦਰਸ਼ਨ ਵਿਰੋਧ ਸਮਰਥਿਤ 'ਅੱਤਵਾਦੀਆਂ' ਵੱਲੋਂ ਸ਼ੁਰੂ ਕਰਾਏ ਗਏ ਸਨ। ਇਨ੍ਹਾਂ ਪ੍ਰਦਰਸ਼ਨਾਂ 'ਚ ਕੋਈ ਨੇਤਾ ਜਾਂ ਸਗੰਠਨ ਨਜ਼ਰ ਨਹੀਂ ਆਇਆ। ਰਾਸ਼ਟਰਪਤੀ ਦਫ਼ਤਰ ਵੱਲੋਂ ਜਾਰੀ ਬਿਆਨ 'ਚ ਐਤਵਾਰ ਨੂੰ ਕਿਹਾ ਗਿਆ ਕਿ ਹਿਰਾਸਤ 'ਚ ਲਏ ਗਏ ਪ੍ਰਦਰਸ਼ਨਕਾਰੀਆਂ 'ਚ ਵੱਡੀ ਗਿਣਤੀ ਵਿਦੇਸ਼ੀ ਨਾਗਰਿਕਾਂ ਦੀ ਸੀ ਪਰ ਇਸ ਨੇ ਕੋਈ ਵੇਰਵਾ ਨਹੀਂ ਦਿੱਤਾ ਹੈ। ਇਹ ਵੀ ਨਹੀਂ ਸਪੱਸ਼ਟ ਹੈ ਕਿ ਇਨ੍ਹਾਂ 'ਚੋਂ ਕਿੰਨੇ ਐਤਵਾਰ ਨੂੰ ਵੀ ਹਿਰਾਸਤ 'ਚ ਰੱਖੇ ਗਏ ਹਨ।
ਇਹ ਵੀ ਪੜ੍ਹੋ : ਕਾਂਗਰਸ, ਬਾਦਲਾਂ ਤੇ ਭਾਜਪਾ ਨੇ ਲੋਕ ਮੁੱਦਿਆਂ 'ਤੇ ਸਿਰਫ਼ ਰਾਜਨੀਤੀ ਕੀਤੀ, ਕੰਮ ਤਾਂ 'ਆਪ' ਹੀ ਕਰਦੀ ਹੈ : ਚੀਮਾ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।